ਰਾਂਚੀ (ਏਜੰਸੀਆਂ) ਝਾੜਖੰਡ ਦੇ ਪਾਕੁੜ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸਮਾਸ ਸੇਵੀ ਸਵਾਮੀ ਅਗਨੀਵੇਸ਼ ‘ਤੇ ਭਾਰਤੀ ਜਨਤਾ ਯੁਵਾ ਮੋਰਚਾ ਦੇ ਸਮਰਥਕਾਂ ਨੇ ਹਮਲਾ ਬੋਲ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ। ਪੁਲਿਸ ਮੁਤਾਬਕ ਸਵਾਮੀ (78) ਲਿਟਪਾੜਾ ਵਿੱਚ 195ਵੇਂ ਦਮਿਨ ਮਹਾਂਉਤਸਵ ਵਿੱਚ ਸ਼ਾਮਲ ਹੋਣ ਲਈ ਪੁੱਜੇ ਸੀ। ਹਮਲਾ ਉਸ ਸਮੇਂ ਕੀਤਾ ਗਿਆ ਜਦੋਂ ਉਹ ਹੋਟਲ ਵਿੱਚੋਂ ਬਾਹਰ ਨਿਕਲ ਰਹੇ ਸੀ। ਉੱਧਰ, ਅੱਜ ਹੀ ਸੁਪਰੀਮ ਕੋਰਟ ਨੇ ਭੀੜ ਦੀ ਹਿੰਸਾ ਸਬੰਧੀ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਰਘੁਵਰ ਦਾਸ ਨੇ ਮਾਮਲੇ ਦੀ ਨਿੰਦਾ ਕਰਦਿਆਂ ਜਾਂਚ ਦੇ ਹੁਕਮ ਦਿੱਤੇ ਹਨ।
ਦੱਸਿਆ ਜਾਂਦਾ ਹੈ ਕਿ ਹਮਲਾਵਰਾਂ ਨੇ ਪਹਿਲਾਂ ਨਾਅਰੇਬਾਜ਼ੀ ਕਰਦਿਆਂ ਸਵਾਮੀ ਨੂੰ ਕਾਲ਼ੇ ਝੰਡੇ ਦਿਖਾਏ ਤੇ ਬਾਅਦ ਵਿੱਚ ਉਨ੍ਹਾਂ ਦਾ ਕੁੱਟਮਾਰ ਕੀਤੀ ਜਿਸ ਪਿੱਛੋਂ ਉਹ ਜ਼ਮੀਨ ‘ਤੇ ਡਿੱਗ ਗਏ। ਉਨ੍ਹਾਂ ਨਾਲ ਮੌਜੂਦ ਯੋਗੀਆਂ ਨੇ ਉਨ੍ਹਾਂ ਨੂੰ ਬਚਾਉਣ ਦੀ ਬਥੇਰੀ ਕੋਸ਼ਿਸ਼ ਕੀਤੀ ਸੀ। ਇਸ ਮਾਮਲੇ ਸਬੰਧੀ ਪੁਲਿਸ ਨੇ 20 ਹਮਲਾਵਰਾਂ ‘ਤੇ ਮਾਮਲਾ ਦਰਜ ਕਰ ਕੇ ਹਿਰਾਸਤ ਵਿੱਚ ਲਿਆ ਹੈ। ਉੱਧਰ ਅੱਜ ਹੀ ਸੁਪਰਮ ਕੋਰਟ ਨੇ ਭੀੜ ਦੀ ਹਿੰਸਾ ‘ਤੇ ਕਰੜੇ ਨਿਰਦੇਸ਼ ਜਾਰੀ ਕੀਤੇ ਹਨ। ਕੋਰਟ ਨੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਇੱਕ ਮਹੀਨੇ ਅੰਦਰ ਇਹ ਨਿਰਦੇਸ਼ ਲਾਗੂ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਕੋਰਟ ਨੇ ਸੰਸਦ ਨੂੰ ਵੀ ਇਸ ਸਬੰਧੀ ਕਾਨੂੰਨ ਬਣਾਉਣ ਲਈ ਕਿਹਾ ਹੈ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


