ਜ਼ੀਕਾ ਵਾਇਰਸ ਭਾਰਤ ਪੱੁਜਿਆ

ਜ਼ੀਕਾ ਵਾਇਰਸ ਕਾਰਨ ਕੈਨੇਡਾ ਨੇ ਭਾਰਤ ਦੀ ਯਾਤਰਾ ਕਰਨ ਵਾਲੇ ਨਾਗਰਿਕਾਂ ਨੂੰ ਕੀਤਾ ਚੌਕਸ

ਔਟਵਾ, : ਭਾਰਤ ਵਿਚ ਜ਼ੀਕਾ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਮਗਰੋਂ ਕੈਨੇਡਾ ਸਰਕਾਰ ਨੇ ਭਾਰਤ ਦੀ ਯਾਤਰਾ ਕਰਨ ਵਾਲੇ ਨਾਗਰਿਕਾਂ ਨੂੰ ਚਿਤਾਵਨੀ ਜਾਰੀ ਕਰਦਿਆਂ ਬੀਮਾਰੀ ਤੋਂ ਬਚਣ ਲਈ ਸਾਵਧਾਨ ਰਹਿਣ ਲਈ ਕਿਹਾ ਹੈ। ਯਾਤਰਾ ਸਲਾਹ ਜਾਰੀ ਕਰਦੇ ਹੋਏ ਕੈਨੇਡੀਅਨ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਕਿਹਾ ਕਿ ਉਹ ਭਾਰਤ ਦੀ ਯਾਤਰਾ ਆਪਣੀ ਜ਼ਿੰਮੇਵਾਰੀ ‘ਤੇ ਕਰਨ। ਉਨ•ਾਂ ਕਿਹਾ ਕਿ ਭਾਰਤ ਵਿਚ ਜ਼ੀਕਾ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਉਹ ਤਾਂ ਇਹੀ ਕਹਿਣਗੇ ਕਿ ਅਜਿਹੀ ਕਿਸੀ ਵੀ ਅਣਲੋੜੀਂਦੀ ਯਾਤਰਾ ਤੋਂ ਬਚਿਆ ਜਾਵੇ। ਉਨ•ਾਂ ਕਿਹਾ ਕਿ ਭਾਰਤ ਵਿਚ ਕੈਨੇਡਾ ਵਰਗੀਆਂ ਸਿਹਤ ਸਹੂਲਤਾਂ ਨਹੀਂ ਹਨ ਅਤੇ ਉਹ ਭਾਰਤ ਦੀ ਯਾਤਰਾ ‘ਤੇ ਜਾਣ ਸਮੇਂ ਆਪਣੀ ਟਰੈਵਲ ਹੈਲਥ ਕਿੱਟ ਵੀ ਨਾਲ ਲੈ ਕੇ ਜਾਣ। ਖਾਸ ਤੌਰ ‘ਤੇ ਜੇਕਰ ਤੁਸੀਂ ਵੱਡੇ ਸ਼ਹਿਰਾਂ ਤੋਂ ਦੂਰ ਦੇ ਖੇਤਰਾਂ ਦਾ ਦੌਰਾ ਕਰ ਰਹੇ ਹੋ ਤਾਂ ਇਹ ਹੋਰ ਵੀ ਜ਼ਿਆਦਾ ਜ਼ਰੂਰੀ ਹੈ। ਦੱਸ ਦੇਈਏ ਕਿ ਜ਼ੀਕਾ ਵਾਇਰਸ ਭਾਰਤ ਪੁੱਜ ਗਿਆ ਹੈ। ਵਿਸ਼ਵ ਸਿਹਤ ਸੰਸਥਾ ਨੇ ਗੁਜਰਾਤ ਦੇ ਸ਼ਹਿਰ ਅਹਿਮਦਾਬਾਦ ਵਿੱਚ ਇਸ ਵਾਇਰਸ ਨਾਲ ਪੀੜਤ ਤਿੰਨ ਮਰੀਜ਼ਾਂ ਦੀ ਪੁਸ਼ਟੀ ਕੀਤੀ ਹੈ। ਤਿੰਨੇ ਮਰੀਜ਼ ਬਾਪੂਨਗਰ ਇਲਾਕੇ ਦੇ ਦੱਸੇ ਜਾ ਰਹੇ ਹਨ। ਸਿਹਤ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ 50 ਹਜ਼ਾਰ ਵਿਅਕਤੀਆਂ ਦੀ ਜਾਂਚ ਕੀਤੀ ਗਈ ਜਿਨ•ਾਂ ਵਿਚੋਂ ਸਿਰਫ ਤਿੰਨ ਵਿੱਚ ਜ਼ੀਕਾ ਵਾਇਰਸ ਪਾਇਆ ਗਿਆ।

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.