ਵਿਸ਼ਾਖਾਪਟਨਮ (ਏਜੰਸੀ) : ਆਂਧਰ ਪ੍ਰਦੇਸ਼ ਦੇ ਵਿਜਯਨਗਰਮ ਜ਼ਿਲ੍ਹੇ ’ਚ ਐਤਵਾਰ ਸ਼ਾਮ ਨੂੰ ਦੋ ਰੇਲ ਗੱਡੀਆਂ ਦੀ ਟੱਕਰ ’ਚ 10 ਮੁਸਾਫ਼ਰਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਹਾਦਸਾ ਕੋਠਾਵਲਾਸਾ ਮੰਡਲ ਦੇ ਕੰਟਾਕਾਪੱਲੀ ਨੇੜੇ ਹੋਇਆ। ਪਲਾਸਾ ਐਕਸਪ੍ਰੈੱਸ ਤੇ ਵਿਸ਼ਾਖਾਪਟਨਮ-ਰਾਏਗੜਾ ਪੈਸੰਜਰ ਰੇਲ ਗੱਡੀਆਂ ਆਪਸ ’ਚ ਟਕਰਾ ਗਈਆਂ। ਇਸ ਦੌਰਾਨ ਵਿਸ਼ਾਖਾਪਟਨਮ-ਰਾਏਗੜ੍ਹਾ ਪੈਸੰਜਰ ਰੇਲ ਗੱਡੀ ਦੀਆਂ ਕੁਝ ਬੋਗ਼ੀਆਂ ਲੀਹ ਤੋਂ ਉਤਰ ਗਈਆਂ ਹਨ।
ਸਥਾਨਕ ਅਧਿਕਾਰੀਆਂ ਨੇ ਬਚਾਅ ਤੇ ਰਾਹਤ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਹਾਦਸੇ ਵਾਲੀ ’ਤੇ ਹਨੇਰਾ ਹੋਣ ਕਾਰਨ ਰਾਹਤ ਤੇ ਬਚਾਅ ਕਾਰਜਾਂ ’ਚ ਮੁਸ਼ਕਲ ਆ ਰਹੀ ਹੈ।
ਮੰਡਲ ਰੇਲ ਪ੍ਰਬੰਧਕ ਸੌਰਭ ਪ੍ਰਸਾਦ ਘਟਨਾ ਸਥਾਨ ’ਤੇ ਪੁੱਜ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਬਚਾਅ ਕਾਰਜ ਜ਼ੋਰਾਂ ’ਤੇ ਹੈ। ਐਂਬੁਲੈਂਸ ਤੇ ਹਾਦਸਾ ਰਾਹਤ ਰੇਲ ਗੱਡੀਆਂ ਘਟਨਾ ਸਥਾਨ ’ਤੇ ਪੁੱਜ ਗਈਆਂ ਹਨ। ਐੱਨਡੀਆਰਐੱਫ ਟੀਮ ਵੀ ਹਾਦਸੇ ਵਾਲੀ ਥਾਂ ਵੱਲ ਰਵਾਨਾ ਹੋ ਗਈ ਹੈ।
ਓਧਰ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐੱਸ ਜਗਨਮੋਹਨ ਰੈੱਡੀ ਨੇ ਹਾਦਸੇ ’ਤੇ ਡੂੰਘਾ ਦੁੱਖ ਪ੍ਰਗਟਾਇਆ ਹੈ ਤੇ ਅਧਿਕਾਰੀਆਂ ਨੂੰ ਤੇਜ਼ੀ ਨਾਲ ਬਚਾਅ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ।
ਰਾਹਤ ਅਤੇ ਬਚਾਅ ਕਾਰਜ ਜਾਰੀ
ਪ੍ਰਾਪਤ ਜਾਣਕਾਰੀ ਅਨੁਸਾਰ ਵਿਸ਼ਾਖਾਪਟਨਮ-ਪਲਾਸਾ ਪੈਸੰਜਰ ਟਰੇਨ ਅਤੇ ਵਿਸ਼ਾਖਾਪਟਨਮ-ਰਗਦਾ ਵਿਚਾਲੇ ਟੱਕਰ ਹੋ ਗਈ। ਜਿਸ ਕਾਰਨ ਟਰੇਨ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ। ਇਸ ਹਾਦਸੇ ‘ਚ 12 ਲੋਕ ਜ਼ਖਮੀ ਹੋ ਗਏ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।
ਦੇਰ ਸ਼ਾਮ ਵਾਪਰੇ ਇਸ ਹਾਦਸੇ ਕਾਰਨ ਰਾਹਤ ਅਤੇ ਬਚਾਅ ਕਾਰਜ ਮੁਸ਼ਕਲ ਹੋ ਰਹੇ ਹਨ ਪਰ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਪੁਲੀਸ ਅਤੇ ਫਾਇਰ ਫਾਈਟਰਜ਼ ਸਮੇਤ ਮੌਕੇ ’ਤੇ ਪਹੁੰਚ ਗਏ ਹਨ।
ਡਿਵੀਜ਼ਨਲ ਰੇਲਵੇ ਮੈਨੇਜਰ ਅਨੁਸਾਰ ਸਥਾਨਕ ਪ੍ਰਸ਼ਾਸਨ ਅਤੇ ਐਨਡੀਆਰਐਸ ਨੂੰ ਸਹਾਇਤਾ ਅਤੇ ਐਂਬੂਲੈਂਸ ਲਈ ਸੂਚਿਤ ਕਰ ਦਿੱਤਾ ਗਿਆ ਹੈ। ਹਾਦਸੇ ਵਾਲੀ ਥਾਂ ‘ਤੇ ਰਾਹਤ ਗੱਡੀਆਂ ਪਹੁੰਚ ਗਈਆਂ ਹਨ।
Andhra Pradesh | A passenger train which was going to Rayagada from Visakhapatnam derailed in Vizianagaram district. More details awaited: Divisional Railway Manager
— ANI (@ANI) October 29, 2023
ਮੁੱਖ ਮੰਤਰੀ ਦਫ਼ਤਰ ਦਾ ਬਿਆਨ ਸਾਹਮਣੇ ਆਇਆ ਹੈ
ਟਰੇਨ ਦੇ ਪਟੜੀ ਤੋਂ ਉਤਰਨ ਤੋਂ ਤੁਰੰਤ ਬਾਅਦ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦਫ਼ਤਰ ਦੇ ਅਨੁਸਾਰ, ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਨੇ ਤੁਰੰਤ ਪ੍ਰਭਾਵ ਨਾਲ ਰਾਹਤ ਉਪਾਵਾਂ ਅਤੇ ਵਿਜ਼ਿਆਨਗਰਮ ਦੇ ਨਜ਼ਦੀਕੀ ਜ਼ਿਲ੍ਹਿਆਂ ਵਿਸ਼ਾਖਾਪਟਨਮ ਅਤੇ ਅਨਾਕਾਪੱਲੇ ਤੋਂ ਵੱਧ ਤੋਂ ਵੱਧ ਐਂਬੂਲੈਂਸਾਂ ਭੇਜਣ ਦੇ ਨਾਲ-ਨਾਲ ਹਸਪਤਾਲਾਂ ਨੂੰ ਉਚਿਤ ਡਾਕਟਰੀ ਸਹੂਲਤਾਂ ਪ੍ਰਦਾਨ ਕਰਨ ਦੇ ਆਦੇਸ਼ ਦਿੱਤੇ ਹਨ।


