ਸਿੱਖ ਭਾਵਨਾਵਾਂ ਨੂੰ ਭੜਕਾਅ ਰਿਹੈ ਕੁਲਦੀਪ ਨਈਅਰ: ਖ਼ਾਲਸਾ

ਅੰਮ੍ਰਿਤਸਰ:- ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਾਲਮਨਵੀਸ ਕੁਲਦੀਪ ਨਈਅਰ ਵਲੋਂ ਗਿ. ਜਰਨੈਲ ਸਿੰਘ ਭਿੰਡਰਾਂਵਾਲਿਆਂ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਅਤੇ ਉਨ੍ਹਾਂ ਦੀ ਤੁਲਨਾ ਬਲਾਤਕਾਰੀ ਸੌਦਾ ਸਾਧ ਨਾਲ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਨਈਅਰ ਨੇ ਅਤੀਤ ਤੋਂ ਕੋਈ ਸਬਕ ਨਹੀਂ ਸਿਖਿਆ। ਉਹ ਫ਼ਿਰਕਾਪ੍ਰਸਤ ਲਿਖਤਾਂ ਰਾਹੀਂ ਸਿੱਖ ਭਾਵਨਾਵਾਂ ਨੂੰ ਭੜਕਾ ਰਿਹਾ ਹੈ।

ਖ਼ਾਲਸਾ ਨੇ ਕਿਹਾ ਕਿ ਉਹ ਪ੍ਰੈੱਸ ਦੀ ਆਜ਼ਾਦੀ ਦੇ ਮੁਦਈ ਹਨ ਅਤੇ ਮੀਡੀਆ ਦਾ ਪੂਰਾ ਸਤਿਕਾਰ ਕਰਦੇ ਹਨ ਪਰ ਨਈਅਰ ਦੀ ਸੰਤ ਭਿੰਡਰਾਂਵਾਲਿਆਂ ਪ੍ਰਤੀ ਭੱਦੀ ਸ਼ਬਦਾਵਲੀ ਨਾਲ ਸੂਬੇ ਦਾ ਮਾਹੌਲ ਪ੍ਰਭਾਵਤ ਹੋਵੇਗਾ। ਸਿੱਖ ਕੌਮ ਸੰਤ ਭਿੰਡਰਾਂਵਾਲਿਆਂ ਨੂੰ ਅਪਣਾ ਨਾਇਕ ਮੰਨਦੀ ਹੈ। ਅਕਾਲ ਤਖ਼ਤ ਵਲੋਂ ਸੰਤ ਭਿੰਡਰਾਂਵਾਲੇ ਨੂੰ ਵੀਹਵੀਂ ਸਦੀ ਦਾ ਮਹਾਨ ਸਿੱਖ ਜਰਨੈਲ ਅਤੇ ਸ਼ਹੀਦ ਐਲਾਨਿਆ ਹੈ। ਸੰਤ ਭਿੰਡਰਾਂਵਾਲਿਆਂ ਨੇ ਸਿੱਖ ਅਤੇ ਪੰਜਾਬ ਦੇ ਹੱਕਾਂ ਹਿਤਾਂ ਲਈ ਪਹਿਰੇਦਾਰੀ ਕੀਤੀ। ਨਈਅਰ ਨੇ ਸੰਤਾਂ ਪ੍ਰਤੀ ਹਿੰਦੂ ਮਿਥਿਹਾਸ ਦੇ ਕਿਰਦਾਰ (ਭਸਮਾਸੁਰ) ਵਰਗੀ ਭੱਦੀ ਸ਼ਬਦਾਵਲੀ ਰਾਹੀਂ ਫਿਰਕੂ ਜ਼ਹਿਰ ਉਗਲ ਕੇ ਬੀਮਾਰ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਸੰਤ ਭਿੰਡਰਾਂਵਾਲਿਆਂ ਨੂੰ ਅਤਿਵਾਦੀ ਕਹਿਣ ਦੀ ਤੰਗ ਨਜ਼ਰੀਏ ਪ੍ਰਤੀ ਨਈਅਰ ਦੀ ਨਿਖੇਧੀ ਕੀਤੀ।

ਖ਼ਾਲਸਾ ਮੁਤਾਬਕ ਨਈਅਰ ਲੰਮੇ ਸਮੇਂ ਤੋਂ ਆਏ ਦਿਨ ਸੰਤਾਂ ਪ੍ਰਤੀ ਵਿਰੋਧੀ ਭਾਵਨਾ ਅਤੇ ਜ਼ਹਿਰ ਉਗਲਨ ਦੇ ਬਾਵਜੂਦ ਅੱਜ ਤਕ ਇਕ ਵੀ ਅਜਿਹਾ ਠੋਸ ਸਬੂਤ ਜਾਂ ਪ੍ਰਮਾਣ ਨਹੀਂ ਦੇ ਸਕਿਆ ਜਿਸ ਨਾਲ ਸੰਤ ਨੂੰ ਅਤਿਵਾਦੀ ਸਿੱਧ ਕੀਤਾ ਜਾ ਸਕੇ। ਖ਼ਾਲਸਾ ਨੇ ਨਈਅਰ ਨੂੰ ਚੁਨੌਤੀ ਦਿੰਦਿਆਂ ਕਿਹਾ ਕਿ ਭਾਰਤੀ ਗ੍ਰਹਿ ਵਿਭਾਗ ਅਤੇ ਪੰਜਾਬ ਦੀ ਪੁਲਿਸ ਪ੍ਰਸ਼ਾਸਨ ਨੇ ਆਰਟੀਆਈ ਦੇ ਜਵਾਬ ਵਿਚ ਸਪੱਸ਼ਟ ਕਿਹਾ ਹੈ ਕਿ 6 ਜੂਨ 1984 ਤਕ ਕਿਸੇ ਵੀ ਥਾਣੇ ਵਿਚ ਸੰਤ ਭਿੰਡਰਾਂਵਾਲੇ ਵਿਰੁਧ ਕੋਈ ਕੇਸ ਦਰਜ ਨਹੀਂ ਸੀ।

ਨਈਅਰ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਕਿਸੇ ਵੀ ਸਟੇਟ ਜਾਂ ਕੇਂਦਰ ਸਰਕਾਰ ਦੀ ਤਰਫ਼ੋਂ ਸੰਤ ਭਿੰਡਰਾਂਵਾਲਿਆਂ ਨੂੰ ਨਾ ਤਾਂ ਭਗੌੜਾ ਕਰਾਰ ਦਿਤਾ, ਨਾ ਹੀ ਕਿਸੇ ਕਿਸਮ ਦਾ ਕੇਸ ਦਰਜ ਹੋਇਆ ਅਤੇ ਨਾ ਹੀ ਉਨ੍ਹਾਂ ਦੀਆਂ ਧਾਰਮਕ ਗਤੀਵਿਧੀਆਂ ‘ਤੇ ਕਿਸੇ ਨੇ ਕੋਈ ਇਤਰਾਜ਼ ਜਤਾਇਆ ਤੇ ਨਾ ਹੀ ਕਿਸੇ ਸਰਕਾਰ ਜਾਂ ਅਦਾਲਤ ਨੇ ਉਨ੍ਹਾਂ ਨੂੰ ਅਤਿਵਾਦੀ ਠਹਿਰਾਇਆ।

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.