Skip to content
Friday, November 27, 2026 8°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਭਾਰਤ India

ਅਰੁਣਾਚਲ ਪ੍ਰਦੇਸ਼ ‘ਤੇ ਚੀਨ ਨੇ ਫਿਰ ਜਤਾਇਆ ਬੇਬੁਨਿਆਦ ਦਾਅਵਾ, ਭਾਰਤ ਨੇ ਦਿੱਤਾ ਕਰਾਰਾ ਜਵਾਬ

By Editor Published 2 min read
ਅਰੁਣਾਚਲ ਪ੍ਰਦੇਸ਼ ‘ਤੇ ਚੀਨ ਨੇ ਫਿਰ ਜਤਾਇਆ ਬੇਬੁਨਿਆਦ ਦਾਅਵਾ, ਭਾਰਤ ਨੇ ਦਿੱਤਾ ਕਰਾਰਾ ਜਵਾਬ

ਬੀਜਿੰਗ: ਚੀਨੀ ਫ਼ੌਜ ਨੇ ਵੀਰਵਾਰ ਨੂੰ ਬਿਆਨ ਦਿੰਦਿਆਂ ਕਿਹਾ ਕਿ ਭਾਰਤ-ਚੀਨ ਸਰਹੱਦ 'ਤੇ ਹਾਲਾਤ ਆਮ ਤੌਰ 'ਤੇ ਸਥਿਰ ਹਨ ਅਤੇ ਸ਼ਾਂਤੀ ਬਣਾਈ ਰੱਖਣ ਲਈ ਦੋਵੇਂ ਧਿਰਾਂ ਕੂਟਨੀਤਕ ਅਤੇ ਫ਼ੌਜੀ ਪੱਧਰ 'ਤੇ ਗੱਲਬਾਤ ਕਰ ਰਹੀਆਂ ਹਨ। ਹਾਲਾਂਕਿ, ਇਸ ਦੇ ਨਾਲ ਹੀ ਚੀਨ ਨੇ ਇੱਕ ਵਾਰ ਫਿਰ ਅਰੁਣਾਚਲ ਪ੍ਰਦੇਸ਼ 'ਤੇ ਆਪਣਾ ਪੁਰਾਣਾ ਰਾਗ ਅਲਾਪਿਆ ਹੈ।

ਅਰੁਣਾਚਲ ਪ੍ਰਦੇਸ਼ ਵਿੱਚ ਅਸਲ ਕੰਟਰੋਲ ਰੇਖਾ (LAC) ਨੇੜੇ ਚੀਨੀ ਸੈਨਿਕਾਂ ਦੇ ਹਮਲਾਵਰ ਰੁਖ਼ ਦੀਆਂ ਖ਼ਬਰਾਂ ਵਿਚਾਲੇ ਚੀਨ ਦੇ ਰੱਖਿਆ ਬੁਲਾਰੇ ਸੀਨੀਅਰ ਕਰਨਲ ਚੇਨ ਸ਼ੀ ਨੇ ਆਪਣੀ ਮਹੀਨਾਵਾਰ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਦੋਵੇਂ ਦੇਸ਼ ਆਪਸੀ ਸਹਿਮਤੀ ਨੂੰ ਲਾਗੂ ਕਰਨ ਲਈ ਮਿਲ ਕੇ ਕੰਮ ਕਰ ਰਹੇ ਹਨ। ਪਰ ਉਨ੍ਹਾਂ ਨੇ ਅਰੁਣਾਚਲ ਪ੍ਰਦੇਸ਼ ਨੂੰ 'ਜੰਗਨਨ' ਅਤੇ ਦੱਖਣੀ ਤਿੱਬਤ ਦਾ ਹਿੱਸਾ ਦੱਸਦਿਆਂ ਦਾਅਵਾ ਕੀਤਾ ਕਿ ਚੀਨ ਭਾਰਤ ਵੱਲੋਂ ਸਥਾਪਿਤ ਅਰੁਣਾਚਲ ਪ੍ਰਦੇਸ਼ ਨੂੰ ਮਾਨਤਾ ਨਹੀਂ ਦਿੰਦਾ।

ਭਾਰਤ ਨੇ ਚੀਨ ਦੇ ਇਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਟੁੱਟ ਅਤੇ ਅਨਿੱਖੜਵਾਂ ਅੰਗ ਹੈ। ਜ਼ਿਕਰਯੋਗ ਹੈ ਕਿ ਉੱਪਰੀ ਸੁਬਨਸਿਰੀ ਖੇਤਰ ਵਿੱਚ ਚੀਨੀ ਸੈਨਿਕਾਂ ਦੀਆਂ ਗਤੀਵਿਧੀਆਂ ਨੂੰ ਲੈ ਕੇ ਦੋਵਾਂ ਦੇਸ਼ਾਂ ਦੇ ਚੋਟੀ ਦੇ ਜਨਰਲਾਂ ਵਿਚਾਲੇ ਕਈ ਦਿਨਾਂ ਤੱਕ ਗੱਲਬਾਤ ਚੱਲੀ ਸੀ। ਇਸ ਤੋਂ ਇਲਾਵਾ ਭਾਰਤ ਅਤੇ ਜਾਪਾਨ ਵਿਚਾਲੇ ਹੋਈ 'ਟੂ ਪਲੱਸ ਟੂ' ਵਾਰਤਾ 'ਤੇ ਟਿੱਪਣੀ ਕਰਦਿਆਂ ਚੀਨੀ ਬੁਲਾਰੇ ਨੇ ਜਾਪਾਨ 'ਤੇ ਫ਼ੌਜੀਕਰਨ ਵਧਾਉਣ ਦੇ ਦੋਸ਼ ਲਾਏ, ਜਦੋਂ ਕਿ ਭਾਰਤ ਅਤੇ ਜਾਪਾਨ ਕਈ ਅਹਿਮ ਖੇਤਰਾਂ ਵਿੱਚ ਰੱਖਿਆ ਸਹਿਯੋਗ ਵਧਾਉਣ ਲਈ ਸਹਿਮਤ ਹੋਏ ਹਨ।

Editor Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp