ਸੂਫ਼ੀ ਗਾਇਕ ਕੰਵਰ ਗਰੇਵਾਲ ਨੂੰ ਬ੍ਰਿਟਿਸ਼ ਕੋਲੰਬੀਆ ‘ਚ ਕੀਤਾ ਗਿਆ ਸਨਮਾਨਤ 

ਸੂਫੀ ਗਾਇਕੀ ਦੇ ਵਿਚ ਕੰਵਰ ਗਰੇਵਾਲ ਦੀ ਗੱਲ ਕਰੀਏ ਤਾਂ ਉਨ੍ਹਾਂ ਅਪਣਾ ਵੱਖਰਾ ਹੀ ਅੰਦਾਜ਼ ਅਤੇ ਵੱਖਰਾ ਹੀ ਇਕ ਮੁਕਾਮ ਹੈ।  ਕੰਵਰ ਗਰੇਵਾਲ ਉਨ੍ਹਾਂ ਉਘੇ ਸੂਫੀ ਗਾਇਕਾਂ ਵਿਚੋਂ ਹਨ ਜਿੰਨਾਂ ਨੇ ਦੇਸ਼ ਹੀ ਨਹੀਂ ਬਲਕਿ ਵਿਦੇਸ਼ ਵਿਚ ਵੀ ਅਪਣੀ ਗਾਇਕੀ ਨਾਲ ਲੋਕਾਂ ਦੇ ਦਿਲਾਂ ‘ਤੇ ਰਾਜ ਕੀਤਾ ਹੈ।  ਸੂਫੀ ਗਾਇਕੀ ਪ੍ਰੇਮੀਆਂ ਲਈ ਅਤੇ ਕੰਵਰ ਗਰੇਵਾਲ ਦੇ ਪ੍ਰਸ਼ੰਸਕਾਂ ਲਈ ਇਕ ਖ਼ੁਸ਼ਖ਼ਬਰੀ ਦੀ ਗੱਲ ਸਾਹਮਣੇ ਆਈ ਹੈ ਕਿ ਪੰਜਾਬ ਦੇ ਇਸ ਉਘੇ ਗਾਇਕ ਨੂੰ ਮਿਆਰੀ ਗਾਇਕੀ ਬਦਲੇ ਬ੍ਰਿਟਿਸ਼ ਕੋਲੰਬੀਆ ਦੀ ਅਸੈਂਬਲੀ ‘ਚ ਸਨਮਾਨਤ ਕੀਤਾ ਗਿਆ।

ਉਨ੍ਹਾਂ ਨੂੰ ਸਿਟੀ ਆਫ ਵਿਕਟੋਰੀਆ ਸਥਿਤ ਅਸੈਂਬਲੀ ‘ਚ ਸਰੀ ਦੇ ਫਲੀਟਵੁਡ ਸ਼ਹਿਰ ਤੋਂ ਵਿਧਾਇਕ ਜਗਰੂਪ ਬਰਾੜ ਤੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਜੌਹਨ ਹੌਰਗਨ ਵੱਲੋਂ ਸਨਮਾਨਿਤਾ ਕੀਤਾ ਗਿਆ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ‘ਲਿਓ ਐਂਟਰਟੇਨਮੈਂਟ’ ਵੱਲੋਂ ਸੂਫੀ ਗਾਇਕ ਕੰਵਰ ਗਰੇਵਾਲ ਦੇ ਕੈਨੇਡਾ ‘ਚ ਕਰਵਾਏ ਜਾ ਰਹੇ ਸਮਾਗਮਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਥੇ ਇਹ ਸੂਫੀ ਗਾਇਕ ਵੀ ਆਪਣੀ ਗਾਇਕੀ ਦੇ ਨਾਲ ਲੋਕਾਂ ਦਾ ਦਿਲ ਜਿੱਤ ਚੁੱਕਿਆ ਹੈ। ਗੱਲ ਕੀਤੀ ਜਾਵੇ ਕੰਵਰ ਗਰੇਵਾਲ ਦੇ ਗਾਇਕੀ ਸਫ਼ਰ ਦੀ ਤਾਂ ਦੱਸਣਯੋਗ ਹੈ ਕਿ ਕੰਵਰ ਨੇ 2013 ‘ਚ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਤੋਂ ਸੰਗੀਤ ‘ਚ ਪੋਸਟ ਗ੍ਰੈਜੂਏਸ਼ਨ ਕੀਤੀ। ਉਨ੍ਹਾਂ ਨੇ ਆਪਣੇ ਗਾਇਕੀ ਕਰੀਅਰ ਦੀ ਸ਼ੁਰੂਆਤ ‘ਅੱਖਾਂ’ ਐਲਬਮ ਨਾਲ ਕੀਤੀ। ਇਸ ਤੋਂ ਬਾਅਦ ਗਰੇਵਾਲ ਨੇ ‘ਜੋਗੀਨਾਥ’, ‘ਨਾ ਜਾਈਂ ਮਸਤਾਂ ਦੇ ਵਿਹੜੇ’, ‘ਸਾਈਆਂ ਦੀ ਕੰਜਰੀ’, ‘ਤੂੰਬਾ’ ਤੇ ‘ਛੱਲਾ’ ਸਣੇ ਕਈ ਗੀਤ ਸਰੋਤਿਆਂ ਦੀ ਝੋਲੀ ਪਾਏ। ਉਨ੍ਹਾਂ ਦੇ ਇਨ੍ਹਾਂ ਗੀਤਾਂ ਨੂੰ ਲੋਕਾਂ ਵਲੋਂ ਖੂਬ ਪਿਆਰ ਮਿਲਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵਾਪਿਸ ਮੂੜ੍ਹ ਕੇ ਨਹੀਂ ਦੇਖਿਆ। ਇਸ ਤੋਂ ਬਾਅਦ ਆਪਣੀ ਗਾਇਕੀ ਦੇ ਨਾਲ ਅੱਗੇ ਵਧਦੇ ਗਏ ਅਤੇ ਅੱਜ ਉਹ ਵਢਿਆਂ ਤੋਂ ਲੈ ਕੇ ਬੱਚਿਆਂ ਤਕ ਜਾਣੇ ਜਾਂਦੇ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.