6ਵੀਂ ਸਭ ਤੋਂ ਵੱਡੀ ਅਰਥਵਿਵਸਥਾ ਮੰਨੇ ਜਾਂਦੇ ਭਾਰਤ ਲਈ ਅਤਿ ਸ਼ਰਮਨਾਕ ਰਾਜਧਾਨੀ ਦਿੱਲੀ ‘ਚ ਭੁੱਖਮਰੀ ਨਾਲ ਤਿੰਨ ਬੱਚੀਆਂ ਦੀ ਮੌਤ, ਸਰਕਾਰਾਂ ਦੀ ਕਾਰਗੁਜ਼ਾਰੀ ‘ਤੇ ਸਵਾਲ

ਨਵੀਂ ਦਿੱਲੀ : ਇਕ ਪਾਸੇ ਸਾਡੇ ਦੀਆਂ ਦੇਸ਼ ਦੀਆਂ ਸਰਕਾਰਾਂ ਜਿੱਥੇ ਦੇਸ਼ ਦੇ ਵਿਕਾਸ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕਰਦੀਆਂ ਨਹੀਂ ਥੱਕਦੀਆਂ, ਉਥੇ ਹੀ ਦੇਸ਼ ਦੀ ਰਾਜਧਾਨੀ ਵਿਚ ਸਾਹਮਣੇ ਆਏ ਇਕ ਮਾਮਲੇ ਨੇ ਜਿਥੇ ਸਰਕਾਰਾਂ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿਤੀ ਹੈ….ਉਥੇ ਹੀ ਇਸ ਘਟਨਾ ਨੇ ਦੇਸ਼ ਨੂੰ ਸ਼ਰਮਸਾਰ ਵੀ ਕੀਤਾ ਹੈ। ਦਰਅਸਲ ਦਿੱਲੀ ਦੇ ਮੰਡਾਵਲੀ ਖੇਤਰ ਇਕ ਪਰਵਾਰ ਦੀਆਂ ਤਿੰਨ ਬੱਚੀਆਂ ਦੀ ਭੁਖਮਰੀ ਨਾਲ ਮੌਤ ਹੋ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। 21ਵੀਂ ਸਦੀ ਵਿਚ ਦੇਸ਼ ਦੀ ਰਾਜਧਾਨੀ ਵਿਚ ਭੁੱਖਮਰੀ ਨਾਲ ਹੋਈਆਂ ਇਨ੍ਹਾਂ ਮੌਤਾਂ ਨੇ ਸਰਕਾਰਾਂ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿਤੇ ਹਨ।
ਇਹ ਖ਼ੁਲਾਸਾ ਉਸ ਵੇਲੇ ਸਾਹਮਣੇ ਆਇਆ ਜਦੋਂ ਮ੍ਰਿਤਕ ਬੱਚੀਆਂ ਦਾ ਵੱਖ ਵੱਖ ਹਸਪਤਾਲਾਂ ਜੀਟੀਬੀ ਹਸਪਤਾਲ ਅਤੇ ਲਾਲ ਬਹਾਦਰ ਸ਼ਾਸਤਰੀ ਹਸਪਤਾਲ ਵਿਚ ਪੋਸਟਮਾਰਟਮ ਕਰਵਾÎਇਆ ਗਿਆ। ਡਾਕਟਰਾਂ ਨੇ ਬੱਚੀਆਂ ਦੀ ਮੌਤ ਦਾ ਕਾਰਨ ਭੁੱਖਮਰੀ ਦਸਿਆ।