ਕਠੁਆ ਗੈਂਗਰੇਪ ਮਾਮਲਾ: ਹੇਠਲੀ ਅਦਾਲਤ ਦੀ ਕਾਰਵਾਈ ’ਤੇ ਸੁਪਰੀਮ ਕੋਰਟ ਦੀ ਰੋਕ

ਨਵੀਂ ਦਿੱਲੀ: ਕਠੂਆ ਸਮੂਹਿਕ ਬਲਾਤਕਾਰ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਦੇ ਮੱਦੇਨਜ਼ਰ ਹੇਠਲੀ ਅਦਾਲਤ ਦੀ ਕਾਰਵਾਈ ’ਤੇ ਫ਼ਿਲਹਾਲ ਰੋਕ ਲਾ ਦਿੱਤੀ ਹੈ। ਇਹ ਨਿਰਦੇਸ਼ ਅਦਾਲਤ ਨੇ ਮੁਕੱਦਮੇ ਨੂੰ ਜੰਮੂ-ਕਸ਼ਮੀਰ ਤੋਂ ਬਾਹਰ ਟਰਾਂਸਫਰ ਕਰਨ ਦੀ ਮੰਗ ’ਤੇ ਸੁਣਵਾਈ ਕਰਦਿਆਂ ਦਿੱਤਾ। ਅਦਾਲਤ ਨੇ ਕਿਹਾ ਕਿ ਜਾਂਚ CBI ਨੂੰ ਸੌਂਪੇ ਜਾਣ ਦੀ ਮੰਗ ’ਤੇ ਵੀ ਸੁਣਵਾਈ ਕੀਤੀ ਜਾਵੇਗੀ। ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਜਵਾਬ ਦਾਖ਼ਲ ਕਰਨ ਲਈ ਵੀ ਕਿਹਾ ਹੈ।

ਇਹ ਸਣਵਾਈ ਪੀੜਤਾ ਦੇ ਪਿਤਾ ਦੀ ਅਰਜ਼ੀ ’ਤੇ ਸੀ। ਉਨ੍ਹਾਂ ਨੇ ਕਠੂਆ ਤੇ ਜੰਮੂ ਦੇ ਮਾਹੌਲ ਨੂੰ ਸੁਣਵਾਈ ਲਈ ਠੀਕ ਨੇ ਦੱਸਦਿਆਂ ਕੇਸ ਨੂੰ ਚੰਡੀਗੜ੍ਹ ਟਰਾਂਸਫਰ ਕਰਨ ਦੀ ਮੰਗ ਕੀਤੀ ਹੈ। ਸੁਣਵਾਈ ਦੌਰਾਨ ਵਿਰੋਧੀ ਪੱਖ ਦੇ ਵਕੀਲ ਨੇ ਇਸ ਮੰਗ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੇ ਮੁਲਜ਼ਮਾਂ ਦੀਆਂ ਦਲੀਲਾਂ ਸੁਣੇ। ਅਦਾਲਤ ਨੇ ਇਸ ਨੂੰ ਮੰਨਦਿਆਂ ਸਾਰੇ 8 ਮੁਲਜ਼ਮਾਂ ਨੂੰ ਜਵਾਬ ਦਾਖ਼ਲ ਕਰਨ ਦੀ ਇਜਾਜ਼ਤ ਦੇ ਦਿੱਤੀ।

ਇਸ ਦੇ ਨਾਲ ਹੀ ਦੋ ਮੁਲਜ਼ਮਾਂ ਦੀ ਵਕੀਲ ਹਰਵਿੰਦਰ ਚੌਧਰੀ ਨੇ ਸੂਬਾ ਪੁਲਿਸ ਦੀ ਜਾਂਚ ਵਿੱਚ ਕਮੀਆਂ ਗਿਣਾਉਂਦਿਆਂ ਮਾਮਲਾ CBI ਨੂੰ ਸੌਂਪਣ ਦੀ ਮੰਗ ਰੱਖ ਦਿੱਤੀ। ਜਨਹਿੱਤ ਪਟੀਸ਼ਨਕਰਤਾ ਵਜੋਂ ਖੜ੍ਹੀ ਵਕੀਲ ਅਨੁਜਾ ਕਪੂਰ ਨੇ ਵੀ ਇਸ ਮੰਗ ਦਾ ਸਮਰਥਨ ਕੀਤਾ।

ਸੁਣਵਾਈ ਦੌਰਾਨ ਸੂਬਾ ਸਰਕਾਰ ਦੇ ਵਕੀਲ ਸ਼ੋਏਬ ਆਲਮ ਨੇ ਕਿਹਾ ਕਿ ਕੇਸ ਨੂੰ ਚੰਡੀਗੜ੍ਹ ਟਰਾਂਸਫਰ ਕਰਨ ਨਾਲ ਉਸ ਦੀ ਸੁਣਵਾਈ ਵਿੱਚ ਵਿਵਹਾਰਿਕ ਮੁਸ਼ਕਲਾਂ ਆਉਣਗੀਆਂ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਅਪਰਾਧਿਕ ਕਾਨੂੰਨ ਬਾਕੀ ਦੇਸ਼ ਨਾਲੋਂ ਵੱਖਰਾ ਹੈ। ਉਨ੍ਹਾਂ ਸੂਬਾ ਪੁਲਿਸ ਵੱਲੋਂ ਕੀਤੀ ਜਾਂਚ ਦਾ ਸਮਰਥਨ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਇਸ ਕੇਸ ਦੀ ਨਿਗਰਾਨੀ ਕਰ ਰਿਹਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.