ਕੋਲਕਾਤਾ — ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਲਿਆਉਣ ਲਈ ਸਰਗਰਮੀਆਂ ਹੋਰ ਤੇਜ਼ ਹੋ ਗਈਆਂ ਹਨ। ਤੀਜਾ ਮੋਰਚਾ ਵੀ ਸਰਗਰਮ ਹੁੰਦਾ ਨਜ਼ਰ ਆ ਰਿਹਾ ਹੈ। ਤਾਜ਼ਾ ਘਟਨਾ ਚੱਕਰ ‘ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ‘ਤੇ ਤਿੱਖੇ ਹਮਲੇ ਕੀਤੇ ਹਨ।
ਮੋਦੀ ਸਰਕਾਰ ਦੇ ਰੁਖ਼ ‘ਤੇ ਮਮਤਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਵੱਖ-ਵੱਖ ਸੂਬਿਆਂ ਨੂੰ ਧਮਕਾਇਆ ਜਾ ਰਿਹਾ ਹੈ। ਸਰਕਾਰ ਇਸ ਤਰ੍ਹਾਂ ਦਾ ਰਵੱਈਆ ਅਪਣਾ ਰਹੀ ਹੈ, ਜਿਵੇਂ ਉਹ ਪੈਸੇ ਦੇ ਕੇ ਸੂਬਿਆਂ ਦਾ ਭਲਾ ਕਰਦੀ ਹੈ। ਮਮਤਾ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਪ੍ਰਤੀ ਹਮਾਇਤ ਪ੍ਰਗਟ ਕਰਦਿਆਂ ਕਿਹਾ ਕਿ ਨਾਇਡੂ ਨੇ ਸਚਾਈ ਬਿਆਨ ਕੀਤੀ ਹੈ, ਮੈਂ ਉਨ੍ਹਾਂ ਦੀ ਸ਼ਲਾਘਾ ਕਰਦੀ ਹਾਂ। ਉਨ੍ਹਾਂ ਕਿਹਾ ਕਿ ਰਾਜ ਸਭਾ ਦੀਆਂ ਚੋਣਾਂ ‘ਚ ਬਸਪਾ ਉਮੀਦਵਾਰ ਨੂੰ ਮਿਲੀ ਹਾਰ ਤੋਂ ਬਾਅਦ ਉਸ ਦੇ ਸਪਾ ਨਾਲ ਰਿਸ਼ਤਿਆਂ ‘ਤੇ ਕੋਈ ਅਸਰ ਨਹੀਂ ਪਵੇਗਾ। ਇਸ ਸਬੰਧੀ ਬਸਪਾ ਮੁਖੀ ਮਾਇਆਵਤੀ ਨੇ ਖੁਦ ਵੀ ਕਿਹਾ ਹੈ। ਮਮਤਾ ਨੇ ਮਾਇਆਵਤੀ ਦੀ ਇਸ ਪੱਖੋਂ ਸ਼ਲਾਘਾ ਕੀਤੀ।
ਤ੍ਰਿਣਮੂਲ ਦੇ ਚੋਣ ਮੈਨੀਫੈਸਟੋ ’ਚ ਸੀ. ਏ. ਏ. ਰੱਦ ਕਰਨ ਦਾ ਵਾਅਦਾ
ਕੋਲਕਾਤਾ,– ਤ੍ਰਿਣਮੂਲ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਬੁੱਧਵਾਰ ਨੂੰ ਆਪਣਾ ਮੈਨੀਫੈਸਟੋ ਜਾਰੀ ਕੀਤਾ, ਜਿਸ ’ਚ ਕੇਂਦਰ ਦੀ ਸੱਤਾ ’ਚ ਆਉਣ ’ਤੇ ਕਈ ਸਮਾਜਿਕ ਕਲਿਆਣਕਾਰੀ