Skip to content
Monday, November 23, 2026 6°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
International

ਅਮਰੀਕਾ ਤੇ ਈਰਾਨ ਵਿਚਾਲੇ ਮੁੜ ਭਖਿਆ ਤਣਾਅ, ਰਾਸ਼ਟਰਪਤੀ ਟਰੰਪ ਨੇ ਦਿੱਤੀ ਸਖ਼ਤ ਫ਼ੌਜੀ ਕਾਰਵਾਈ ਦੀ ਚਿਤਾਵਨੀ

By Editor Published 2 min read
ਅਮਰੀਕਾ ਤੇ ਈਰਾਨ ਵਿਚਾਲੇ ਮੁੜ ਭਖਿਆ ਤਣਾਅ, ਰਾਸ਼ਟਰਪਤੀ ਟਰੰਪ ਨੇ ਦਿੱਤੀ ਸਖ਼ਤ ਫ਼ੌਜੀ ਕਾਰਵਾਈ ਦੀ ਚਿਤਾਵਨੀ

ਵਾਸ਼ਿੰਗਟਨ: ਅਮਰੀਕਾ ਅਤੇ ਈਰਾਨ ਦੇ ਰਿਸ਼ਤਿਆਂ ਵਿੱਚ ਇੱਕ ਵਾਰ ਫਿਰ ਫ਼ੌਜੀ ਟਕਰਾਅ ਦਾ ਖ਼ਤਰਾ ਮੰਡਰਾਉਣ ਲੱਗਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਪੱਸ਼ਟ ਇਸ਼ਾਰਾ ਕੀਤਾ ਹੈ ਕਿ ਜੇਕਰ ਨਵੇਂ ਸਾਲ ਤੱਕ ਦੋਵਾਂ ਦੇਸ਼ਾਂ ਦਰਮਿਆਨ ਕੋਈ ਠੋਸ ਸਮਝੌਤਾ ਸਿਰੇ ਨਾ ਚੜ੍ਹਿਆ, ਤਾਂ ਅਮਰੀਕਾ ਈਰਾਨ 'ਤੇ ਮੁੜ ਫ਼ੌਜੀ ਹਮਲੇ ਕਰ ਸਕਦਾ ਹੈ। ਇੰਨਾ ਹੀ ਨਹੀਂ, ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਈਰਾਨੀ ਜਹਾਜ਼ਾਂ ਨੂੰ ਸਮੁੰਦਰ ਵਿੱਚ ਡੋਬਣ ਦੀ ਸਿੱਧੀ ਚਿਤਾਵਨੀ ਵੀ ਦਿੱਤੀ ਹੈ।

ਐਤਵਾਰ ਨੂੰ 'ਫੌਕਸ ਨਿਊਜ਼' ਨੂੰ ਦਿੱਤੇ ਇੱਕ ਇੰਟਰਵਿਊ ਦੌਰਾਨ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਭਾਵੇਂ ਈਰਾਨ ਨਾਲ ਅਸਿੱਧੇ ਤੌਰ 'ਤੇ ਗੱਲਬਾਤ ਚੱਲ ਰਹੀ ਹੈ, ਪਰ ਇਸ ਵਿੱਚੋਂ ਕੋਈ ਸਾਰਥਕ ਨਤੀਜਾ ਨਿਕਲਦਾ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਨੇ ਈਰਾਨੀ ਵਾਰਤਾਕਾਰਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਗੱਲਾਂ ਤਾਂ ਲਗਾਤਾਰ ਕਰਦੇ ਹਨ, ਪਰ ਕੋਈ ਅਜਿਹਾ ਪ੍ਰਸਤਾਵ ਨਹੀਂ ਰੱਖਦੇ ਜਿਸ ਨੂੰ ਅਮਰੀਕਾ ਸਵੀਕਾਰ ਕਰ ਸਕੇ। ਟਰੰਪ ਦੇ ਬਿਆਨ ਤੋਂ ਸੰਕੇਤ ਮਿਲਦਾ ਹੈ ਕਿ ਅਮਰੀਕਾ 2027 ਦੀ ਸ਼ੁਰੂਆਤ ਵਿੱਚ ਫ਼ੌਜੀ ਰਾਹ ਅਖ਼ਤਿਆਰ ਕਰ ਸਕਦਾ ਹੈ।

ਦੂਜੇ ਪਾਸੇ, ਈਰਾਨ ਦੇ ਖਾਰਗ ਟਾਪੂ ਤੋਂ ਤੇਲ ਟੈਂਕਰਾਂ ਰਾਹੀਂ ਅਮਰੀਕੀ ਨਾਕਾਬੰਦੀ ਨੂੰ ਚੁਣੌਤੀ ਦੇਣ ਦੀਆਂ ਖ਼ਬਰਾਂ ਵਿਚਾਲੇ ਟਰੰਪ ਨੇ ਕਿਹਾ ਕਿ ਜੇਕਰ ਕੋਈ ਈਰਾਨੀ ਜਹਾਜ਼ ਅਜਿਹੀ ਕੋਸ਼ਿਸ਼ ਕਰਦਾ ਹੈ, ਤਾਂ ਉਸ ਨੂੰ ਸਮੁੰਦਰ ਦੀ ਤਹਿ ਵਿੱਚ ਪਹੁੰਚਾ ਦਿੱਤਾ ਜਾਵੇਗਾ। ਉੱਧਰ, ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਨੇ ਆਪਣਾ ਪੱਖ ਰੱਖਦਿਆਂ ਕਿਹਾ ਹੈ ਕਿ ਜੇਕਰ ਅਮਰੀਕਾ ਕੌਮਾਂਤਰੀ ਕਾਨੂੰਨਾਂ ਤਹਿਤ ਈਰਾਨ ਦੀਆਂ ਸ਼ਰਤਾਂ ਮੰਨ ਲਵੇ ਅਤੇ ਆਪਣੀਆਂ ਗ਼ਲਤੀਆਂ ਸਵੀਕਾਰ ਕਰੇ, ਤਾਂ ਹੋਰਮੁਜ਼ ਜਲਡਮਰੂਮੱਧ ਨੂੰ ਮੁੜ ਖੋਲ੍ਹਣ ਵਿੱਚ ਮਦਦ ਕੀਤੀ ਜਾ ਸਕਦੀ ਹੈ। ਇਸੇ ਦੌਰਾਨ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਮੰਚ 'ਟਰੂਥ ਸੋਸ਼ਲ' 'ਤੇ ਦਾਅਵਾ ਕੀਤਾ ਕਿ ਪਿਛਲੇ ਇੱਕ ਹਫ਼ਤੇ ਵਿੱਚ ਈਰਾਨ ਨੇ ਵੱਡੀ ਗਿਣਤੀ ਵਿੱਚ ਡਰੋਨ ਅਤੇ ਮਿਜ਼ਾਈਲਾਂ ਦਾਗੀਆਂ ਹਨ, ਜਿਨ੍ਹਾਂ ਨੂੰ ਅਮਰੀਕੀ ਫ਼ੌਜ ਨੇ ਨਾਕਾਮ ਕਰ ਦਿੱਤਾ।

Editor Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp