Ad-Time-For-Vacation.png

ਭਾਰਤ ਬੰਦ ਦੇ ਫ਼ੈਸਲੇ ‘ਤੇ ਝੁਕੀ ਸਰਕਾਰ, ਸੁਪਰੀਮ ਕੋਰਟ ‘ਚ ਮੁੜ ਵਿਚਾਰ ਪਟੀਸ਼ਨ ਕਰੇਗੀ ਦਾਖਲ

ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ। ਐਸ. ਸੀ./ਐਸ. ਟੀ. ਐਕਟ ‘ਤੇ ਵਿਰੋਧੀ ਅਤੇ ਸੰਸਦ ਮੈਂਬਰਾਂ ਦੇ ਵਿਰੋਧ ‘ਤੇ…
ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ। ਐਸ. ਸੀ./ਐਸ. ਟੀ. ਐਕਟ ‘ਤੇ ਵਿਰੋਧੀ ਅਤੇ ਸੰਸਦ ਮੈਂਬਰਾਂ ਦੇ ਵਿਰੋਧ ‘ਤੇ ਆਖ਼ਰਕਾਰ ਸਰਕਾਰ ਨੂੰ ਝੁਕਣਾ ਹੀ ਪਿਆ। ਸੁਪਰੀਮ ਕੋਰਟ ਦੇ ਹੁਕਮਾਂ ਨੂੰ ਲੈ ਕੇ ਹੁਣ ਸਰਕਾਰ ਅੱਜ ਮੁੜ ਵਿਚਾਰ ਪਟੀਸ਼ਨ ਦਾਖ਼ਲ ਕਰੇਗੀ। ਐਸ.ਸੀ.ਐਸ.ਟੀ. ਐਕਟ ‘ਤੇ ਸੁਪਰੀਮ ਕੋਰਟ ਦੇ ਹਾਲੀਆ ਫ਼ੈਸਲੇ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਅਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਮੁੱਦੇ ‘ਤੇ ਵਿਰੋਧੀਆਂ ਨੇ ਸਰਕਾਰ ਨੂੰ ਲਗਾਤਾਰ ਨਿਸ਼ਾਨਾ ਬਣਾਇਆ। ਉਥੇ ਐਨ.ਡੀ.ਏ. ਦੇ ਦਲਿਤ ਮੈਂਬਰਾਂ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਕੇ ਸਹੀ ਕਦਮ ਉਠਾਉਣ ਦੀ ਮੰਗ ਕੀਤੀ ਸੀ। ਦਲਿਤ ਅਤੇ ਹੋਰ ਜਥੇਬੰਦੀਆਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨੂੰ ਲੈ ਕੇ ਦਲਿਤ ਸਮਾਜ ‘ਚ ਵਧਦੀ ਨਾਰਾਜ਼ਗੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੂੰ ਉਸ ਫ਼ੈਸਲੇ ਵਿਰੁਧ ਮੁੜ ਵਿਚਾਰ ਪਟੀਸ਼ਨ ਦਾਖਲ ਕਰਨ ਦਾ ਐਲਾਨ ਕਰਨਾ ਪਿਆ। ਕੇਂਦਰੀ ਕਾਨੂੰਨ ਮੰਤਰਾਲੇ ਨੇ ਅਨੁਸੂਚਿਤ ਜਾਤੀ, ਜਨਜਾਤੀ ‘ਤੇ ਅਤਿਆਚਾਰਾਂ ਨੂੰ ਲੈ ਕੇ ਸੁਪਰੀਮ ਕੋਰਟ ‘ਚ ਮੁੜ ਵਿਚਾਰ ਪਟੀਸ਼ਨ ਦਾਖਲ ਕਰਨ ਦੀ ਮਨਜ਼ੂਰੀ ਦੇ ਦਿਤੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.