Ad-Time-For-Vacation.png

ਸਿਨਸਿਨਾਟੀ ਦੇ ਪਹਿਲੇ ਵਿਸ਼ਵ ਧਰਮ ਸੰਮੇਲਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ ਅਤੇ ਸਿੱਖ ਧਰਮ ਬਾਰੇ ਪ੍ਰਦਰਸ਼ਨੀ ਵੀ ਲਗਾਈ

ਕੈਲੀਫੋਰਨੀਆ, (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨਾਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਪਹਿਲਾਂ ‘ਫੈਸਟੀਵਲ ਆਫ ਫੇਥਸ’ (ਵਿਸ਼ਵ ਧਰਮ ਸੰਮੇਲਨ) ਕਰਾਇਆ ਗਿਆ। ਇਸ ਸੰਮੇਲਨ ਵਿਚ ਬਾਰਾਂ ਪ੍ਰਮੁੱਖ ਵਿਸ਼ਵ ਧਰਮਾਂ ਦੇ ਲੋਕ ਅਤੇ 80 ਤੋਂ ਵੀ ਵੱਧ ਸੰਸਥਾਵਾਂ ਨੇ ਹਿੱਸਾ ਲਿਆ। ਇਹ ਸ਼ਹਿਰ ਦੇ ਇਤਿਹਾਸ ਵਿਚ ਪਹਿਲੀ ਵਾਰ ਸੀ ਕਿ ਵੱਖ-ਵੱਖ ਧਰਮਾਂ ਬਾਰੇ ਸਿੱਖਿਆ ਦੇਣ ਲਈ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ। ਸਿਨਸਿਨਾਟੀ ਅਤੇ ਨੇੜਲੇ ਇਲਾਕੇ ਡੇਟਨ ਦੇ ਸਿੱਖਾਂ ਨੇ ਵੀ ਇਸ ਸਮਾਗਮ ਵਿਚ ਹਿੱਸਾ ਲਿਆ ਤੇ ਸਮਾਗਮ ਵਿਚ ਆਏ ਹੋਏ ਲੋਕਾਂ ਦੇ ਦਸਤਾਰ ਸਜਾਉਣ ਦਾ ਪ੍ਰਬੰਧ ਕੀਤਾ ḩ ਸੰਮੇਲਨ ਦਾ ਉਦਘਾਟਨ ਵੱਖ-ਵੱਖ ਧਰਮਾਂ ਦੀਆਂ ਅਰਦਾਸਾਂ ਨਾਲ ਹੋਇਆ। ਸਿੱਖ ਪ੍ਰਦਰਸ਼ਨੀ ਵਿਚ ਪੁਸਤਕਾਂ, ਬਰੋਸ਼ਰ, ਕਕਾਰਾਂ ਅਤੇ ਸਪਿਨਿੰਗ ਵਹੀਲ ਗੇਮ ਵਿਚ ਸਿੱਖਾਂ ਦੇ ਸਵਾਲਾਂ ਦੇ ਜਵਾਬ ਦੇਣ ਨਾਲ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ ਗਈ। ਸਿਨਸਿਨਾਟੀ ਸਿੱਖ ਭਾਈਚਾਰੇ ਦੇ ਮੈਂਬਰ ਜੈਪਾਲ ਸਿੰਘ ਨੇ ਕਿਹਾ ਕਿ ਪਹਿਲੀ ਵਾਰ ਸਿਨਸਿਨਾਤੀ ਭਾਈਚਾਰਾ ਇਸ ਦਿਨ ਨੂੰ ਮਨਾਉਣ ਲਈ ਇਕੱਠਾ ਹੋਇਆ ਹੈ। ਵੱਖ-ਵੱਖ ਧਰਮਾਂ ਦੇ ਲੋਕ ਇਕ ਛੱਤ ਹੇਠ ਇਕੱਠੇ ਹੋ ਕੇ ਇਕ-ਦੂਜੇ ਨਾਲ ਸਾਂਝ ਵਧਾਉਣ ਦੀ ਗੱਲ ਕਰ ਰਹੇ ਹਨ। ਉਨ੍ਹਾਂ ਸਿਨਸਿਨਾਟੀ ਅਤੇ ਡੇਟਨ ਦੀ ਸੰਗਤ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਦਸਤਾਰਾਂ, ਪ੍ਰਦਰਸ਼ਨੀ ਟੇਬਲ, ਗਤਕਾ, ਗੁਰਮਤਿ ਸੰਗੀਤ ਅਤੇ ਵੱਖੋ-ਵੱਖਰੀਆਂ ਪੇਸ਼ਕਾਰੀਆਂ ਦੁਆਰਾ ਗੁਰੂ ਦੀ ਵਿਰਾਸਤ ਨੂੰ ਹੋਰ ਧਰਮਾਂ ਦੇ ਲੋਕਾਂ ਨਾਲ ਸਾਂਝਾ ਕੀਤਾ। ਪ੍ਰੋਗਰਾਮ ਹਾਲ ਦੇ ਬਾਹਰ, ਗਤਕਾ ਪ੍ਰਦਰਸ਼ਨ ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਕੈਡਮੀ ਵਲੋਂ ਕੀਤਾ ਗਿਆ, ਜੋ ਕਿ 600 ਮੀਲ ਦੂਰੋਂ ਨਿਉੂਯਾਰਕ ਤੋਂ ਖਾਸ ਕਰਕੇ ਇਥੇ ਆਏ ਸਨ। ਪ੍ਰਦਰਸ਼ਨੀਆਂ ਤੋਂ ਇਲਾਵਾ, ਸਮਾਗਮ ਵਿਚ ਸੰਗੀਤ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.