Ad-Time-For-Vacation.png

ਸਮੁੱਚੀਆਂ ਸੰਸਥਾਵਾਂ ਇੱਕਮੁੱਠ – ਲੋਅਰ ਮੇਨਲੈਂਡ ਬੀ.ਸੀ.ਦੀਆਂ ਸਿੱਖ ਸੰਸਥਾਵਾਂ ਵਲੋਂ ਗੁਰਦਵਾਰਿਆਂ ਵਿੱਚ ਹੱੁਲੜ ਬਾਜ਼ੀ ਕਰਨ ਵਾਲਿਆਂ ਦੀ ਨਿਖੇਧੀ

ਸਰੀ:- ਮਿਤੀ 22 ਮਈ 2017 ਦਿਨ ਸੋਮਵਾਰ ਨੂੰ ਲਵਲੀ ਬੈਂਕੁਇਟ ਹਾਲ ਸਰੀ ਬੀ. ਸੀ. ਵਿਖੇ ਲੋਅਰ ਮੇਨਲੈਂਡ ਦੇ ਸਮੁੱਚੇ ਗਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਸਥਾਵਾਂ ਦੀ ਫਰੈਂਕਫਰਟ ਜਰਮਨੀ ਵਿਖੇ ਗੁਰਦੁਆਰਾ ਸਾਹਿਬ ਵਿਚ ਵਾਪਰੀ ਮੰਦਭਾਗੀ ਘਟਨਾ ਦੇ ਸਬੰਧ ’ਚ ਵਿਸ਼ੇਸ ਇਕੱਤਰਤਾ ਹੋਈ।ਮੀਟੰਗ ਦੀ ਸ਼ੁਰੂਆਤ ਗੁਰਮੱਤ ਅਨੁਸਾਰ ਅਰਦਾਸ ਕਰਕੇ ਕੀਤੀ ਗਈ।ਖੁੱਲੀ ਵਿਚਾਰ ਉਪਰੰਤ ਹੇਠ ਲਿਖੇ ਮਤੇ ਸਰਬ ਸੰਮਤੀ ਨਾਲ ਪਾਸ ਕੀਤੇ ਗਏ।

ਪਹਿਲਾ ਜੋ ਭਾਈ ਪੰਥਪ੍ਰੀਤ ਸਿੰਘ ਦੇ ਪ੍ਰਚਾਰ ਨੂੰ ਰੋਕਣ ਲਈ ਗੁਰਦੁਆਰਾ ਸਾਹਿਬ ਵਿਖੇ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਹੁੱਲੜਬਾਜ਼ੀ ਕੀਤੀ ਗਈ, ਗੁਰਦੁਆਰਾ ਸਾਹਿਬ ਜੀ ਦੀ ਮਰਯਾਦਾ ਨੂੰ ਭੰਗ ਕੀਤਾ ਗਿਆ, ਪੁਲਿਸ ਬੂਟਾਂ ਸਮੇਤ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਈ, ਉਸ ਦੀ ਸਮੂਹ ਹਾਜ਼ਰ ਸੰਸਥਾਵਾਂ ਵਲੋਂ ਕਰੜੇ ਸ਼ਬਦਾਂ ਵਿਚ ਨਖੇਧੀ ਕੀਤੀ ਗਈ।ਦੂਸਰਾ ਸਮੂਹ ਹਾਜ਼ਰ ਸੰਸਥਾਵਾਂ ਵਲੋਂ ਫੈਸਲਾ ਕੀਤਾ ਗਿਆ ਕਿ ਗੁਰਦੁਆਰਾ ਸਾਹਿਬ ਅੰਦਰ ਨਿਰੋਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਹੀ ਵਿਚਾਰ, ਕੀਰਤਨ ਤੇ ਵਿਆਖਿਆ ਕੀਤੀ ਜਾਵੇ।

ਤੀਸਰਾ ਇਹ ਫੈਸਲਾ ਵੀ ਕੀਤਾ ਗਿਆ ਕਿ ਉਨ੍ਹਾਂ ਹੀ ਪ੍ਰਚਾਰਕਾਂ ਨੂੰ ਸਪਾਂਸਰ ਕੀਤਾ ਜਾਵੇ ਜੋ ਗੁਰੂ ਗ੍ਰੰਥ ਸਾਹਿਬ ਜੀ ਦੀ ਠੀਕ ਵਿਆਖਿਆ ਕਰਨ ਦੀ ਯੋਗਤਾ ਰੱਖਦੇ ਹੋਣ ਅਤੇ ਉਨ੍ਹਾਂ ਦੀ ਸੁਰੱਖਿਆ ਦੇ ਪ੍ਰਬੰਧ ਦੀ ਜ਼ਿਮੇਵਾਰੀ ਸੰਬੰਧਿਤ ਗੁਰਦੁਆਰਾ ਸਾਹਿਬ ਦੀ ਕਮੇਟੀ ਹੀ ਕਰੇ ਅਤੇ ਉਨ੍ਹਾਂ ਨੂੰ ਸਹਿਯੋਗ ਦਿੱਤਾ ਜਾਵੇ।ਜੇ ਕੋਈ ਵਿਅੱਕਤੀ ਹੁੱਲੜਬਾਜ਼ੀ ਕਰਦਾ ਹੈ ਤਾਂ ਉਸ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ।ਚੌਥਾ ਮਤਾ ਹਾਜ਼ਰ ਸੰਸਥਾਵਾਂ ਵਲੋਂ ਇਹ ਫੈਸਲਾ ਲਿਆ ਗਿਆ ਕਿ ਭਵਿਖ ਵਿਚ ਗੁਰਦੁਆਰਾ ਕਮੇਟੀਆਂ ਦੇ ਆਪਸੀ ਤਾਲ-ਮੇਲ ਲਈ ਸਿੱਖ ਭਾਈਚਾਰੇ ਨਾਲ ਸੰਬੰਧਿਤ ਧਾਰਮਿਕ / ਸੋਸ਼ਲ ਗੰਭੀਰ ਮਸਲਿਆਂ ਨੂੰ ਸਮੇ ਸਿਰ, ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ, ਸੁਲਝਾਉਣ ਲਈ ਹੇਠ ਲਿਖੇ ਚਾਰ ਸਜਨਾਂ ਦੀ ਕਮੇਟੀ ਬਣਾਈ ਗਈ ਜਿਨਾ ਵਿੱਚ ਸ੍ਰ: ਜਰਨੈਲ ਸਿੰਘ ਭੰਡਾਲ, ਸਕੱਤਰ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ, ਸ੍ਰ: ਸਤਨਾਮ ਸਿੰਘ ਜੌਹਲ, ਪ੍ਰਧਾਨ ਕੈਨੇਡੀਅਨ ਸਿੱਖ ਸਟੱਡੀ ਤੇ ਟੀਚਿੰਗ ਸੁਸਾਇਟੀ ਵੈਨਕੂਵਰ ਅਤੇ ਇਨਾ ਦੇ ਸਹਿਯੋਗ ਲਈ

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.