ਅੰਮ੍ਰਿਤਸਰ : ਵੱਖ-ਵੱਖ ਸਿੱਖ ਮਸਲਿਆਂ ਨੂੰ ਲੈ ਕੇ ਅੱਜ ਅਕਾਲ ਤਖ਼ਤ ਵਿਖੇ ਜਥੇਦਾਰਾਂ ਦੀ ਅਹਿਮ ਇਕੱਤਰਤਾ ਹੋਈ। ਬੈਠਕ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿ. ਗੁਰਬਚਨ ਸਿੰਘ ਨੇ ਕਿਹਾ ਕਿ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਕੇਂਦਰ ਨੂੰ ਸਰਕਾਰ 45 ਦਿਨ ਦਾ ਸਮਾਂ ਦਿਤਾ ਗਿਆ ਹੈ ਅਤੇ ਜੇ 45 ਦਿਨਾ ਵਿਚ ਕੋਈ ਵੀ ਫ਼ੈਸਲਾ ਨਾ ਲਿਆ ਤਾਂ ਅਗਲੇ ਅੰਦੋਲਨ ਦੀ ਰਣਨੀਤੀ ਅਕਾਲ ਤਖ਼ਤ ਵਿਖੇ ਉਲੀਕੀ ਜਾਵੇਗੀ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਫੇਰੀ ਦੌਰਾਨ ਦਸਤਾਰ ਦੀ ਕੀਤੀ ਕਥਿਤ ਬੇਅਦਬੀ ਬਾਰੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੋਈ ਬਿਆਨ ਨਹੀਂ ਦਿਤਾ। ਸੌਦਾ ਸਾਧ ਦੇ ਡੇਰੇ ਵੋਟਾਂ ਲੈਣ ਗਈ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਤੇ ਮਨਪ੍ਰੀਤ ਸਿੰਘ ਬਾਦਲ ਦੇ ਲੜਕੇ ਅਰਜਨ ਸਿੰਘ ਬਾਰੇ ਜਥੇਦਾਰ ਨੇ ਸਪੱਸ਼ਟ ਕੀਤਾ ਕਿ ਉਨਾਂ ਨੂੰ ਕਈ ਵਾਰ ਬੁਲਾਇਆ ਗਿਆ ਹੈ ਪਰ ਉਹ ਨਹੀਂ ਆਏ, ਇਸ ਦਾ ਉਨ੍ਹਾਂ ਨੂੰ ਖਮਿਆਜ਼ਾ ਭੁਗਤਣਾ ਪਵੇਗਾ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