ਭੁੱਖ ਨਾਲ ਮਰਨ ਵਾਲੀਆਂ ਇਨ੍ਹਾਂ ਲੜਕੀਆਂ ਵਿਚ ਅੱਠ ਸਾਲ ਦੀ ਮਾਨਸੀ, ਚਾਰ ਸਾਲ ਦੀ ਸ਼ਿਖ਼ਾ ਅਤੇ ਦੋ ਸਾਲ ਦੀ ਪਾਰੂਲ ਦੇ ਨਾਮ ਸ਼ਾਮਲ ਹਨ, ਜਿਨ੍ਹਾਂ ਦੀਆਂ ਲਾਸ਼ਾਂ ਇਕ ਕਮਰੇ ਵਿਚੋਂ ਮਿਲੀਆਂ ਸਨ। ਭੁੱਖ ਨਾਲ ਲੜਕੀਆਂ ਦੀ ਹਾਲਤ ਇੰਨੀ ਜ਼ਿਆਦਾ ਗੰਭੀਰ ਹੋ ਗਈ ਸੀ ਕਿ ਉਨ੍ਹਾਂ ਦਾ ਸਰੀਰਕ ਢਾਂਚਾ ਪੂਰੀ ਤਰ੍ਹਾਂ ਸੁੱਕ ਗਿਆ ਸੀ। ਜਾਣਕਾਰੀ ਅਨੁਸਾਰ ਇਨ੍ਹਾਂ ਬੱਚੀਆਂ ਦੀ ਮਾਂ ਦੀ ਹਾਲਤ ਮਾਨਸਿਕ ਹਾਲਤ ਠੀਕ ਨਹੀਂ ਹੈ। ਉਸ ਦੇ ਮੁਤਾਬਕ ਬੱਚੀਆਂ ਨੂੰ ਉਲਟੀਆਂ ਆ ਰਹੀਆਂ ਸੀ, ਜਿਸ ਕਰਕੇ ਉਨ੍ਹਾਂ ਨੂੰ ਖਾਣਾ ਨਹੀਂ ਦਿਤਾ ਗਿਆ।
ਭਾਵੇਂ ਕਿ ਦੇਸ਼ ਦੀ ਰਾਜਧਾਨੀ ਵਿਚ ਵਾਪਰੀ ਇਹ ਘਟਨਾ ਬੇਹੱਦ ਮੰਦਭਾਗੀ ਹੈ ਪਰ ਸਿਆਸਤਦਾਨਾਂ ਵਲੋਂ ਬੱਚੀਆਂ ਦੀ ਮੌਤ ‘ਤੇ ਵੀ ਸਿਆਸਤ ਖੇਡਣ ਤੋਂ ਗੁਰੇਜ਼ ਨਹੀਂ ਕੀਤਾ ਜਾ ਰਿਹਾ। ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਇਸ ਦੇ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਦਸਿਆ ਹੈ।ਦੇਸ਼ ਦੇ ਸੱਤਾਧਾਰੀ ਲੀਡਰ ਭਾਵੇਂ ਕਿੰਨੇ ਹੀ ਵਿਕਾਸ ਦੇ ਦਾਅਵੇ ਕਰੀ ਜਾਣ ਪਰ ਇਹ ਉਦੋਂ ਤਕ ਸਾਰਥਿਕ ਨਹੀਂ ਹੋਣਗੇ, ਜਦੋਂ ਤਕ ਦੇਸ਼ ਦੀ ਜਨਤਾ ਨੂੰ ਰੋਟੀ, ਕੱਪੜਾ ਅਤੇ ਮਕਾਨ ਵਰਗੀਆਂ ਜ਼ਰੂਰੀ ਸਹੂਲਤਾਂ ਨਹੀਂ ਮਿਲਣਗੀਆਂ।
ਸੋ ਦੇਸ਼ ਦੀ ਰਾਜਧਾਨੀ ਵਿਚ ਭੁੱਖਮਰੀ ਨਾਲ ਤਿੰਨ ਮਾਸੂਮ ਬੱਚੀਆਂ ਦੀ ਮੌਤ ਦਾ ਮਾਮਲਾ ਵਿਸ਼ਵ ਦੀ 6ਵੀਂ ਸਭ ਤੋਂ ਵੱਡੀ ਅਰਥਵਿਵਸਥਾ ਮੰਨੇ ਜਾਂਦੇ ਭਾਰਤ ਲਈ ਅਤਿ ਸ਼ਰਮਨਾਕ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.