Anam Weds Asad: ਸਾਨੀਆ-ਅਜ਼ਹਰ ਨੇ ਮੁੱਖ ਮੰਤਰੀ ਕੇਸੀਆਰ ਨੂੰ ਦਿੱਤਾ ਵਿਆਹ ਦਾ ਸੱਦਾ

ਹੈਦਰਾਬਾਦ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਮੁਹੰਮਦ ਅਜ਼ਹਰੂਦੀਨ ਅਤੇ ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਨੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਵ ਨਾਲ ਅੱਜ 10 ਦਸੰਬਰ ਨੂੰ ਮੁਲਾਕਾਤ ਕੀਤੀ।

ਅਜਹਰ ਅਤੇ ਸਾਨੀਆ ਸੀ.ਐੱਮ. ਕੋਲ ਅਨਮ ਮਿਰਜ਼ਾ ਅਤੇ ਮੁਹੰਮਦ ਅਸਦ ਦੀ ਸ਼ਾਦੀ ਦਾ ਸੱਦਾ ਦੇਣ ਪਹੁੰਚੇ ਸਨ। ਸਾਨੀਆ ਮਿਰਜ਼ਾ ਦੀ ਭੈਣ ਅਨਮ ਮਿਰਜ਼ਾ ਅਤੇ ਮੁਹੰਮਦ ਅਜ਼ਹਰੂਦੀਨ ਦੇ ਬੇਟੇ ਮੁਹੰਮਦ ਅਸਦ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਦੋਹਾਂ ਦੀਆਂ ਵਿਆਹ ਦੀਆਂ ਰਸਮਾਂ ਵੀ ਸ਼ੁਰੂ ਹੋ ਗਈਆਂ ਹਨ।

ਸਾਨੀਆ ਮਿਰਜ਼ਾ ਆਪਣੇ ਪਿਤਾ ਅਤੇ ਅਜ਼ਹਰੂਦੀਨ ਆਪਣੇ ਬੇਟੇ ਅਸਦ ਨਾਲ ਮੁੱਖ ਮੰਤਰੀ ਨੂੰ ਮਿਲਣ ਲਈ ਪਹੁੰਚੇ ਸਨ। ਹੈਦਰਾਬਾਦ ਦੇ ਪ੍ਰਗਤੀ ਭਵਨ ਵਿਖੇ ਇਨ੍ਹਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਵਿਆਹ ਦੇ ਰਿਸੈਪਸ਼ਨ ਲਈ ਸੱਦਾ ਦਿੱਤਾ।ਦੱਸਣਯੋਗ ਹੈ ਕਿ ਨਿਕਾਹ ਤੋਂ ਪਹਿਲਾਂ ਦੀਆਂ ਸ਼ੂਟਿੰਗਾਂ ਅਤੇ ਮਹਿੰਦੀ ਦੀਆਂ ਰਸਮਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਸਾਨੀਆ ਮਿਰਜ਼ਾ ਅਤੇ ਅਨਮ ਮਿਰਜ਼ਾ ਆਪਣੇ ਇੰਸਟਾਗ੍ਰਾਮ ਤੋਂ ਵਿਆਹ ਦੀਆਂ ਰਸਮਾਂ ਦੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰ ਰਹੀਆਂ ਹਨ। ਇਸ ਦੇ ਨਾਲ ਹੀ ਸਾਨੀਆ ਮਿਰਜ਼ਾ ਦਾ ਵਿਆਹ ਪਾਕਿਸਤਾਨੀ ਕ੍ਰਿਕਟਰ ਸ਼ੋਇਬ ਮਲਿਕ ਨਾਲ ਹੋਇਆ ਸੀ। ਦੋਵਾਂ ਨੇ ਸਾਲ 2010 ਵਿੱਚ ਵਿਆਹ ਕੀਤਾ ਸੀ। ਉਨ੍ਹਾਂ ਦੋਵਾਂ ਦਾ ਇੱਕ ਬੇਟਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਵਿਪਸਾਅ ਦੀ ਮਾਸਿਕ ਮਿਲਣੀ ਵਿਚ ਕਵਿਤਾ ਦੇ ਅਰਥ ਅਤੇ ਮੰਤਵ ’ਤੇ ਗੰਭੀਰ ਸੰਵਾਦ

ਸੰਤੋਖ ਸਿੰਘ ਮਿਨਹਾਸ ਦਾ ਕਾਵਿ ਸੰਗ੍ਰਹਿ ‘ਸ਼ਬਦ ਹੀ ਜੀਉ ਹੈ’ ਲੋਕ-ਅਰਪਣ ਹੇਵਰਡ, 8 ਜੂਨ (ਹਰਦਮ ਮਾਨ)-ਬੀਤੇ ਦਿਨੀਂ ਵਿਸ਼ਵ ਪੰਜਾਬੀ ਸਾਹਿਤ ਅਕਾਦਮੀ (ਵਿਪਸਾਅ) ਕੈਲੀਫੋਰਨੀਆ ਵੱਲੋਂ ਸੰਸਥਾ ਦੇ ਜਨਰਲ

ਪੱਛਮੀ ਕੈਨੇਡਾ ਦਾ ਪਹਿਲਾ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਸਰੀ ਵਿੱਚ ਖੁੱਲ੍ਹਿਆ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੂੰ ਗਿਲਡਫੋਰਡ ਹਾਈਟਸ ਪਾਰਕ ਵਿੱਚ ਪੱਛਮੀ ਕੈਨੇਡਾ ਦੇ ਪਹਿਲੇ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਦੀ ਸ਼ੁਰੂਆਤ ਕਰਨ ‘ਤੇ ਮਾਣ ਹੈ। ਕੈਨੇਡੀਅਨ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.