Ad-Time-For-Vacation.png

ਕੇਂਦਰ ਸਰਕਾਰ ਨੇ ਕੇਵਲ ਸਿੱਖਾਂ ਦੇ ਅੱਖੀਂ ਘੱਟਾ ਪਾਉਣ ਲਈ ਕਾਇਮ ਕੀਤੀ ਸੀ ਵਿਸ਼ੇਸ਼ ਜਾਂਚ ਟੀਮ

ਮੋਦੀ ਵੱਲੋਂ ਸਿੱਖ ਕਤਲੇਆਮ ਦੀ ਜਾਂਚ ਲਈ ਬਣਾਈ ਐਸ ਆਈ ਟੀ ਇਕ ਵੀ ਕੇਸ ਮੁੜ ਖੋਲ੍ਹਣ ‘ਚ ਨਾਕਾਮ : ਕੇਜਰੀਵਾਲ ਨੇ ਮੋਦੀ ਨੂੰ ਪੱਤਰ ਲਿਖ ਕੇ ਦੱਸਿਆ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਮੋਦੀ ਸਰਕਾਰ ਨੇ ਸਿੱਖ ਕਤਲੇਆਮ ਦੀ ਜਾਂਚ ਲਈ ਕੇਵਲ ਅੱਖੀਂ ਘੱਟਾ ਪਾਉਣ ਅਤੇ ਦਿਖਾਵੇ ਲਈ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਕਾਇਮ ਕੀਤੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨਾਂ ਦੀ ਸਰਕਾਰ ਨੂੰ ਇਕ ਐਸ ਆਈ ਟੀ ਕਾਇਮ ਕਰਨ ਦੀ ਆਗਿਆ ਦੇਣ ਲਈ ਕਿਹਾ ਹੈ। ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਕਿਹਾ ਹੈ ਕਿ ਕੇਂਦਰ ਸਰਕਾਰ ਨੇ 12 ਫਰਵਰੀ ਨੂੰ ਐਸ ਆਈ ਟੀ ਦਾ ਗਠਨ ਕੀਤਾ ਸੀ, ਜਿਸ ਨੇ ਆਪਣੀ ਰਿਪੋਰਟ 12 ਅਗਸਤ 2015 ਨੂੰ ਦੇਣੀ ਸੀ। ਉਨਾਂ ਕਿਹਾ ਕਿ ਤੁਹਾਡੀ (ਮੋਦੀ) ਸਰਕਾਰ ਇਕ ਵੀ ਮਾਮਲਾ ਮੁੜ ਤੋਂ ਖੋਲਣ ਵਿਚ ਨਾਕਾਮ ਰਹੀ ਹੈ। ਹੁਣ ਲੋਕਾਂ ਦੇ ਮਨ ਵਿਚ ਇਹ ਸ਼ੱਕ ਪੈਦਾ ਹੋ ਰਿਹਾ ਹੈ ਕਿ ਇਹ ਐਸ ਆਈ ਟੀ ਕੇਵਲ ਇਕ ਦਿਖਾਵਾ ਹੈ ਅਤੇ ਤੁਸੀਂ ਇਕ ਗੈਰ-ਪ੍ਰਭਾਵੀ ਐਸ ਆਈ ਟੀ ਦਾ ਗਠਨ ਕੀਤਾ ਹੈ। ਇੱਥੇ ਵਰਣਨਯੋਗ ਹੈ ਕਿ 1984 ‘ਚ ਹੋਏ ਸਿੱਖ ਕਤਲੇਆਮ ਦੇ ਮਾਮਲੇ ‘ਚ ਨਵੇਂ ਸਿਰੇ ਤੋਂ ਜਾਂਚ ਕਰਨ ਲਈ ਵਿਸ਼ੇਸ਼ ਜਾਂਚ ਦਲ (ਐਸ ਆਈ ਟੀ) ਬਣਾਈ ਸੀ ਪਰ ਉਹ ਸਮੇਂ ਸਿਰ ਆਪਣੀ ਰਿਪੋਰਟ ਨਹੀਂ ਪੇਸ਼ ਕਰ ਸਕੀ, ਜਿਸ ਕਰਕੇ ਉਸ ਦਾ ਕਾਰਜਕਾਲ ਇਕ ਸਾਲ ਲਈ ਵਧਾ ਦਿੱਤਾ ਗਿਆ ਸੀ। ਤਿੰਨ ਮੈਂਬਰੀ ਐਸਆਈਟੀ ਦੇ ਮੁੱਖ ਸੀਨੀਅਰ ਆਈ ਪੀ ਐਸ ਅਧਿਕਾਰੀ ਪ੍ਰਮੋਦ ਅਸਥਾਨਾ ਹਨ। ਸੇਵਾ ਮੁਕਤ ਜ਼ਿਲਾ ਅਤੇ ਸੈਸ਼ਨ ਜੱਜ ਰਾਕੇਸ਼ ਕਪੂਰ ਅਤੇ ਦਿੱਲੀ ਪੁਲਿਸ ਦੇ ਵਧੀਕ ਡੀ ਸੀ ਪੀ ਕੁਮਾਰ ਯਾਨੇਸ਼ ਵੀ ਵਿਸ਼ੇਸ਼ ਜਾਂਚ ਟੀਮ ‘ਚ ਸ਼ਾਮਲ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਿੱਖ ਕਤਲੇਆਮ ਦੀ ਜਾਂਚ ਲਈ ਕੇਂਦਰ ਵੱਲੋਂ ਗਠਤ ‘ਵਿਸ਼ੇਸ਼ ਜਾਂਚ ਟੀਮ’ (ਐਸ ਆਈ ਟੀ ) ਦੇ ਕੰਮਕਾਜ ਸ਼ੁਰੂ ਕਰਨ ‘ਚ ਹੋ ਰਹੀ ਦੇਰੀ ਨੂੰ ਲੈ ਕੇ ਕੇਂਦਰ ਤੇ ਦਿੱਲੀ ਸਰਕਾਰ ਆਹਮੋਂ-ਸਾਹਮਣੇ ਆ ਗਏ ਸਨ। ਕੇਂਦਰੀ ਗ੍ਰਹਿ ਮੰਤਰਾਲੇ ਦੇ ਸੰਯੁਕਤ ਸਕੱਤਰ ਨੇ ਦਿੱਲੀ ਸਰਕਾਰ ਨੂੰ ਪੱਤਰ ਰਾਹੀਂ ਮੰਗ ਕੀਤੀ ਸੀ ਕਿ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਨੂੰ ਲੋੜੀਂਦਾ ਸਹਾਇਕ ਸਟਾਫ ਅਤੇ ਕੰਮਕਾਰ ਲਈ ਮੁੱਢਲੀਆਂ ਸਹੂਲਤਾਂ ਉਪਲਬੱਧ ਕਰਵਾਈਆਂ ਜਾਣ ਕਿਉਂਕਿ ਅਜਿਹਾ ਨਾ ਹੋਣ ਦੀ ਸੂਰਤ ‘ਚ ਜਾਂਚ ਦਾ ਕੰਮ ਸ਼ੁਰੂ ਹੋਣ ‘ਚ ਦੇਰੀ ਹੋ ਰਹੀ ਹੈ। ਦੂਜੇ ਪਾਸੇ ਦਿੱਲੀ ਸਰਕਾਰ ਨੇ ਕੇਂਦਰ ਸਰਕਾਰ ‘ਤੇ ਇਸ ਮੁੱਦੇ ‘ਤੇ ਸਿਆਸਤ ਕਰਨ ਦਾ ਦੋਸ਼ ਲਾਇਆ ਸੀ। ਦਿੱਲੀ ਸਰਕਾਰ ਦਾ ਕਹਿਣਾ ਹੈ ਕਿ ਮਾਮਲੇ ‘ਚ ਕੇਂਦਰ ਨੇ ਉਸ ਨਾਲ ਸਿਰਫ਼ ਇਕ ਵਾਰ ਹੀ ਮੀਟਿੰਗ ਕੀਤੀ, ਜਿਸ ਵਿਚ ਐਸ.ਆਈ.ਟੀ. ਲਈ ਵਕੀਲ ਨਿਯੁਕਤ ਕਰਨ ਲਈ ਕਿਹਾ ਗਿਆ ਸੀ। ਜਦਕਿ ਕੇਂਦਰ ਵੱਲੋਂ ਜਾਰੀ ਪੱਤਰ ਵਿਚ ਇਹ ਕਿਹਾ ਗਿਆ ਸੀ ਕਿ ਰਾਜ ਸਰਕਾਰ ਐਸ ਆਈ ਟੀ ਲਈ ਜ਼ਰੂਰੀ ਸੁਵਿਧਾਵਾਂ ਉਪਲਬੱਧ ਨਹੀਂ ਕਰਵਾ ਰਹੀ, ਜਿਸ ਦੇ ਕਾਰਨ ਜਾਂਚ ਦਾ ਕੰਮ ਅੱਧਵੱਟੇ ਲਟਕਿਆ ਪਿਆ ਹੈ। ਦੱਸਣਯੋਗ ਹੈ 31 ਅਕਤੂਬਰ 1984 ਨੂੰ ਸ੍ਰੀਮਤੀ ਇੰਦਰਾ ਗਾਂਧੀ ਦੀ ਹੱਤਿਆ ਮਗਰੋਂ ਦਿੱਲੀ ਸਣੇ ਕਈ ਸ਼ਹਿਰਾਂ ‘ਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ। ਸਰਕਾਰੀ ਅੰਕੜਿਆਂ ਅਨੁਸਾਰ ਕੁਲ 3325 ਸਿੱਖ ਮਾਰੇ ਗਏ ਸਨ ਜਿਨਾਂ ਵਿਚੋਂ ਇਕੱਲੀ ਦਿੱਲੀ ਵਿਚ 2733 ਸਿੱਖਾਂ ਦੀਆਂ ਹੱਤਿਆਵਾਂ ਕੀਤੀਆਂ ਗਈਆਂ ਸਨ। ਜਦੋਂ ਕਿ ਗੈਰ ਸਰਕਾਰੀ ਅੰਕੜਿਆ ਅਨੁਸਾਰ ਹਜਾਰਾ ਦੀ ਗਿਣਤੀ ਵਿੱਚ ਦਿੱਲੀ ਸਮੇਤ ਉੱਤਰ ਪ੍ਰਦੇਸ਼, ਹਰਿਆਣਾ, ਮੱਧ ਪ੍ਰਦੇਸ਼, ਮਹਾਰਾਸ਼ਟਰ ਤੇ ਹੋਰ ਰਾਜਾਂ ਵਿਚ ਹਜਾਰਾਂ ਸਿੱਖ ਮਾਰੇ ਗਏ ਸਨ[

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.