Ad-Time-For-Vacation.png

ਅਫ਼ਗ਼ਾਨਿਸਤਾਨ ‘ਚ ਹਿੰਦੂ-ਸਿੱਖਾਂ ਦੀ ਰਖਿਆ ਕਰੇ ਸਰਕਾਰ: ਆਰਐਸਐਸ

ਨਵੀਂ ਦਿੱਲੀ : ਅਫ਼ਗ਼ਾਨਿਸਤਾਨ ਵਿਚ ਹਿੰਦੂ ਅਤੇ ਸਿੱਖਾਂ ‘ਤੇ ਹੋ ਰਹੇ ਹਮਲਿਆਂ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਰਾਸ਼ਟਰੀ ਸਿੱਖ ਸੰਗਤ ਨੇ ਭਾਰਤ ਸਰਕਾਰ ਅਤੇ ਸੰਯੁਕਤ ਰਾਸ਼ਟਰ ਨੂੰ ਅਪੀਲ ਕੀਤੀ ਕਿ ਉਹ ਅਫ਼ਗ਼ਾਨਿਸਤਾਨ ‘ਚ ਰਹਿ ਰਹੇ ਹਿੰਦੂ ਅਤੇ ਸਿੱਖਾਂ ਦੀ ਰਖਿਆ ਕੀਤੀ ਜਾਵੇ। ਆਰਐਸਐਸ ਦੇ ਕੌਮੀ ਜਨਰਲ ਸਕੱਤਰ ਡਾ. ਅਵਤਾਰ ਸਿੰਘ ਸ਼ਾਸਤਰੀ ਨੇ ਕਿਹਾ ਕਿ ਦੁਨੀਆਂ ਵਿਚ ਸ਼ਾਂਤੀ ਦਾ ਸੁਨੇਹਾ ਦੇਣ ਵਾਲੇ ਹਿੰਦੂ ਅਤੇ ਸਿੱਖਾਂ ਵਿਰੁਧ ਅਫ਼ਗ਼ਾਨਿਸਤਾਨ ਵਿਚ ਹਮਲਾ ਹੋਣ ਮੰਦਭਾਗਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਕਲ ਅਫ਼ਗ਼ਾਨਿਸਤਾਨ ਵਿਚ ਨਵੇਂ ਚੁਣੇ ਗਏ ਸੰਸਦ ਮੈਂਬਰ ਸ. ਅਵਤਾਰ ਸਿੰਘ ਨੂੰ ਮਿਲ ਕੇ ਵਾਪਸ ਆ ਰਹੇ ਵਫ਼ਦ ‘ਤੇ ਕਾਤਲਾਨਾ ਹਮਲਾ ਕੀਤਾ ਗਿਆ ਜਿਸ ਵਿਚ ਕਈ ਸਿੱਖਾਂ ਦੀ ਮੌਤ ਹੋ ਗਈ। ਇਹ ਵਫ਼ਦ ਅਫ਼ਗ਼ਾਸਿਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗਨੀ ਨੂੰ ਮਿਲ ਕੇ ਵਾਪਸ ਆ ਰਿਹਾ ਸੀ। ਉਨ੍ਹਾਂ ਸੰਯੁਕਤ ਰਾਸ਼ਟਰ ਨੂੰ ਅਪੀਲ ਕੀਤੀ ਕਿ ਉਹ ਅਪਣੀ ਅਗਵਾਈ ਹੇਠ ਕਿਸੇ ਆਜ਼ਾਦ ਜਾਂਚ ਏਜੰਸੀ ਤੋਂ ਇਸ ਹਮਲੇ ਦੀ ਜਾਂਚ ਕਰਵਾਏ ਅਤੇ ਦੋਸ਼ੀਆਂ ਨੂੰ ਸਜ਼ਾ ਦੇਵੇ ਤਾਕਿ ਭਵਿੱਖ ਵਿਚ ਅਜਿਹਾ ਹਮਲਾ ਨਾ ਹੋ ਸਕੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫ਼ਗ਼ਾਨਿਸਤਾਨ ਵਿਚ ਹੋਏ ਅਤਿਵਾਦੀ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਸਭਿਆਚਾਰਕ ਤਾਣੇ-ਬਾਣੇ ‘ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਉਹ ਦੁੱਖ ਦੀ ਘੜੀ ਵਿਚ ਪੀੜਤਾਂ ਨਾਲ ਖੜੇ ਹਨ।
ਪਾਕਿਸਤਾਨ ਨੇ ਅਫ਼ਗ਼ਾਨਿਸਤਾਨ ਦੇ ਜਲਾਲਾਬਾਦ ਵਿਚ ਹੋਏ ਆਤਮਘਾਤੀ ਹਮਲੇ ਦੀ ਨਿਖੇਧੀ ਕਰਦਿਆ ਕਿਹਾ ਕਿ ਕੀਮਤੀ ਇਨਸਾਨੀ ਜ਼ਿੰਦਗੀਆਂ ਗਵਾ ਲੈਣ ਤੋਂ ਦੇਸ਼ ਦੁਖੀ ਅਤੇ ਨਿਰਾਸ਼ ਹੈ।’ ਪਾਕਿਸਤਾਨ ਦੇ ਵਿਦੇਸ਼ ਮੰਰਤਾਲੇ ਨੇ ਬਿਆਨ ਜਾਰੀ ਕਰ ਕੇ ਕਿਹਾ, ‘ਹਮਲੇ ਵਿਚ ਮਰਨ ਵਾਲਿਆਂ ਦੇ ਪਰਵਾਰਾਂ ਨਾਲ ਡੂੰਘਾ ਦੁੱਖ ਸਾਂਝਾ ਕਰਦੇ ਹਾਂ ਅਤੇ ਜ਼ਖ਼ਮੀਆ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।’

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.