ਰਾਹੁਲ ਗਾਂਧੀ ਦੀ ਭੁੱਖ ਹੜਤਾਲ ’ਚ ਸੱਜਣ ਤੇ ਟਾਈਟਲਰ ਦੀ ਹਾਜ਼ਰੀ ਨੇ ਸਿੱਖਾਂ ਦੇ ਹਿਰਦੇ ਵਲੂੰਧਰੇ

ਨਵੀਂ ਦਿੱਲੀ 9 ਅਪ੍ਰੈਲ (ਏਜੰਸੀਆਂ) ਦਲਿਤਾਂ ਦੇ ਹੱਕ ਵਿੱਚ ਉਪਵਾਸ ਦਿਵਸ ਦੇ ਨਾਂਅ ਹੇਠ ਕੀਤੀ ਜਾਣ ਵਾਲੀ ਭੁੱਖ ਹੜਤਾਲ ਦੇ ਰਾਜਘਾਟ ਵਾਲੇ ਮੰਚ ‘ਤੇ ਕਾਂਗਰਸ ਨੇ ਵਿਵਾਦ ਖੱਟ ਲਿਆ ਹੈ। ਕਾਂਗਰਸ ਨੇ ਸਿੱਖ ਕਤਲੇਆਮ ਵਿੱਚ ਮੁਲਜ਼ਮ ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਨੂੰ ਰਾਜਘਾਟ ‘ਤੇ ਭੁੱਖ ਹੜਤਾਲ ਵਿੱਚ ਸ਼ਾਮਲ ਹੋਣ ਲਈ ਭੇਜ ਦਿੱਤਾ। ਮਾਮਲਾ ਮੀਡੀਆ ਵਿੱਚ ਚੁੱਕੇ ਜਾਣ ‘ਤੇ ਕਾਂਗਰਸ ਫੌਰਨ ਹਰਕਤ ਵਿੱਚ ਆ ਗਈ ਤੇ ਦੋਵਾਂ ਆਗੂਆਂ ਨੂੰ ਉੱਥੋਂ ਵਾਪਸ ਬੁਲਾ ਲਿਆ। ਆਪਣੇ ਹੀ ਸਮਾਗਮ ਵਿੱਚ ਰਾਹੁਲ ਗਾਂਧੀ ਨੇ ਖ਼ੁਦ ਆਉਣ ਦੀ ਬਜਾਇ ਇਨਾਂ ਲੀਡਰਾਂ ਨੂੰ ਭੇਜ ਕੇ ਨਵਾਂ ਵਿਵਾਦ ਖੱਟ ਲਿਆ ਹੈ।

ਕੁਝ ਸਮੇਂ ‘ਉਪਵਾਸ‘ ‘ਤੇ ਬੈਠ ਕੇ ਰਾਹੁਲ ਗਾਂਧੀ ਨੇ ਰਾਜਘਾਟ ਤੋਂ ਚਲੇ ਜਾਣਾ ਸੀ, ਪਰ ਜਗਦੀਸ਼ ਟਾਈਟਲਰ ਤੇ ਸੱਜਣ ਕੁਮਾਰ ਦੀ ਆਮਦ ਨੇ ਹੁਣ ਨਵੇਂ ਵਿਵਾਦ ਨੂੰ ਜਨਮ ਦੇ ਦਿੱਤਾ ਹੈ। ਲੰਘੀ ਦੋ ਅਪ੍ਰੈਲ ਨੂੰ ਦਲਿਤਾਂ ਨੇ ਸੁਪਰੀਮ ਕੋਰਟ ਦੇ ਐਸ.ਸੀ.-ਐਸ.ਟੀ. ਐਕਟ ਵਿੱਚ ਕੀਤੀ ਸੋਧ ਦੇ ਫ਼ੈਸਲੇ ਦੇ ਵਿਰੋਧ ਵਿੱਚ ਭਾਰਤ ਬੰਦ ਦਾ ਸੱਦਾ ਦਿੱਤਾ ਸੀ। ਇਸ ਦੌਰਾਨ ਵੱਡੇ ਪੱਧਰ ਤੇ ਹਿੰਸਾ ਹੋਈ ਸੀ, ਜਿਸ ਵਿੱਚ 10 ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਦੀ ਕਾਫੀ ਨੁਕਤਾਚੀਨੀ ਵੀ ਹੋਈ ਸੀ। ਕਾਂਗਰਸ ਨੇ ਇਲਜ਼ਾਮ ਲਾਇਆ ਹੈ ਕਿ ਭਾਜਪਾ ਦੇ ਰਾਜ ਵਿੱਚ ਦਲਿਤ ਸੁਰੱਖਿਅਤ ਨਹੀਂ ਹਨ। ਸਰਕਾਰ ਵਿਰੁੱਧ ਆਪਣਾ ਰੋਸ ਜਤਾਉਣ ਲਈ ਰਾਹੁਲ ਗਾਂਧੀ ਨੇ ਕਾਂਗਰਸ ਨੂੰ ਭੁੱਖ ਹੜਤਾਲ ਦਾ ਸੱਦਾ ਦਿੱਤਾ ਸੀ, ਜਿਸ ਨੂੰ ਪੂਰੇ ਦੇਸ਼ ਦੇ ਕਾਂਗਰਸ ਦਫ਼ਤਰਾਂ ਵਿੱਚ ਕੀਤਾ ਜਾ ਰਿਹਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.