Skip to content
Thursday, November 19, 2026 9°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਭਾਰਤ India

ਅਮਰੀਕਾ ਤੋਂ ਰਾਹੁਲ ਗਾਂਧੀ ਦਾ ਭਾਰਤੀ ਲੋਕਤੰਤਰ ‘ਤੇ ਬਿਆਨ: ਚੋਣ ਪ੍ਰਣਾਲੀ ਵਿੱਚ ਖਾਮੀਆਂ ਦੇ ਦਾਅਵੇ ‘ਤੇ ਨਵੀਂ ਸਿਆਸੀ ਚਰਚਾ ਅਮਰੀਕਾ ਦੇ ਸ਼ਿਕਾਗੋ ਯੂਨੀਵਰਸਿਟੀ ਵਿੱਚ ਰਾਹੁਲ ਗਾਂਧੀ ਨੇ ਭਾਰਤੀ ਲੋਕਤੰਤਰ ਨੂੰ ਪਵਿੱਤਰ ਦੱਸਦਿਆਂ ਚੋਣ ਪ੍ਰਣਾਲੀ ਵਿੱਚ ਗੰਭੀਰ ਖਾਮੀਆਂ ਦੇ ਦੋਸ਼ ਲਾਏ ਹਨ। ਉਨ੍ਹਾਂ ਆਖਿਆ ਕਿ ਕਾਂਗਰਸ ਚੋਣਾਂ ਦਾ ਬਾਈਕਾਟ ਨਹੀਂ ਕਰੇਗੀ, ਸਗੋਂ ਚੋਣ ਮੈਦਾਨ ਵਿੱਚ ਰਹਿੰਦਿਆਂ ਕਥਿਤ ਖਾਮੀਆਂ ਨੂੰ ਲੋਕਾਂ ਸਾਹਮਣੇ ਲਿਆਉਂਦੀ ਰਹੇਗੀ।

By Editor Published 3 min read
ਅਮਰੀਕਾ ਤੋਂ ਰਾਹੁਲ ਗਾਂਧੀ ਦਾ ਭਾਰਤੀ ਲੋਕਤੰਤਰ ‘ਤੇ ਬਿਆਨ: ਚੋਣ ਪ੍ਰਣਾਲੀ ਵਿੱਚ ਖਾਮੀਆਂ ਦੇ ਦਾਅਵੇ ‘ਤੇ ਨਵੀਂ ਸਿਆਸੀ ਚਰਚਾ ਅਮਰੀਕਾ ਦੇ ਸ਼ਿਕਾਗੋ ਯੂਨੀਵਰਸਿਟੀ ਵਿੱਚ ਰਾਹੁਲ ਗਾਂਧੀ ਨੇ ਭਾਰਤੀ ਲੋਕਤੰਤਰ ਨੂੰ ਪਵਿੱਤਰ ਦੱਸਦਿਆਂ ਚੋਣ ਪ੍ਰਣਾਲੀ ਵਿੱਚ ਗੰਭੀਰ ਖਾਮੀਆਂ ਦੇ ਦੋਸ਼ ਲਾਏ ਹਨ। ਉਨ੍ਹਾਂ ਆਖਿਆ ਕਿ ਕਾਂਗਰਸ ਚੋਣਾਂ ਦਾ ਬਾਈਕਾਟ ਨਹੀਂ ਕਰੇਗੀ, ਸਗੋਂ ਚੋਣ ਮੈਦਾਨ ਵਿੱਚ ਰਹਿੰਦਿਆਂ ਕਥਿਤ ਖਾਮੀਆਂ ਨੂੰ ਲੋਕਾਂ ਸਾਹਮਣੇ ਲਿਆਉਂਦੀ ਰਹੇਗੀ।

