ਚੰਡੀਗੜ੍ਹ,: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਸਤਵੇਂ ਦਿਨ ਖ਼ੂਬ ਚੀਕ-ਚਿਹਾੜਾ ਪਿਆ। ਮਾਰਸ਼ਲਾਂ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਘੜੀਸ-ਘੜੀਸ ਕੇ ਸਦਨ ਵਿਚੋਂ ਕਢਿਆ, ਅੰਮ੍ਰਿਤਧਾਰੀ ਵਿਧਾਇਕਾਂ ਦੀਆਂ ਪੱਗਾਂ ਤੇ ਮਹਿਲਾ ਵਿਧਾਇਕਾਂ ਦੀਆਂ ਚੁੰਨੀਆਂ ਲੱਥ ਗਈਆਂ, ਖਿੱਚਧੂਹ ਤੇ ਕੁਟਾਪੇ ਕਾਰਨ ਮਹਿਲਾ ਵਿਧਾਇਕ ਸਰਬਜੀਤ ਕੌਰ ਮਾਣੂਕੇ ਤੇ ਮਨਜੀਤ ਸਿੰਘ ਵਿਧਾਇਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸੈਕਟਰ 16 ਦੇ ਹਸਪਤਾਲ ਦਾਖ਼ਲ ਕਰਵਾਇਆ ਗਿਆ। ਸਦਨ ਦੇ ਛੇ ਦਹਾਕਿਆਂ ਦੇ ਇਤਿਹਾਸ ‘ਚ ਇਹ ਪਹਿਲਾ ਮੌਕਾ ਹੈ ਜਦ ਸਮੁੱਚੀ ਵਿਰੋਧੀ ਧਿਰ ਨੂੰ ਇਸ ਤਰੀਕੇ ਨਾਲ ਬਾਹਰ ਕਢਿਆ ਗਿਆ ਹੈ।
ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ
50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ


