ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸਲਮਾਨ ਖਾਨ ਨੂੰ 5 ਸਾਲ ਦੀ ਸਜ਼ਾ

ਜੋਧਪੁਰ(ਬਿਊਰੋ)— ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਜੋਧਪੁਰ ਅਦਾਲਤ ਨੇ ਸਲਮਾਨ ਖਾਨ ਨੂੰ 5 ਸਾਲ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸਲਮਾਨ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ ਤੇ ਜਲਦ ਹੀ ਉਹ ਜੋਧਪੁਰ ਸੈਂਟਰਲ ਜੇਲ ਭੇਜੇ ਜਾਣਗੇ। ਮੁੱਖ ਨਿਆਇਕ ਮਜਿਸਟਰੇਟ ਦੇਵ ਕੁਮਾਰ ਖੱਤਰੀ ਨੇ ਸਲਮਾਨ ਖਾਨ ਦੋਸ਼ੀ ਕਰਾਰ ਹੋ ਗਏ ਹਨ ਤੇ ਸੈਫ, ਸੋਨਾਲੀ, ਤੱਬੂ ਨੀਲਿਮਾ ਤੇ ਦੁਸ਼ਅੰਤ ਸਿੰਘ  ਨੂੰ ਬਰੀ ਕਰ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ 1998 ‘ਚ ਜੋਧਪੁਰ ‘ਚ ਆਪਣੀ ਫਿਲਮ ‘ਹਮ ਸਾਥ ਸਾਥ ਹੈ’ ਦੀ ਸ਼ੂਟਿੰਗ ਦੌਰਾਨ ਸਲਮਾਨ ਖਾਨ ‘ਤੇ ਤਿੰਨ ਵੱਖ-ਵੱਖ ਥਾਵਾਂ ‘ਤੇ ਹਿਰਨ ਦਾ ਸ਼ਿਕਾਰ ਕਰਨ ਦੇ ਦੋਸ਼ ਲੱਗੇ। ਉਨ੍ਹਾਂ ਦੀ ਗ੍ਰਿਫਤਾਰੀ ਵੀ ਹੋਈ ਤੇ ਸਲਮਾਨ ਦੇ ਕਮਰੇ ‘ਚੋਂ ਪੁਲਸ ਨੇ ਇਕ ਪਿਸਤੌਲ ਤੇ ਰਾਈਫਲ ਬਰਾਮਦ ਕੀਤੀ।
ਉਨ੍ਹਾਂ ਦੇ ਹਥਿਆਰ ਲਾਇਸੰਸ ‘ਚ ਵੀ ਖਾਮੀਆਂ ਦੇਖੀਆਂ ਗਈਆਂ ਸਨ। ਇਸ ਤੋਂ ਬਾਅਦ ਸਲਮਾਨ ਖਿਲਾਫ ਆਮਰਜ਼ ਐਕਟ ‘ਚ ਵੀ ਅਲੱਗ ਤੋਂ ਮਾਮਲਾ ਦਰਜ ਕੀਤਾ ਗਿਆ।

Share:

Facebook
Twitter
Pinterest
LinkedIn
matrimonail-ads
On Key

Related Posts

ਵਿਪਸਾਅ ਦੀ ਮਾਸਿਕ ਮਿਲਣੀ ਵਿਚ ਕਵਿਤਾ ਦੇ ਅਰਥ ਅਤੇ ਮੰਤਵ ’ਤੇ ਗੰਭੀਰ ਸੰਵਾਦ

ਸੰਤੋਖ ਸਿੰਘ ਮਿਨਹਾਸ ਦਾ ਕਾਵਿ ਸੰਗ੍ਰਹਿ ‘ਸ਼ਬਦ ਹੀ ਜੀਉ ਹੈ’ ਲੋਕ-ਅਰਪਣ ਹੇਵਰਡ, 8 ਜੂਨ (ਹਰਦਮ ਮਾਨ)-ਬੀਤੇ ਦਿਨੀਂ ਵਿਸ਼ਵ ਪੰਜਾਬੀ ਸਾਹਿਤ ਅਕਾਦਮੀ (ਵਿਪਸਾਅ) ਕੈਲੀਫੋਰਨੀਆ ਵੱਲੋਂ ਸੰਸਥਾ ਦੇ ਜਨਰਲ

ਪੱਛਮੀ ਕੈਨੇਡਾ ਦਾ ਪਹਿਲਾ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਸਰੀ ਵਿੱਚ ਖੁੱਲ੍ਹਿਆ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੂੰ ਗਿਲਡਫੋਰਡ ਹਾਈਟਸ ਪਾਰਕ ਵਿੱਚ ਪੱਛਮੀ ਕੈਨੇਡਾ ਦੇ ਪਹਿਲੇ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਦੀ ਸ਼ੁਰੂਆਤ ਕਰਨ ‘ਤੇ ਮਾਣ ਹੈ। ਕੈਨੇਡੀਅਨ

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.