Skip to content
Thursday, November 5, 2026 8°C · Partly cloudy · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਅੰਮ੍ਰਿਤਸਰ ‘ਚ 160 ਕਰੋੜ ਰੁਪਏ ਦੀ ਹੈਰੋਇਨ ਸਣੇ 3 ਤਸਕਰ ਕਾਬੂ; ਸਰਹੱਦ ਪਾਰੋਂ ਨਸ਼ਾ ਤਸਕਰੀ ‘ਤੇ ਪੁਲਿਸ ਦਾ ਵੱਡਾ ਵਾਰ

By Admin Published 2 min read
ਅੰਮ੍ਰਿਤਸਰ ‘ਚ 160 ਕਰੋੜ ਰੁਪਏ ਦੀ ਹੈਰੋਇਨ ਸਣੇ 3 ਤਸਕਰ ਕਾਬੂ; ਸਰਹੱਦ ਪਾਰੋਂ ਨਸ਼ਾ ਤਸਕਰੀ ‘ਤੇ ਪੁਲਿਸ ਦਾ ਵੱਡਾ ਵਾਰ

ਅੰਮ੍ਰਿਤਸਰ: ਸਰਹੱਦ ਪਾਰੋਂ ਪਾਕਿਸਤਾਨ ਰਾਹੀਂ ਹੋ ਰਹੀ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ 160 ਕਰੋੜ ਰੁਪਏ ਦੀ ਹੈਰੋਇਨ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਪਹਿਲੇ ਮਾਮਲੇ ਵਿੱਚ ਥਾਣਾ ਘਰਿੰਡਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਲਗਾਏ ਗਏ ਨਾਕੇ ਦੌਰਾਨ ਗੁਰਬਖਸ਼ੀਸ਼ ਸਿੰਘ ਅਤੇ ਉਸ ਦੇ ਸਾਥੀ ਬਿਕਰਮਜੀਤ ਸਿੰਘ ਨੂੰ ਕਾਬੂ ਕੀਤਾ। ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਕਿਲੋ 18 ਗ੍ਰਾਮ ਹੈਰੋਇਨ, ਮੋਬਾਈਲ ਫੋਨ ਅਤੇ ਇੱਕ ਮੋਟਰਸਾਈਕਲ ਬਰਾਮਦ ਹੋਇਆ ਹੈ। ਫੜੀ ਗਈ ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਕਰੀਬ 70 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਇਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਦਾਲਤ ਤੋਂ ਰਿਮਾਂਡ ਹਾਸਲ ਕਰ ਲਿਆ ਗਿਆ ਹੈ।

ਦੂਜੀ ਵੱਡੀ ਕਾਰਵਾਈ ਵਿੱਚ ਥਾਣਾ ਲੋਪੋਕੇ ਦੀ ਪੁਲਿਸ ਨੇ ਬੀ.ਐਸ.ਐਫ. (BSF) ਇੰਟੈਲੀਜੈਂਸ ਵਿੰਗ ਨਾਲ ਮਿਲ ਕੇ ਇੱਕ ਸਾਂਝੇ ਅਪ੍ਰੇਸ਼ਨ ਦੌਰਾਨ ਨਾਮੀ ਤਸਕਰ ਸੁਖਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਲੈਣ 'ਤੇ ਉਸ ਕੋਲੋਂ 13 ਕਿਲੋ ਹੈਰੋਇਨ, ਇੱਕ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਹੋਇਆ ਹੈ। ਇਸ ਖੇਪ ਦੀ ਕੌਮਾਂਤਰੀ ਕੀਮਤ 90 ਕਰੋੜ ਰੁਪਏ ਦੇ ਕਰੀਬ ਆਂਕੀ ਗਈ ਹੈ। ਇਸ ਮੁਲਜ਼ਮ ਨੂੰ ਵੀ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ ਤਾਂ ਜੋ ਨਸ਼ੇ ਦੇ ਇਸ ਵੱਡੇ ਨੈੱਟਵਰਕ ਦੀਆਂ ਹੋਰ ਕੜੀਆਂ ਦਾ ਪਰਦਾਫਾਸ਼ ਕੀਤਾ ਜਾ ਸਕੇ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp