ਬਿਹਾਰ ਨੇ ਦੱਸਿਆ ਕਸ਼ਮੀਰ ਨੂੰ ਵੱਖਰਾ ਦੇਸ਼

ਨਵੀਂ ਦਿੱਲੀ: ਟਾਪਰਜ਼ ਘਪਲੇ ਤੋਂ ਬਾਅਦ ਬਿਹਾਰ ਦੀ ਸਿੱਖਿਆ ਪ੍ਰਣਾਲੀ ਫਿਰ ਚਰਚਾ ‘ਚ ਹੈ। ਇਸ ਵਾਰ ਚਰਚਾ ਦਾ ਵਿਸ਼ਾ ਕਸ਼ਮੀਰ ਨੂੰ ਅਲੱਗ ਦੇਸ਼ ਬਣਾਉਣ ਨੂੰ ਲੈ ਕੇ ਹੈ। ਦਰਅਸਲ ਬਿਹਾਰ ‘ਚ ਸੱਤਵੀਂ ਜਮਾਤ ਦੇ ਪ੍ਰਸ਼ਨ ਪੱਤਰ ‘ਚ ਇੱਕ ਅਜਿਹਾ ਸਵਾਲ ਪੁੱਛਿਆ ਗਿਆ ਹੈ ਜਿਸ ‘ਚ ਕਸ਼ਮੀਰ ਦਾ ਜ਼ਿਕਰ ਵੱਖਰੇ ਦੇਸ਼ ਦੇ ਤੌਰ ‘ਤੇ ਹੈ। ਇਸ ਗੱਲ ਸਾਹਮਣੇ ਆਉਣ ਤੋਂ ਬਾਅਦ ਬਿਹਾਰ ਦੇ ਸਿੱਖਿਆ ਤੰਤਰ ‘ਤੇ ਫਿਰ ਸਵਾਲ ਖੜ੍ਹੇ ਹੋਏ ਹਨ।

ਅੰਗਰੇਜ਼ੀ ਦੇ ਇਸ ਪ੍ਰਸ਼ਨ ਪੱਤਰ ‘ਚ ਭਾਰਤ, ਨੇਪਾਲ, ਇੰਗਲੈਂਡ ਨਾਲ ਨਾਲ ਕਸ਼ਮੀਰ ਨੂੰ ਵੀ ਵੱਖਰਾ ਦੇਸ਼ ਬਣਾ ਦਿੱਤਾ ਗਿਆ ਹੈ। ਬਿਹਾਰ ਐਜੂਕੇਸ਼ਨ ਪ੍ਰੋਜੈਕਟਸ ਕੌਂਸਲ ਮੁਤਾਬਕ ਇਹ ਇੱਕ ਮਨੁੱਖੀ ਭੁੱਲ ਸੀ ਤੇ ਇਸ ਕਰਕੇ ਕਾਫੀ ਅਲੋਚਨਾ ਵੀ ਹੋਈ ਹੈ। ਇਸ ਘਟਨਾ ਤੋਂ ਬਾਅਦ ਸਬੰਧਤ ਅਧਿਆਪਕ ‘ਤੇ ਕਾਰਵਾਈ ਵੀ ਹੋਈ ਹੈ। ਡਾਇਰੈਕਟਰ ਸੰਜੇ ਸਿੰਘ ਨੇ ਦਾਅਵਾ ਕੀਤਾ ਹੈ ਕਿ ਦੋਸ਼ੀ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.