ਜਲਾਲਾਬਾਦ/ਵਿਨੀਪੈਗ,(ਨਿਖੰਜ )— ਕੈਨੇਡਾ ‘ਚ ਪੜ੍ਹਾਈ ਕਰਨ ਗਏ ਪੰਜਾਬੀ ਨੌਜਵਾਨ ਹੈਦਰ ਖ਼ਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਹ ਜਲਾਲਬਾਦ ਦੇ ਦਸਮੇਸ਼ ਨਗਰ ਦਾ ਰਹਿਣ ਵਾਲਾ ਸੀ। ਹੈਦਰ ਖ਼ਾਨ ਡਾ. ਸਿਤਾਰ ਖ਼ਾਨ ਦਾ ਪੁੱਤਰ ਸੀ, ਜਿਨ੍ਹਾਂ ਦਾ ਫਿਰੋਜਪੁਰ-ਫ਼ਾਜ਼ਿਲਕਾ ਮਾਰਗ ‘ਤੇ ਹੱਡੀਆਂ ਦਾ ਹਸਪਤਾਲ ਹੈ । ਹੈਦਰ ਕੈਨੇਡੀਅਨ ਸੂਬੇ ਮੈਨੀਟੋਬਾ ਦੇ ਸ਼ਹਿਰ ਵਿਨੀਪੈਗ ‘ਚ ਰਹਿ ਰਿਹਾ ਸੀ ਅਤੇ ਇੱਥੇ ਬੀਤੇ ਦਿਨ ਉਹ ਇਕ ਹਾਦਸੇ ਦਾ ਸ਼ਿਕਾਰ ਹੋ ਗਿਆ।
ਜਾਣਕਾਰੀ ਮੁਤਾਬਕ ਉਹ ਆਪਣੇ ਦੋਸਤਾਂ ਨਾਲ ਸਵੀਮਿੰਗ ਪੂਲ ‘ਤੇ ਨਹਾਉਣ ਗਿਆ ਸੀ ਅਤੇ ਡੁੱਬ ਜਾਣ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਦੱਸਿਆ ਕਿ ਉਹ 2016 ‘ਚ ਕੈਨੇਡਾ ਗਿਆ ਸੀ ਤਾਂ ਕਿ ਉਚੇਰੀ ਸਿੱਖਿਆ ਪ੍ਰਾਪਤ ਕਰ ਸਕੇ। ਪਰਿਵਾਰ ਨੇ ਕਿਹਾ ਕਿ ਉਹ ਇਸ ਦਰਦਨਾਕ ਖਬਰ ਕਾਰਨ ਬਹੁਤ ਪਰੇਸ਼ਾਨ ਹਨ ਅਤੇ ਉਨ੍ਹਾਂ ਨੂੰ ਇਸ ਦਾ ਡੂੰਘਾ ਸਦਮਾ ਲੱਗਾ ਹੈ। ਸਥਾਨਕ ਦਸਮੇਸ਼ ਨਗਰ ਦੇ ਨੇੜੇ ਸਥਿਤ ਨੂਰਾਨੀ ਮਸਜਿਦ ਵਿਖੇ ਮੁਸਲਮਾਨ ਭਾਈਚਾਰੇ ਨੇ ਇਕੱਠੇ ਹੋ ਕੇ ਦੁੱਖ ਦਾ ਪ੍ਰਗਟਾਵਾ ਕੀਤਾ।
ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼
ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

