Skip to content
Tuesday, November 24, 2026 7°C · Drizzle · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਅਕਾਲੀ-ਭਾਜਪਾ ਗੱਠਜੋੜ ‘ਤੇ ਲੱਗੀ ਮੋਹਰ! ਅਮਿਤ ਸ਼ਾਹ ਅਤੇ ਸੁਖਬੀਰ ਬਾਦਲ ਅੱਜ ਕਰਨਗੇ ਵੱਡੀ ਪ੍ਰੈੱਸ ਕਾਨਫ਼ਰੰਸ

By Editor Published 1 min read
ਅਕਾਲੀ-ਭਾਜਪਾ ਗੱਠਜੋੜ ‘ਤੇ ਲੱਗੀ ਮੋਹਰ! ਅਮਿਤ ਸ਼ਾਹ ਅਤੇ ਸੁਖਬੀਰ ਬਾਦਲ ਅੱਜ ਕਰਨਗੇ ਵੱਡੀ ਪ੍ਰੈੱਸ ਕਾਨਫ਼ਰੰਸ

ਪੰਜਾਬ ਡੈਸਕ: ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਮੁੜ ਗੱਠਜੋੜ 'ਤੇ ਲਗਭਗ ਪੱਕੀ ਮੋਹਰ ਲੱਗ ਗਈ ਹੈ। ਅੱਜ ਦੁਪਹਿਰ 1 ਵਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇੱਕ ਸਾਂਝੀ ਅਤੇ ਅਹਿਮ ਪ੍ਰੈੱਸ ਕਾਨਫ਼ਰੰਸ ਕਰਨ ਜਾ ਰਹੇ ਹਨ।

ਸੰਭਾਵਨਾ ਜਤਾਈ ਜਾ ਰਹੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ 'ਤੇ ਇਸ ਗੱਠਜੋੜ ਦਾ ਰਸਮੀ ਐਲਾਨ ਕਰ ਦਿੱਤਾ ਜਾਵੇਗਾ। ਸੂਤਰਾਂ ਅਨੁਸਾਰ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਕੁਮਾਰ ਸਮੇਤ ਪੰਜਾਬ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੂੰ ਦਿੱਲੀ ਸੱਦਿਆ ਗਿਆ ਹੈ ਅਤੇ ਸਾਰੇ ਆਗੂ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ। ਜ਼ਿਕਰਯੋਗ ਹੈ ਕਿ ਸਤੰਬਰ 2020 ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਅੰਦੋਲਨ ਦੌਰਾਨ ਦੋਵੇਂ ਪਾਰਟੀਆਂ ਵੱਖ ਹੋ ਗਈਆਂ ਸਨ, ਪਰ ਹੁਣ ਮੁੜ ਇੱਕ ਮੰਚ 'ਤੇ ਇਕੱਠੀਆਂ ਹੋ ਰਹੀਆਂ ਹਨ।

Editor Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp