ਸਾਬਕਾ ਐਸਐਸਪੀ ਸੁਰਜੀਤ ਗਰੇਵਾਲ ਖ਼ਿਲਾਫ਼ ਕੇਸ ਦਰਜ

ਪਟਿਆਲਾ:-ਵਿਜੀਲੈਂਸ ਬਿਊਰੋ ਪਟਿਆਲਾ ਨੇ ਸੇਵਾਮੁਕਤ ਐਸਐਸਪੀ ਸੁਰਜੀਤ ਸਿੰਘ ਗਰੇਵਾਲ ਖ਼ਿਲਾਫ਼ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਆਈਪੀਸੀ ਦੀ ਧਾਰਾ 13(1) (ਈ) ਰ/ਵ 13(2) ਤਹਿਤ ਕੇਸ ਦਰਜ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਾਲ 2002 ‘ਚ ਸੱਤਾ ਸੰਭਾਲਦੇ ਸਾਰ ਪੀਪੀਐਸਸੀ ਦੇ ਚੇਅਰਮੈਨ ਰਵੀ ਸਿੱਧੂ ਖ਼ਿਲਾਫ਼ ਵੀ ਆਮਦਨ ਨਾਲੋ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਸੀ। ਸੁਰਜੀਤ ਗਰੇਵਾਲ 31 ਦਸੰਬਰ ਨੂੰ ਮੋਗਾ ਤੋਂ ਐਸਐਸਪੀ ਵਜੋਂ ਸੇਵਾਮੁਕਤ ਹੋਇਆ ਸੀ। ਵਿਜੀਲੈਂਸ ਬਿਊਰੋ ਪਟਿਆਲਾ ਦੇ ਐਸਐਸਪੀ ਪ੍ਰੀਤਮ ਸਿੰਘ ਵੱਲੋਂ ਗੁਪਤ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਜਾਂਚ ਦੌਰਾਨ ਪਤਾ ਲੱਗਾ ਕਿ ਸੁਰਜੀਤ ਗਰੇਵਾਲ ਦੀ 15 ਸਾਲਾਂ ਦੀ ਨੌਕਰੀ ਦੀ ਆਮਦਨ ਤਕਰੀਬਨ 2.13 ਕਰੋੜ ਰੁਪਏ ਬਣਦੀ ਹੈ ਪਰ ਉਸ ਨੇ 12,19,70,898 ਰੁਪਏ ਖਰਚ ਕੀਤੇ ਹਨ, ਜੋ ਉਸ ਦੀ ਆਮਦਨ ਨਾਲੋਂ 10 ਕਰੋੜ ਤੋਂ ਵੀ ਵੱਧ ਬਣਦੇ ਹਨ। ਉਸ ਨੇ ਕਿਲਾ ਰਾਏਪੁਰ, ਸਮਰਾਲਾ ਅਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਕੋਟਲਾ ਬਡਲਾ ‘ਚ ਜਾਇਦਾਦ ਬਣਾਈ ਹੈ, ਜਿਸ ‘ਚੋਂ ਤਕਰੀਬਨ 12 ਕਿੱਲੇ ਉਸ ਨੇ ਆਪਣੇ ਲੜਕੇ ਜਸਜੀਤ ਸਿੰਘ ਦੇ ਨਾਂ ਤਬਦੀਲ ਕਰਾ ਦਿੱਤੀ ਹੈ। ਦੱਸਣਯੋਗ ਹੈ ਕਿ ਸੁਰਜੀਤ ਗਰੇਵਾਲ ਖ਼ਿਲਾਫ਼ ਸਿੱਖ ਨੌਜਵਾਨ ਦੇ ਝੂਠੇ ਮੁਕਾਬਲੇ ਦਾ ਕਤਲ ਕੇਸ ਵੀ ਦਰਜ ਹੋਇਆ ਸੀ, ਜਿਸ ‘ਚੋਂ ਉਹ ਬਰੀ ਹੋ ਚੁੱੱਕਾ ਹੈ।ਮੋਹਨ ਸਿੰਘ ਪਟਵਾਰੀ ਨੇ ਇਸ ਸਾਬਕਾ ਅਧਿਕਾਰੀ ‘ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਦੇ ਦੋਸ਼ ਵੀ ਲਾਏ ਸਨ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.