ਆਈਜ਼ੋਲ : ਸੱਤ ਨਵੰਬਰ ਨੂੰ ਹੋਣ ਵਾਲੀਆਂ ਮਿਜ਼ੋਰਮ ਵਿਧਾਨ ਸਭਾ ਚੋਣਾਂ ਲਈ ਕਰੀਬ ਦੋ ਮਹੀਨੇ ਚੱਲਦਾ ਰਿਹਾ ਚੋਣ ਪ੍ਰਚਾਰ ਐਤਵਾਰ ਦੁਪਹਿਰ ਬਾਅਦ ਸ਼ਾਮ ਚਾਰ ਵਜੇ ਬੰਦ ਹੋ ਗਿਆ। ਇਸ ਦੇ ਨਾਲ ਹੀ ਚੋਣ ਕਮਿਸ਼ਨ ਦੀ ਦੇਖ-ਰੇਖ ’ਚ ਸ਼ਨਿਚਰਵਾਰ ਤੱਕ 10.585 ਸੀਨੀਅਰ ਸਿਟੀਜ਼ਨਾਂ, ਦਿਵਿਆਂਗਾਂਨੇ ਘਰ ਵੋਟ ਪਾਏ ਤੇ ਸਰਕਾਰੀ ਮੁਲਾਜ਼ਮਾਂ ਨੇ ਪੋਸਟਲ ਬੈਲਟ ਰਾਹੀਂ ਮਤਦਾਨ ਕੀਤਾ। ਵਧੀਕ ਮੁੱਖ ਚੋਣ ਅਧਿਕਾਰੀ ਐੱਚ ਲਿਆਨਜੇਲਾ ਨੇ ਐਤਵਾਰ ਨੂੰ ਕਿਹਾ ਕਿ 2,059 ਸੀਨੀਅਰ ਨਾਗਰਿਕਾਂ (80 ਸਾਲ ਤੋਂ ਵੱਧ ਉਮਰ ਵਾਲੇ), ਤੇ ਦਿਵਿਆਂਗ ਲੋਕਾਂ ਨੂੰ ਉਨ੍ਹਾਂ ਦੇ ਘਰੇ ਮਤਦਾਨ ਦਾ ਮੌਕਾ ਪ੍ਰਦਾਨ ਕੀਤਾ ਗਿਆ। ਜਦਕਿ ਸੁਰੱਖਿਆ ਬਾਲਾਂ ਤੇ ਚੋਣ ਅਧਿਕਾਰੀਆਂ ਸਮੇਤ 8,526 ਸਰਕਾਰੀ ਮੁਲਾਜ਼ਮਾਂ ਨੇ ਪੋਸਟਲ ਬੈਲਟ ਰਾਹੀਂ ਮਤਦਾਨ ਕੀਤਾ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


