Skip to content
Tuesday, November 24, 2026 7°C · Drizzle · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਅਮਰੀਕਾ USA

ਅਮਰੀਕਾ ਵਿੱਚ ਭਾਰਤੀ ਸੱਭਿਆਚਾਰ ਦਾ ਵੱਡਾ ਸਨਮਾਨ: ਸ਼ਿਕਾਗੋ ਦੇ ਮੇਅਰ ਨੇ ਦੀਵਾਲੀ ਨੂੰ ਦਿੱਤੀ ਅਧਿਕਾਰਤ ਮਾਨਤਾ

By Editor Published 1 min read
ਅਮਰੀਕਾ ਵਿੱਚ ਭਾਰਤੀ ਸੱਭਿਆਚਾਰ ਦਾ ਵੱਡਾ ਸਨਮਾਨ: ਸ਼ਿਕਾਗੋ ਦੇ ਮੇਅਰ ਨੇ ਦੀਵਾਲੀ ਨੂੰ ਦਿੱਤੀ ਅਧਿਕਾਰਤ ਮਾਨਤਾ

ਵਾਸ਼ਿੰਗਟਨ: ਅਮਰੀਕਾ ਦੇ ਪ੍ਰਮੁੱਖ ਸ਼ਹਿਰ ਸ਼ਿਕਾਗੋ ਦੇ ਮੇਅਰ ਬ੍ਰੈਂਡਨ ਜੌਹਨਸਨ ਨੇ ਦੀਵਾਲੀ ਦੇ ਤਿਉਹਾਰ ਨੂੰ ਅਧਿਕਾਰਤ ਮਾਨਤਾ ਦੇਣ ਦਾ ਵਿਸ਼ੇਸ਼ ਹੁਕਮ ਜਾਰੀ ਕੀਤਾ ਹੈ। ਸੋਮਵਾਰ ਨੂੰ ਜਾਰੀ ਕੀਤੇ ਗਏ ਇਸ ਆਦੇਸ਼ ਵਿੱਚ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਵੰਨ-ਸੁਵੰਨੀਆਂ ਸੱਭਿਆਚਾਰਕ ਅਤੇ ਧਾਰਮਿਕ ਰਵਾਇਤਾਂ ਦਾ ਜਸ਼ਨ ਮਨਾਉਣ ਦੀ ਅਪੀਲ ਕੀਤੀ ਜੋ ਸਮਾਜ ਵਿੱਚ ਏਕਤਾ ਨੂੰ ਮਜ਼ਬੂਤ ਕਰਦੀਆਂ ਹਨ।

ਮੇਅਰ ਜੌਹਨਸਨ ਨੇ ਆਪਣੇ ਹੁਕਮ ਵਿੱਚ ਜ਼ਿਕਰ ਕੀਤਾ ਕਿ ਹਿੰਦੂ ਅਤੇ ਜੈਨ ਭਾਈਚਾਰਿਆਂ ਲਈ ਦੀਵਾਲੀ ਦਾ ਡੂੰਘਾ ਅਧਿਆਤਮਿਕ ਅਤੇ ਧਾਰਮਿਕ ਮਹੱਤਵ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖ ਭਾਈਚਾਰੇ ਵੱਲੋਂ ਇਸੇ ਦਿਨ ਮਨਾਏ ਜਾਣ ਵਾਲੇ 'ਬੰਦੀ ਛੋੜ ਦਿਵਸ' ਦਾ ਵੀ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ, ਜੋ ਆਜ਼ਾਦੀ ਅਤੇ ਮੁਕਤੀ ਦੇ ਆਦਰਸ਼ਾਂ ਦਾ ਪ੍ਰਤੀਕ ਹੈ। ਕੁੱਕ ਕਾਊਂਟੀ ਦੇ ਬੋਰਡ ਆਫ਼ ਕਮਿਸ਼ਨਰਜ਼ ਨੇ ਵੀ ਇਸੇ ਤਰ੍ਹਾਂ ਦਾ ਹੁਕਮ ਜਾਰੀ ਕੀਤਾ ਹੈ।

ਇਹ ਫ਼ੈਸਲਾ ਔਰੋਰਾ ਸਥਿਤ ਸ੍ਰੀ ਵੈਂਕਟੇਸ਼ਵਰ ਮੰਦਰ ਵਿੱਚ ਇੱਕ ਨਾਬਾਲਗ ਵੱਲੋਂ ਗੋਲੀਬਾਰੀ ਦੀ ਕੋਸ਼ਿਸ਼ ਤੋਂ ਕੁਝ ਹਫ਼ਤਿਆਂ ਬਾਅਦ ਆਇਆ ਹੈ। ਪਿਛਲੇ ਹਫ਼ਤੇ ਸ਼ਿਕਾਗੋ ਵਿੱਚ ਐਫ.ਬੀ.ਆਈ. (FBI) ਅਧਿਕਾਰੀਆਂ ਨੇ ਵੀ ਹਿੰਦੂ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਤਿਉਹਾਰਾਂ ਦੌਰਾਨ ਚੌਕਸੀ ਵਰਤਣ ਬਾਰੇ ਚਰਚਾ ਕੀਤੀ ਸੀ।

Editor Punjab Guardian · Surrey
ਸੰਬੰਧਿਤ ਖ਼ਬਰਾਂ Related ਅਮਰੀਕਾ USA →
Share on WhatsApp