ਵਾਤਾਵਰਣ ਕੈਨੇਡਾ ਦੀ ਟੋਰਾਂਟੋ ਵਾਸੀਆਂ ਨੂੰ ਚਿਤਾਵਨੀ

ਟੋਰਾਂਟੋ— ਵਾਤਾਵਰਣ ਕੈਨੇਡਾ ਨੇ ਸ਼ੁੱਕਰਵਾਰ ਨੂੰ ਟੋਰਾਂਟੋ ‘ਚ ਵਰਾਤਾਵਰਣ ਸਬੰਧੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਦੁਪਹਿਰ ਬਾਅਦ ਤੱਕ ਟੋਰਾਂਟੋ ਦੇ ਕਈ ਇਲਾਕਿਆਂ ‘ਚ ਤੇਜ਼ ਹਵਾਵਾਂ ਤੇ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਦਾ ਕਹਿਣਾ ਹੈ ਕਿ ਇਲਾਕੇ ‘ਤੇ ਹਵਾਵਾਂ ਦੀ ਰਫਤਾਰ 110 ਕਿਲੋਮੀਟਰ ਪ੍ਰਤੀ ਘੰਟੇ ਤੱਕ ਪਹੁੰਚ ਸਕਦੀ ਹੈ, ਜਿਸ ਨਾਲ ਕਈ ਦਰਖਤਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ।
ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਤੇਜ਼ ਹਵਾਵਾਂ ਕਾਰਨ ਇਲਾਕੇ ਦੀ ਬਿਜਲੀ ਸਪਲਾਈ ਵੀ ਠੱਪ ਹੋ ਸਕਦੀ ਹੈ। ਇਹ ਚਿਤਾਵਨੀ ਜੀ.ਟੀ.ਏ. ਤੇ ਹੈਮਿਲਟਨ ਦੇ ਸਾਰੇ ਇਲਾਕਿਆਂ ਲਈ ਜਾਰੀ ਕੀਤੀ ਗਈ ਹੈ। ਪੁਲਸ ਨੇ ਕਿਹਾ ਕਿ ਕਰੇਨਾਂ ਨੂੰ ਉਸਾਰੀ ਵਾਲੀਆਂ ਥਾਵਾਂ ਦੇ ਨੇੜੇ ਛੱਡਿਆ ਗਿਆ ਹੈ ਤਾਂ ਕਿ ਕਿਸੇ ਘਟਨਾ ਦੀ ਸਥਿਤੀ ‘ਚ ਹਲਾਤਾਂ ਤੋਂ ਜਲਦੀ ਨਿਪਟਿਆ ਜਾ ਸਕੇ। ਵਾਤਾਵਰਣ ਕੈਨੇਡਾ ਦਾ ਕਹਿਣਾ ਹੈ ਕਿ ਟੋਰਾਂਟੋ ‘ਚ 24 ਡਿਗਰੀ ਦੇ ਉੱਚ ਤਾਪਮਾਨ ਨਾਲ ਮੀਂਹ ਤੇ ਤੇਜ਼ ਹਵਾਵਾਂ ਦਾ ਖਦਸ਼ਾ ਹੋਰ ਵਧ ਗਿਆ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.