ਲੋੜ ਪਈ ਤਾਂ ਪਾਕਿਸਤਾਨ ਨੂੰ ਉਸ ਦੇ ਘਰ ‘ਚ ਦਾਖ਼ਲ ਹੋ ਕੇ ਮਾਰ ਸਕਦੇ ਹਾਂ-ਰਾਜਨਾਥ

ਲਖਨਊ-ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਭਾਰਤ ਨੇ ਦਿਖਾ ਦਿੱਤਾ ਹੈ ਕਿ ਜੇਕਰ ਲੋੜ ਪਵੇ ਤਾਂ ਉਹ ਆਪਣੇ ਦੁਸ਼ਮਣਾਂ ‘ਤੇ ਕੇਵਲ ਆਪਣੀ ਜ਼ਮੀਨ ‘ਤੇ ਹੀ ਨਹੀਂ ਸਗੋਂ ਵਿਦੇਸ਼ੀ ਜ਼ਮੀਨ ‘ਤੇ ਜਾ ਕੇ ਵੀ ਹਮਲਾ ਕਰ ਸਕਦਾ ਹੈ। ਇਕ ਹਫਤਾ ਪਹਿਲਾਂ ਭਾਰਤੀ ਫ਼ੌਜ ਵਲੋਂ ਜੰਮੂ ਤੇ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਦੇ ਨਾਲ ਨਾਲ 7 ਪਾਕਿਸਤਾਨੀ ਸੈਨਿਕਾਂ ਨੂੰ ਮਾਰਨ ਅਤੇ ਚਾਰ ਹੋਰ ਨੂੰ ਜ਼ਖ਼ਮੀ ਕਾਰਨ ਤੋਂ ਇਕ ਹਫਤਾ ਬਾਅਦ ਰਾਜਨਾਥ ਸਿੰਘ ਨੇ ਇਹ ਟਿੱਪਣੀਆਂ ਕੀਤੀਆਂ ਹਨ। ਇਥੇ ਇਕ ਜਨਤਕ ਮੀਟਿੰਗ ਵਿਖੇ ਉਨ੍ਹਾਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਪਾਕਿਸਤਾਨ ਨੇ ਇਕ ਕਾਇਰਾਨਾ ਹਰਕਤ ਕਰਦਿਆਂ ਸਾਡੇ 17 ਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਡੇ ਸਾਰਿਆਂ ਨਾਲ ਇਸ ਗੰਭੀਰ ਮੁੱਦੇ ‘ਤੇ ਚਰਚਾ ਕੀਤੀ ਅਤੇ ਭਾਰਤੀ ਫ਼ੌਜ ਨੇ ਪਾਕਿਸਤਾਨੀ ਇਲਾਕੇ ਵਿਚ ਦਾਖਲ ਹੋ ਕੇ ਅੱਤਵਾਦੀਆਂ ਦਾ ਸਫਾਇਆ ਕੀਤਾ। ਗ੍ਰਹਿ ਮੰਤਰੀ ਨੇ ਕਿਹਾ ਕਿ ਭਾਰਤ ਦਾ ਵਿਸ਼ਵ ਵਿਚ ਇਕ ਮਜ਼ਬੂਤ ਰਾਸ਼ਟਰ ਵਜੋਂ ਅਕਸ ਬਣਿਆਂ ਹੈ ਅਤੇ ਅਸੀਂ ਵਿਸ਼ਵ ਨੂੰ ਇਹ ਮਜ਼ਬੂਤ ਸੁਨੇਹਾ ਦਿੱਤਾ ਹੈ ਕਿ ਅਸੀਂ ਆਪਣੇ ਦੁਸ਼ਮਣਾਂ ‘ਤੇ ਕੇਵਲ ਆਪਣੀ ਜ਼ਮੀਨ ‘ਤੇ ਹੀ ਨਹੀਂ ਸਗੋਂ ਉਨ੍ਹਾਂ ਦੀ ਜ਼ਮੀਨ ‘ਤੇ ਜਾ ਕੇ ਵੀ ਹਮਲਾ ਕਰ ਸਕਦੇ ਹਾਂ।
ਸਿੰਘ ਨੇ ਕਿਹਾ ਕਿ ਭਾਰਤ ਆਪਣੇ ਗੁਆਂਢੀ ਮੁਲਕ ਨਾਲ ਦੋਸਤਾਨਾ ਸਬੰਧ ਚਾਹੁੰਦਾ ਹੈ ਪਰ ਪਾਕਿਸਤਾਨ ਆਪਣੇ ਰਸਤਿਆਂ ਤੋਂ ਪਰ੍ਹੇ ਨਹੀਂ ਹਟ ਰਿਹਾ। ਰਾਜਨਾਥ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਦੀ ਆਰਥਿਕਤਾ ਤੇਜ਼ੀ ਰਫਤਾਰ ਨਾਲ ਅੱਗੇ ਵਧ ਰਹੀ ਹੈ ਅਤੇ ਹੁਣ ਤਾਂ ਵਿਸ਼ਵ ਅਰਥਸ਼ਾਸਤਰੀਆਂ ਤੇ ਮਾਹਰਾਂ ਨੇ ਵੀ ਇਸ ਗੱਲ ਨੂੰ ਸਵੀਕਾਰ ਕਰ ਲਿਆ ਹੈ। ਉਹ ਇਥੇ ਭਾਰਤੀ ਰੇਲਵੇ ਮਾਲ ਗੋਦਾਮ ਸ਼ਰਾਮਿਕ ਸੰਘ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਹਾਫ਼ਿਜ਼ ਸਬੰਧੀ ਜਾਇਜ਼ਾ ਲੈਣ ਲਈ ਪਾਕਿ ਜਾਵੇਗੀ ਸੰਯੁਕਤ ਰਾਸ਼ਟਰ ਦੀ ਟੀਮ
ਇਸਲਾਮਾਬਾਦ-ਪਾਕਿਸਤਾਨ ‘ਤੇ ਮੁੰਬਈ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਹਾਫ਼ਿਜ਼ ਸਈਦ ਅਤੇ ਉਸ ਨਾਲ ਸਬੰਧਿਤ ਸੰਗਠਨਾਂ ਦੇ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਵੱਧਦੇ ਦਬਾਅ ਦੇ ਵਿਚਾਲੇ ਸੰਯੁਕਤ ਰਾਸ਼ਟਰ ਸੁਰੱਿਖ਼ਆ ਪ੍ਰੀਸ਼ਦ (ਯੂ. ਐਨ. ਐਸ. ਸੀ.) ਦੀ ਇਕ ਨਿਗਰਾਨੀ ਟੀਮ ਉਸ ਦੇ ਖ਼ਿਲਾਫ਼ ਲਗਾਈਆਂ ਗਈਆਂ ਪਾਬੰਦੀਆਂ ਦੀ ਪਾਲਣਾ ਹੋਈ ਜਾ ਨਹੀਂ ਇਸ ਬਾਰੇ ਪਤਾ ਲਗਾਉਣ ਲਈ ਪਾਕਿਸਤਾਨ ਆਵੇਗੀ। ਸੰਯੁਕਤ ਰਾਸ਼ਟਰ ਦੀ ਸੁਰੱਖ਼ਿਆ ਕੌਂਸਲ ਦੀ ਨਿਗਰਾਨੀ ਕਮੇਟੀ ਦਾ ਦੋ ਦਿਨਾ ਦੌਰਾ ਵੀਰਵਾਰ ਤੋਂ ਸ਼ੁਰੂ ਹੋਵੇਗਾ। ‘ਡਾਨ’ ਮੁਤਾਬਿਕ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਯੂ. ਐਨ. ਐਸ. ਸੀ. 1267 ਪਾਬੰਦੀਆਂ ਬਾਰੇ ਕਮੇਟੀ ਦੀ ਨਿਗਰਾਨੀ ਟੀਮ 25 ਤੇ 26 ਜਨਵਰੀ ਨੂੰ ਪਾਕਿਸਤਾਨ ਆਵੇਗੀ।
ਸਈਦ ਅਤੇ ਉਸ ਨਾਲ ਜੁੜੇ ਸੰਗਠਨਾਂ ‘ਤੇ ਪਾਬੰਦੀਆਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ‘ਚ ਅਸਫ਼ਲ ਰਹਿਣ ਨੂੰ ਲੈ ਕੇ ਭਾਰਤ ਤੇ ਅਮਰੀਕਾ ਵਲੋਂ ਪਾਕਿਸਤਾਨ ‘ਤੇ ਦਬਾਅ ਵਧਾਉਣ ਦੇ ਵਿਚਾਲੇ ਸੰਯੁਕਤ ਰਾਸ਼ਟਰ ਦੀ ਨਿਗਰਾਨੀ ਟੀਮ ਇਹ ਦੌਰਾ ਕਰ ਰਹੀ ਹੈ। ਹਾਲਾਂਕਿ ਪਾਕਿਸਤਾਨੀ ਅਧਿਕਾਰੀ ਜ਼ੋਰ ਦੇ ਕੇ ਇਸ ਨੂੰ ਇਕ ਨਿਯਮਿਤ ਦੌਰਾ ਦੱਸ ਰਹੇ ਹਨ। ਦੱਸਣਯੋਗ ਹੈ ਕਿ ਹਾਫ਼ਿਜ਼ ਸਈਦ ਨੂੰ ਦਸੰਬਰ 2018 ‘ਚ ਸੰਯੁਕਤ ਰਾਸ਼ਟਰ ਸੁਰੱਖ਼ਿਆ ਪ੍ਰੀਸ਼ਦ ਦੇ ਪ੍ਰਸਤਾਵ 1267 ‘ਚ ਸ਼ਾਮਿਲ ਕੀਤਾ ਗਿਆ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.