Ad-Time-For-Vacation.png

ਨਿਊਜਰਸੀ ‘ਚ ਸਿੱਖਾਂ ਨੂੰ ਵੱਡਾ ਮਾਣ, ਅਪ੍ਰੈਲ ਮਹੀਨੇ ਨੂੰ ‘ਸਿੱਖ ਜਾਗਰੂਕਤਾ ਮਹੀਨਾ’ ਐਲਾਨਿਆ

ਵਾਸ਼ਿੰਗਟਨ : ਬਰਤਾਨੀਆ ਦੀ ਸੰਸਦ ਵਿਚ ਬੀਤੇ ਦਿਨ ‘ਦਸਤਾਰ ਦਿਵਸ’ ਮਨਾਏ ਜਾਣ ਤੋਂ ਬਾਅਦ ਸਿੱਖਾਂ ਨੂੰ ਲੈ ਕੇ ਪੂਰੀ ਦੁਨੀਆਂ ਵਿਚ ਵੱਡਾ ਸੰਦੇਸ਼ ਗਿਆ ਹੈ। ਹੁਣ ਅਮਰੀਕਾ ਦੇ ਨਿਊਜਰਸੀ ਵਿਚ ਵੀ ਸਿੱਖਾਂ ਨੂੰ ਵੱਡਾ ਮਾਣ ਹਾਸਲ ਹੋਇਆ ਹੈ। ਡੇਲਾਵੇਰ ਤੋਂ ਬਾਅਦ ਅਮਰੀਕੀ ਸੂਬੇ ਨਿਊਜਰਸੀ ਨੇ ਵੀ ਅਪ੍ਰੈਲ ਮਹੀਨੇ ਨੂੰ ‘ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨੇ’ ਦੇ ਰੂਪ ਵਿਚ ਐਲਾਨ ਕੀਤਾ ਹੈ। ਇਸ ਦਾ ਮਕਸਦ ਸਿੱਖਾਂ ਨੂੰ ਲੈ ਕੇ ਲੋਕਾਂ ਵਿਚਕਾਰ ਜਾਗਰੂਕਤਾ ਲਿਆਉਣਾ ਹੈ। ਨਿਊਜਰਸੀ ਦੀ ਵਿਧਾਨ ਸਭਾ ਨੇ ਇਸ ਹਫ਼ਤੇ ਇਕ ਸਾਂਝਾ ਪ੍ਰਸਤਾਵ ਪਾਸ ਕਰ ਕੇ ਕਿਹਾ ਕਿ ਇਹ ਸਿੱਖਾਂ ਪ੍ਰਤੀ ਵਧਦੀ ਨਫ਼ਰਤ ਨੂੰ ਘੱਟ ਕਰਨ ਦੀ ਦਿਸ਼ਾ ਵਿਚ ਇਕ ਛੋਟੀ ਜਿਹੀ ਕੋਸ਼ਿਸ਼ ਹੈ। ਪ੍ਰਸਤਾਵ ਵਿਚ ਕਿਹਾ ਗਿਆ ਹੈ ਕਿ ਨਿਊਜਰਸੀ ਵਿਚ ਹਰ ਸਾਲ ਅਪ੍ਰੈਲ ਮਹੀਨੇ ਨੂੰ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨੇ ਦੇ ਰੂਪ ਵਿਚ ਮਨਾਇਆ ਜਾਏਗਾ।
ਇਸ ਨਾਲ ਲੋਕਾਂ ਵਿਚ ਸਿੱਖ ਪੰਥ ਦੇ ਪ੍ਰਤੀ ਜਾਗਰੂਕਤਾ ਵਧੇਗੀ, ਸਿੱਖਾਂ ਦੇ ਯੋਗਦਾਨ ਬਾਰੇ ਲੋਕਾਂ ਨੂੰ ਪਤਾ ਲੱਗੇਗਾ ਅਤੇ ਉਨ੍ਹਾਂ ਲਈ ਪੈਦਾ ਹੋਈਆਂ ਗ਼ਲਤ ਭਾਵਨਾਵਾਂ ਨੂੰ ਦੂਰ ਕਰਨ ‘ਚ ਮਦਦ ਮਿਲੇਗੀ। ਨਿਊਜਰਸੀ ਦੇ ਵਿਧਾਨ ਮੰਡਲ ਦੇ ਦੋਵਾਂ ਸਦਨਾਂ ਨੇ ਆਮ ਸਹਿਮਤੀ ਨਾਲ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿਤੀ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਡੋਲਾਵੇਰ ਸੂਬੇ ਵਿਚ ਧਾਰਮਿਕ ਰੂਪ ਨਾਲ ਘੱਟ-ਗਿਣਤੀ ਸਿੱਖ ਭਾਈਚਾਰੇ ਦੇ ਯੋਗਦਾਨ ਨੂੰ ਸਨਮਾਨ ਦੇਣ ਲਈ ਅਪ੍ਰੈਲ ਮਹੀਨੇ ਨੂੰ ‘ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ’ ਐਲਾਨ ਕੀਤਾ ਗਿਆ ਸੀ। ਇਸ ਪੂਰੇ ਮਹੀਨੇ ਲੋਕਾਂ ਨੂੰ ਸਿੱਖ ਪੰਥ ਅਤੇ ਉਸ ਦੇ ਮਹੱਤਵ ਨਾਲ ਜੁੜੀ ਹੋਰ ਜਾਣਕਾਰੀ ਦਿੱਤੀ ਜਾਏਗੀ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.