ਸਰੀ— ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ‘ਚ ਸ਼ਨੀਵਾਰ ਨੂੰ ਖਾਲਸਾ ਪੰਥ ਦਾ ਸਾਜਨਾ ਦਿਵਸ ਬਹੁਤ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਇਸ ‘ਚ ਲਗਭਗ 500,000 ਸੰਗਤ ਨੇ ਸ਼ਿਰਕਤ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਜਾਈ ਗਈ ਪਾਲਕੀ ਦੀ ਸ਼ੋਭਾ ਦੇਖਦਿਆਂ ਹੀ ਬਣਦੀ ਸੀ। ਸੰਗਤ ਦੀ ਮਦਦ ਲਈ ਅਤੇ ਸੁਰੱਖਿਆ ਲਈ ਵੱਡੀ ਗਿਣਤੀ ‘ਚ ਕੈਨੇਡੀਅਨ ਪੁਲਸ ਹਾਜ਼ਰ ਸੀ। ‘ਵਾਹਿਗੁਰੂ-ਵਾਹਿਗੁਰੂ’ ਦਾ ਜਾਪ ਕਰਦੀਆਂ ਸੰਗਤਾਂ ਸਰੀ ਸ਼ਹਿਰ ਦੇ ਟਾਊਨ ਨਿਊਟਨ ਤੋਂ ਸਵੇਰੇ 9 ਵਜੇ ਚੱਲੀਆਂ। ਕੈਨੇਡੀਅਨ ਮੂਲ ਨਿਵਾਸੀਆਂ ਨੇ ਅਰਦਾਸ ਕੀਤੀ ਅਤੇ ਸਿੱਖ ਬੱਚਿਆਂ ਨੇ ਗਤਕੇ ਦੇ ਜੌਹਰ ਦਿਖਾਏ। ਕੈਨੇਡੀਅਨ ਫੌਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ। ਸ਼ਾਮ ਤਕ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