ਨਿਊਯਾਰਕ: ਦੇਸ਼ ਵਿੱਚ ਚੋਣਾਂ ਲੜ ਕੇ ਸੱਤਾ ਹਾਸਲ ਕਰਨ ਦੇ ਯਤਨ ਅਤੇ ਵਿਦੇਸ਼ ਦੀ ਧਰਤੀ ਤੋਂ ਭਾਰਤੀ ਲੋਕਤੰਤਰ ਦੇ ਢਾਂਚੇ ਨੂੰ ਢਹਿ-ਢੇਰੀ ਦੱਸਣ ਦੀ ਪਹੁੰਚ — ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅਮਰੀਕਾ ਦੀ ਸ਼ਿਕਾਗੋ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਕੁਝ ਅਜਿਹਾ ਹੀ ਬਿਆਨ ਦਿੱਤਾ ਹੈ, ਜਿਸ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਬਹਿਸ ਛੇੜ ਦਿੱਤੀ ਹੈ। ਰਾਹੁਲ ਗਾਂਧੀ ਨੇ ਭਾਰਤੀ ਲੋਕਤੰਤਰ ਨੂੰ ਪਵਿੱਤਰ ਕਰਾਰ ਦਿੱਤਾ, ਪਰ ਨਾਲ ਹੀ ਇਹ ਦਾਅਵਾ ਵੀ ਕੀਤਾ ਕਿ ਚੋਣ ਵਿਵਸਥਾ ਵਿੱਚ ਗੰਭੀਰ ਕਮੀਆਂ ਹਨ। ਉਨ੍ਹਾਂ ਇੱਥੋਂ ਤੱਕ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਕਾਂਗਰਸ ਚੋਣ ਹਾਰ ਸਹਿਣ ਲਈ ਤਿਆਰ ਹੈ, ਪਰ ਚੋਣਾਂ ਦਾ ਬਾਈਕਾਟ ਨਹੀਂ ਕਰੇਗੀ। ਸਵਾਲ ਇਹ ਉੱਠ ਰਿਹਾ ਹੈ ਕਿ ਜਦੋਂ ਲੋਕਤੰਤਰ ਪਵਿੱਤਰ ਹੈ, ਤਾਂ ਉਸ ਦੀ ਪ੍ਰਣਾਲੀ ਦੇ ਪੂਰੀ ਤਰ੍ਹਾਂ ਢਹਿ ਜਾਣ ਦਾ ਦਾਅਵਾ ਕਿਹੜੇ ਆਧਾਰ 'ਤੇ ਕੀਤਾ ਜਾ ਰਿਹਾ ਹੈ? ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਸ਼ਿਕਾਗੋ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨਾਲ ਸੰਵਾਦ ਕਰਦਿਆਂ ਭਾਰਤੀ ਲੋਕਤੰਤਰ ਅਤੇ ਚੋਣ ਪ੍ਰਣਾਲੀ ਬਾਰੇ ਆਪਣੇ ਵਿਚਾਰ ਰੱਖੇ। ਉਨ੍ਹਾਂ ਕਿਹਾ ਕਿ ਭਾਰਤੀ ਲੋਕਤੰਤਰ ਉਨ੍ਹਾਂ ਲਈ ਪਵਿੱਤਰ ਹੈ ਅਤੇ 100, 200 ਜਾਂ 300 ਫੀਸਦੀ ਪੱਕੇ ਸਬੂਤਾਂ ਤੋਂ ਬਿਨਾਂ ਇਹ ਕਹਿਣਾ ਵੀ ਮੁਸ਼ਕਲ ਹੈ ਕਿ ਇਸ ਵਿੱਚ ਕੋਈ ਖਾਮੀ ਹੈ। ਹਾਲਾਂਕਿ, ਇਸੇ ਗੱਲਬਾਤ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦੀ ਚੋਣ ਵਿਵਸਥਾ ਵਿੱਚ ਗੰਭੀਰ ਖਾਮੀਆਂ ਮੌਜੂਦ ਹਨ ਅਤੇ ਕਾਂਗਰਸ ਇਨ੍ਹਾਂ ਮੁੱਦਿਆਂ ਨੂੰ ਜਨਤਾ ਸਾਹਮਣੇ ਉਠਾਉਂਦੀ ਰਹੇਗੀ।

