ਸ੍ਰੀਨਗਰ:-ਕਸ਼ਮੀਰ ਵਿੱਚ ਆਸੀਆ ਅੰਦਰਾਬੀ ਅਤੇ ਉਸਦੇ ਦੋ ਸਹਿਯੋਗੀਆਂ ਲਈ ਨਿਆਂਇਕ ਰਿਮਾਂਡ ਦੇ ਵਾਧੇ ਤੇ ਨਾਰਾਜ਼ਗੀ ਪ੍ਰਗਟਾਉਂਦਿਆਂ, ਸਈਅਦ ਅਲੀ ਗਿਲਾਨੀ, ਮੀਰਵਾਇਜ਼ ਉਮਰ ਫਾਰੂਕ ਅਤੇ ਮੁਹੰਮਦ ਯਾਸੀਨ ਮਲਿਕ ਦੀ ਸਾਂਝੀ ਲੀਡਰਸ਼ਿਪ ਨੇ ਕਿਹਾ ਕਿ ਜੇਲਾਂ ਵਿੱਚ ਬੰਦ ਕਸ਼ਮੀਰੀਆਂ ਨਾਲ ਬੁਰਾ ਸਲੂਕ ਕੀਤਾ ਜਾ ਰਿਹਾ ਹੈ।
ਇਨਾ ਨੇ ਐਮਨੈਸਟੀ ਇੰਟਰਨੈਸ਼ਨਲ, ਏਸ਼ੀਆ ਵਾਚ ਸਮੇਤ ਵਿਸ਼ਵ ਪੱਧਰ ਦੇ ਮੁਨੱਕੀ ਅਧਿਕਾਰ ਸੰਗਠਨਾਂ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਹੈ ਅਤੇ ਕੈਦੀਆਂ ਦੀ ਦੁਰਦਸ਼ਾ ਨੂੰ ਵੇਖਣ ਲਈ ਜੰਮੂ-ਕਸ਼ਮੀਰ ਦੀਆਂ ਜੇਲਾਂ ਦਾ ਦੌਰਾ ਕਰਨ ਲਈ ਕਿਹਾ ਹੈ।
ਉਨਾ ਕਿਹਾ ਕਿ ਕਸ਼ਮੀਰੀ ਆਗੂ ਅਤੇ ਕਸ਼ਮੀਰੀ ਕਾਰੋਬਾਰੀਆਂ ਨੂੰ ਝੂਠੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਜਾਂਦਾ ਹੈ ਜਿਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਉਹਨਾ ਚੋਂ ਬਹੁਤੇ ਦਿੱਲੀ ਦੀ ਤਿਹਾੜ ਜੇਲ ‘ਚ ਬੰਦ ਹਨ।
ਲੀਡਰਸ਼ਿਪ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਨਿਰਪੱਖ ਸੁਣਵਾਈ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਕਿਉਂਕਿ ਜੇਲ੍ਹ ਪ੍ਰਸ਼ਾਸਨ ਬਹਾਨੇ ਬਣਾ ਕੇ ਮੁਕੱਦਮੇ ਦੀ ਤਰੀਕ ਤੇ ਇਨਾ ਨੂੰ ਨਹੀਂ ਲੈ ਕੇ ਆਉਂਦਾ ਲਈ ਬਹਾਨੇ ਖੋਹ ਲੈਂਦੀ ਹੈ।
ਬਿਆਨ ਵਿਚ ਕਿਹਾ ਗਿਆ ਹੈ, ਤਿਹਾੜ, ਕੋਟਵਾਲਵਾਲ, ਜੰਮੂ, ਕਠੂਆ, ਕੋਟਵਾਲਵਾਲ ਅਤੇ ਊਧਮਪੁਰ ਵਿਚ ਸੜ ਰਹੇ ਕਸ਼ਮੀਰੀ ਕੈਦੀਆਂ ਦੀ ਹਾਲਤ ਬੇਹੱਦ ਬੁਰੀ ਹੈ ਉਹ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।ਉਨ੍ਹਾਂ ਨੂੰ ਬੁਨਿਆਦੀ ਡਾਕਟਰੀ ਸਹਾਇਤਾ ਤੋਂ ਵੀ ਦੂਰ ਰੱਖਿਆ ਗਿਆ ਹੈ।ਕੌਮਾਂਤਰੀ ਭਾਈਚਾਰਾ ਇਸਦੀ ਛਾਣਬੀਣ ਕਰੇ।ਬਿਆਨ ਵਿੱਚ ਕਿਹਾ ਗਿਆ ਹੈ ਕਿ ਅਸੀਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸਮੂਹਾਂ ਨੂੰ ਕਸ਼ਮੀਰ ਦੇ ਕੈਦੀਆਂ ਤੇ ਕੀਤੇ ਗਏ ਤਸ਼ੱਦਦ ਅਤੇ ਅਤਿਆਚਾਰਾਂ ਨੂੰ ਦੇਖਣ ਲਈ ਭਾਰਤ ਦੀਆਂ ਜੇਲ੍ਹਾਂ ਵਿੱਚ ਜਾਣ ਦੀ ਬੇਨਤੀ ਕਰਦੇ ਹਾਂ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


