ਲੰਦਨ,: ਬਰਤਾਨੀਆ ਦੀ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਨੂੰ ਸਦਨ ਗ੍ਰਹਿ ਮਾਮਲਿਆਂ ਬਾਰੇ ਉਚ ਤਾਕਤੀ ਕਮੇਟੀ ਦੀ ਮੈਂਬਰ ਚੁਣਿਆ ਗਿਆ ਹੈ। ਬੀਤੀ 8 ਜੂਨ ਨੂੰ ਹੋਈਆਂ ਆਮ ਚੋਣਾਂ ਵਿਚ ਲੇਬਰ ਪਾਰਟੀ ਦੀ ਟਿਕਟ ‘ਤੇ ਐਜ਼ਬੈਸਟਨ ਸੀਟ ਤੋਂ ਜਿੱਤ ਦਰਜ ਕਰਨ ਵਾਲੀ ਪ੍ਰੀਤ ਕੌਰ ਗਿੱਲ ਤੋਂ ਇਲਾਵਾ ਕਮੇਟੀ ਵਿਚ 10 ਹੋਰ ਸੰਸਦ ਮੈਂਬਰ ਸ਼ਾਮਲ ਹਨ। ਇਹ ਕਮੇਟੀ ਜਾਂਚ ਲਈ ਅਪਣੇ ਵਿਸ਼ੇ ਖ਼ੁਦ ਚੁਣਦੀ ਹੈ ਅਤੇ ਸਬੰਧਤ ਧਿਰਾਂ ਤੋਂ ਲਿਖਤੀ ਤੇ ਜ਼ਬਾਨੀ ਸਬੂਤ ਮੰਗੇ ਜਾਂਦੇ ਹਨ। ਪ੍ਰੀਤ ਕੌਰ ਨੇ ਕਿਹਾ, ”ਇਸ ਤੋਂ ਪਹਿਲਾਂ ਕਮੇਟੀ ਵਿਚ ਕੋਈ ਸਿੱਖ ਸੰਸਦ ਮੈਂਬਰ ਨਹੀਂ ਸੀ।” ਉਨ੍ਹਾਂ ਦਸਿਆ ਕਿ ਸਿੱਖਾਂ ਦੀ ਨੁਮਾਇੰਦਗੀ ਪੂਰੇ ਮੁਲਕ ਵਿਚ ਨਜ਼ਰ ਆਉਣੀ ਚਾਹੀਦੀ ਹੈ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


