ਨਵੀਂ ਦਿੱਲੀ, ਜੇਐੱਨਐੱਨ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਇਨ੍ਹੀਂ ਦਿਨੀਂ ਸੁਰਖੀਆਂ ਵਿਚ ਹਨ। ਪਿਛਲੇ ਕਾਫੀ ਸਮੇਂ ਤੋਂ ਖਬਰਾਂ ਆ ਰਹੀਆਂ ਹਨ ਕਿ ਇਹ ਜੋੜੀ ਜਲਦ ਹੀ ਬੇਟੀ ‘ਵਾਮਿਕਾ’ ਤੋਂ ਬਾਅਦ ਆਪਣੇ ਦੂਜੇ ਬੱਚੇ ਦਾ ਸਵਾਗਤ ਕਰ ਸਕਦਾ ਹੈ। ਮੀਡੀਆ ‘ਚ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਨੁਸ਼ਕਾ ਖੁਦ ਜਲਦ ਹੀ ਆਪਣੇ ਦੂਜੇ ਬੱਚੇ ਦੇ ਆਉਣ ਦਾ ਐਲਾਨ ਕਰ ਸਕਦੀ ਹੈ। ਹੁਣ ਅਦਾਕਾਰਾ ਦੀ ਪ੍ਰੈਗਨੈਂਸੀ ਦੀਆਂ ਖਬਰਾਂ ਵਿਚਾਲੇ ਜੇ ਖਬਰਾਂ ਦੀ ਮੰਨੀਏ ਤਾਂ ਕ੍ਰਿਕਟ ਵਿਸ਼ਵ ਕੱਪ 2023 ਦੇ ਮੈਚ ਲਈ ਗੁਹਾਟੀ ਪਹੁੰਚੇ ਵਿਰਾਟ ਕੋਹਲੀ ਨੂੰ ਐਮਰਜੈਂਸੀ ਕਾਰਨ ਅਚਾਨਕ ਮੁੰਬਈ ਪਰਤਣਾ ਪਿਆ ਹੈ।
ਗੁਹਾਟੀ ਤੋਂ ਅਚਾਨਕ ਮੁੰਬਈ ਪਰਤੇ ਵਿਰਾਟ ਕੋਹਲੀ?
ਬਾਲੀਵੁੱਡ ਲਾਈਫ ‘ਚ ਛਪੀਆਂ ਖ਼ਬਰਾਂ ਮੁਤਾਬਿਕ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਰਾਟ ਕੋਹਲੀ ਨੂੰ ਆਪਣੀ ਪਤਨੀ ਅਨੁਸ਼ਕਾ ਸ਼ਰਮਾ ਨੂੰ ਮਿਲਣ ਲਈ ਐਮਰਜੈਂਸੀ ਗੁਹਾਟੀ ਤੋਂ ਮੁੰਬਈ ਪਰਤਣਾ ਪਿਆ। ਇਨ੍ਹਾਂ ਖਬਰਾਂ ਨੇ ਅਨੁਸ਼ਕਾ ਸ਼ਰਮਾ ਦੀ ਦੂਜੀ ਪ੍ਰੈਗਨੈਂਸੀ ਦੀ ਖਬਰ ਨੂੰ ਹਵਾ ਦਿੱਤੀ ਹੈ। ਹਾਲਾਂਕਿ ਵਿਰਾਟ ਦੀ ਅਚਾਨਕ ਵਾਪਸੀ ਦੇ ਪਿੱਛੇ ਕੀ ਐਮਰਜੈਂਸੀ ਸੀ, ਇਸ ਦਾ ਖੁਲਾਸਾ ਨਹੀਂ ਕੀਤਾ ਗਿਆ।
.jpeg)
ਏਸ਼ੀਆ ਕੱਪ ਤੋਂ ਬਾਅਦ ਹੁਣ ਪ੍ਰਸ਼ੰਸਕ ਆਈਸੀਸੀ ਵਨਡੇ ਕ੍ਰਿਕਟ ਵਿਸ਼ਵ ਕੱਪ ਦੇ ਸ਼ੁਰੂ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਭਾਰਤ ਵਿਚ 12 ਸਾਲ ਬਾਅਦ ਵਿਸ਼ਵ ਕੱਪ ਖੇਡਿਆ ਜਾ ਰਿਹਾ ਹੈ। ਵਿਸ਼ਵ ਕੱਪ 5 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ਤਿਰੂਵਨੰਤਪੁਰਮ ‘ਚ ਮੰਗਲਵਾਰ ਨੂੰ ਭਾਰਤ ਅਤੇ ਨੀਦਰਲੈਂਡ ਵਿਚਾਲੇ ਮੈਚ ਹੋਵੇਗਾ।
2021 ‘ਚ ਵਿਰਾਟ-ਅਨੁਸ਼ਕਾ ਨੇ ਕੀਤਾ ਸੀ ਆਪਣੀ ਪਹਿਲੀ ਧੀ ਦਾ ਸਵਾਗਤ
ਅਨੁਸ਼ਕਾ-ਸ਼ਰਮਾ ਅਤੇ ਵਿਰਾਟ ਕੋਹਲੀ ਦਾ ਵਿਆਹ 11 ਦਸੰਬਰ 2017 ਨੂੰ ਇਟਲੀ ਵਿਚ ਹੋਇਆ ਸੀ। ਦੋਵਾਂ ਦਾ ਵਿਆਹ ਬੇਹੱਦ ਨਿੱਜੀ ਸੀ, ਜਿਸ ‘ਚ ਸਿਰਫ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਕਰੀਬੀ ਦੋਸਤ ਹੀ ਸ਼ਾਮਿਲ ਹੋਏ ਸਨ। ਇਸ ਤੋਂ ਬਾਅਦ 11 ਜਨਵਰੀ 2021 ਨੂੰ ਅਨੁਸ਼ਕਾ ਸ਼ਰਮਾ-ਵਿਰਾਟ ਕੋਹਲੀ ਨੇ ਆਪਣੀ ਬੇਟੀ ‘ਵਾਮਿਕਾ’ ਦਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਇਹ ਜੋੜਾ ਆਪਣੀ ਬੇਟੀ ਵਾਮਿਕਾ ਨੂੰ ਮੀਡੀਆ ਲਾਈਮਲਾਈਟ ਤੋਂ ਦੂਰ ਰੱਖਦਾ ਹੈ। ਹਾਲਾਂਕਿ ਅਨੁਸ਼ਕਾ ਸ਼ਰਮਾ ਦੇ ਦੂਜੀ ਵਾਰ ਪ੍ਰੈਗਨੈਂਸੀ ਨੂੰ ਲੈ ਕੇ ਅਜੇ ਤੱਕ ਜੋੜੇ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ।



