ਅੰਮ੍ਰਿਸਰ,: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਵਿਚ ਨਿਊਜਰਸੀ ਦੇ ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ ‘ਤੇ ਰੇਡੀਓ ਐਂਕਰਾਂ ਵਲੋਂ ਕੀਤੀ ਗਈ ਨਸਲੀ ਟਿੱਪਣੀ ਦੀ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅਜਿਹੇ ਅਹਿਮ ਅਹੁਦੇ ‘ਤੇ ਤੈਨਾਤ ਗਰੇਵਾਲ ਦੀ ਸਿੱਖ ਪਛਾਣ ਨੂੰ ਲੈ ਕੇ ਕੀਤੀ ਗਈ ਟਿੱਪਣੀਆਂ ਉਨ੍ਹਾਂ ਦੀ ਨਫਰਤ ਭਰੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਇਕ ਸਿੱਖ ਨੂੰ ਉਸ ਦੇ ਨਾਂ ਤੋਂ ਬੁਲਾਉਣ ਦੀ ਜਗ੍ਹਾ ਪਗੜੀਧਾਰੀ ਵਿਅਕਤੀ ਕਹਿਣਾ ਸਿੱਖਾਂ ਦੀ ਤੌਹੀਨ ਹੈ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਨੇ Îਇਕ ਵਾਰ ਫੇਰ ਸਾਬਤ ਕਰ ਦਿੱਤਾ ਹੈ ਕਿ ਅਮਰੀਕਾ ਜਿਹੇ ਵਿਕਸਿਤ ਦੇਸ਼ ਵਿਚ ਸਿੱਖਾਂ ਦੀ ਤਰੱਕੀ ਨੂੰ ਕੁਝ ਲੋਕ ਅੱਜ ਵੀ ਬਰਦਾਸ਼ਤ ਨਹੀਂ ਕਰ ਰਹੇ। ਲੌਂਗੋਵਾਲ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਕਿ ਅਮਰੀਕਾ ਸਰਕਾਰ ਨਾਲ ਗੱਲਬਾਤ ਕਰਨ ਤਾਕਿ ਭਵਿੱਖ ਵਿਚ ਅਜਿਹੀ ਘਟਨਾਵਾਂ ‘ਤੇ ਰੋਕ ਲੱਗ ਸਕੇ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