ਰਾਹੁਲ ਗਾਂਧੀ ਨੇ ਆਖਿਆ ਕਿ ਵਿਰੋਧੀ ਧਿਰ ਨੂੰ ਚੋਣਾਂ ਦਾ ਬਾਈਕਾਟ ਕਰਨ ਲਈ ਕਹਿਣਾ ਭਾਰਤੀ ਲੋਕਤੰਤਰ ਨੂੰ ਖਤਮ ਕਰਨ ਦੇ ਬਰਾਬਰ ਹੋਵੇਗਾ। ਉਨ੍ਹਾਂ ਮੁਤਾਬਕ, ਜੇਕਰ ਵਿਰੋਧੀ ਧਿਰ ਦੇ ਵਰਕਰ ਚੋਣਾਂ ਵਿੱਚ ਹਿੱਸਾ ਲੈਣਾ ਬੰਦ ਕਰ ਦੇਣ, ਤਾਂ ਲੋਕਤੰਤਰੀ ਪ੍ਰਣਾਲੀ ਦੀ ਹੋਂਦ ਹੀ ਖਤਰੇ ਵਿੱਚ ਪੈ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਚੋਣਾਂ ਲੜਦੀ ਰਹੇਗੀ ਅਤੇ ਚੋਣ ਹਾਰ ਦਾ ਸਾਹਮਣਾ ਕਰਨ ਲਈ ਵੀ ਤਿਆਰ ਹੈ। ਆਪਣੀ ਪਾਰਟੀ ਦੀ ਰਣਨੀਤੀ ਸਪੱਸ਼ਟ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਦਾ ਮਕਸਦ ਚੋਣ ਪ੍ਰਕਿਰਿਆ ਤੋਂ ਬਾਹਰ ਨਿਕਲਣਾ ਨਹੀਂ, ਸਗੋਂ ਵਿਵਸਥਾ ਵਿੱਚ ਕਥਿਤ ਕਮੀਆਂ ਨੂੰ ਉਜਾਗਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਉਦੋਂ ਤੱਕ ਆਲੋਚਨਾਵਾਂ ਸਹਿੰਦੀ ਰਹੇਗੀ, ਜਦੋਂ ਤੱਕ ਦੇਸ਼ ਦੀ ਜਨਤਾ ਨੂੰ ਇਹ ਅਹਿਸਾਸ ਨਹੀਂ ਹੋ ਜਾਂਦਾ ਕਿ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ।

ਰਾਹੁਲ ਗਾਂਧੀ ਦੋ ਰੋਜ਼ਾ ਅਮਰੀਕਾ ਦੌਰੇ 'ਤੇ ਹਨ। ਮੰਗਲਵਾਰ ਨੂੰ ਉਨ੍ਹਾਂ ਨਿਊਯਾਰਕ ਦੀ ਕੋਲੰਬੀਆ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਸੀ। ਇਸ ਤੋਂ ਬਾਅਦ ਬੁੱਧਵਾਰ ਨੂੰ ਉਨ੍ਹਾਂ ਸ਼ਿਕਾਗੋ ਯੂਨੀਵਰਸਿਟੀ ਦੇ ਸਮਾਗਮ ਵਿੱਚ ਸ਼ਿਰਕਤ ਕੀਤੀ। ਸ਼ਿਕਾਗੋ ਦੇ ਇਸ ਪ੍ਰੋਗਰਾਮ ਦਾ ਸੰਚਾਲਨ ਪ੍ਰੋਫੈਸਰ ਰੌਬਰਟ ਪੇਪ ਨੇ ਕੀਤਾ। ਰਾਹੁਲ ਗਾਂਧੀ ਦੇ ਬਿਆਨ ਵਿੱਚ ਜਿੱਥੇ ਇੱਕ ਪਾਸੇ ਭਾਰਤੀ ਲੋਕਤੰਤਰ ਨੂੰ ਪਵਿੱਤਰ ਦੱਸਿਆ ਗਿਆ ਹੈ, ਉੱਥੇ ਦੂਜੇ ਪਾਸੇ ਚੋਣ ਪ੍ਰਣਾਲੀ ਨੂੰ ਢਹਿ ਜਾਣ ਦੀ ਸਥਿਤੀ ਵਿੱਚ ਦੱਸਿਆ ਗਿਆ ਹੈ। ਇਸ ਨਾਲ ਸਿਆਸੀ ਬਹਿਸ ਇਸ ਨੁਕਤੇ 'ਤੇ ਕੇਂਦਰਿਤ ਹੋ ਗਈ ਹੈ ਕਿ ਕਾਂਗਰਸ ਕਿਹੜੇ ਠੋਸ ਸਬੂਤਾਂ ਅਤੇ ਤੱਥਾਂ ਦੇ ਆਧਾਰ 'ਤੇ ਚੋਣ ਪ੍ਰਣਾਲੀ 'ਤੇ ਸਵਾਲ ਖੜ੍ਹੇ ਕਰ ਰਹੀ ਹੈ। ਲੋਕਤੰਤਰ ਵਿੱਚ ਚੋਣਾਂ ਲੜਨਾ ਅਤੇ ਚੋਣ ਪ੍ਰਕਿਰਿਆ ਦੀਆਂ ਕਮੀਆਂ 'ਤੇ ਸਵਾਲ ਉਠਾਉਣਾ ਦੋਵੇਂ ਅਧਿਕਾਰ ਹਨ, ਪਰ ਦੋਸ਼ਾਂ ਦੇ ਸਮਰਥਨ ਵਿੱਚ ਸਬੂਤ ਦੇਣਾ ਵੀ ਓਨਾ ਹੀ ਲਾਜ਼ਮੀ ਹੈ।

Editor Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp