ਗੁਰਦਾਸਪੁਰ/ਬਟਾਲਾ, (ਗੋਰਾਇਆ) : ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਨਰਿੰਦਰ ਮੋਦੀ ਅਤੇ ਪਰਕਾਸ਼ ਸਿੰਘ ਬਾਦਲ ਦੀਆਂ ਸਰਕਾਰਾਂ ਦੇਸ਼ ਭਰ ਦੇ ਲੋਕਾਂ ਦਾ ਢਿੱਡ ਭਰਨ ਵਾਲੇ ਕਿਸਾਨਾਂ ਨੂੰ ਭੁੱਖੇ ਮਰਨ ਲਈ ਮਜਬੂਰ ਕਰ ਰਹੀਆਂ ਹਨ। ਪੰਜਾਬ ਕਾਂਗਰਸ ਨੇ ਕਿਸਾਨਾਂ ਅਤੇ ਆਮ ਲੋਕਾਂ ਦੇ ਮਸਲਿਆਂ ਸਬੰਧੀ ਤਿੰਨ ਵੱਡੀਆਂ ਰੈਲੀਆਂ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਜਿਨਾਂ ਵਿਚੋਂ ਕਿਸਾਨਾਂ ਦੇ ਹਿੱਤਾਂ ਨੂੰ ਬਚਾਉਣ ਲਈ ਪਹਿਲਾ ਪ੍ਰੋਗਰਾਮ ਸ਼ੂਗਰ ਮਿੱਲ ਪਨਿਆੜ ਅੱਗੇ ਕਿਸਾਨਾਂ ਦੇ ਗੰਨੇ ਦੇ ਬਕਾਏ ਦੀ ਅਦਾਇਗੀ ਲਈ ਚੱਲ ਰਹੇ ਧਰਨੇ ‘ਚ ਕੈਪਟਨ ਅਮਰਿੰਦਰ ਸਿੰਘ ਅਤੇ ਸੀਨੀਅਰ ਆਗੂ ਸ਼ਾਮਲ ਹੋਏ।
ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ
ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ


