Skip to content
Wednesday, November 11, 2026 13°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਬਠਿੰਡਾ ‘ਚ ਸਾਈਬਰ ਠੱਗਾਂ ਦਾ ਵੱਡਾ ਕਾਰਾ: ਕ੍ਰੈਡਿਟ ਕਾਰਡ ਤੇ ਮੋਬਾਈਲ ਹੈਕ ਕਰਕੇ 2 ਲੋਕਾਂ ਤੋਂ ਉਡਾਏ 12 ਲੱਖ ਰੁਪਏ

By Admin Published 1 min read
ਬਠਿੰਡਾ ‘ਚ ਸਾਈਬਰ ਠੱਗਾਂ ਦਾ ਵੱਡਾ ਕਾਰਾ: ਕ੍ਰੈਡਿਟ ਕਾਰਡ ਤੇ ਮੋਬਾਈਲ ਹੈਕ ਕਰਕੇ 2 ਲੋਕਾਂ ਤੋਂ ਉਡਾਏ 12 ਲੱਖ ਰੁਪਏ

ਬਠਿੰਡਾ: ਪੰਜਾਬ ਵਿੱਚ ਸਾਈਬਰ ਠੱਗਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ। ਬਠਿੰਡਾ ਜ਼ਿਲ੍ਹੇ ਵਿੱਚ ਸਾਈਬਰ ਅਪਰਾਧੀਆਂ ਨੇ ਵੱਖ-ਵੱਖ ਤਰੀਕੇ ਅਪਣਾ ਕੇ ਦੋ ਵਿਅਕਤੀਆਂ ਦੇ ਬੈਂਕ ਖਾਤਿਆਂ ਵਿੱਚੋਂ ਕਰੀਬ 12 ਲੱਖ ਰੁਪਏ ਦੀ ਵੱਡੀ ਰਕਮ ਉਡਾ ਲਈ ਹੈ।

ਪਹਿਲੇ ਮਾਮਲੇ ਵਿੱਚ ਬਠਿੰਡਾ ਸ਼ਹਿਰ ਦੇ ਵਸਨੀਕ ਗੁਰਮੀਤ ਸਿੰਘ ਨੇ ਸਾਈਬਰ ਕ੍ਰਾਈਮ ਸੈੱਲ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ ਅਣਪਛਾਤੇ ਠੱਗਾਂ ਨੇ ਉਸਦੇ ਕ੍ਰੈਡਿਟ ਕਾਰਡ ਦੀ ਦੁਰਵਰਤੋਂ ਕਰਦਿਆਂ ਉਸਦੇ ਖਾਤੇ ਵਿੱਚੋਂ 2,02,004 ਰੁਪਏ ਕਢਵਾ ਲਏ। ਇਸੇ ਤਰ੍ਹਾਂ ਦੀ ਇੱਕ ਹੋਰ ਘਟਨਾ ਨਰੂਆਣਾ ਪਿੰਡ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨਾਲ ਵਾਪਰੀ ਹੈ। ਉਸਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਕੁਝ ਅਣਪਛਾਤੇ ਸਾਈਬਰ ਠੱਗਾਂ ਨੇ ਪਹਿਲਾਂ ਉਸਦਾ ਮੋਬਾਈਲ ਫੋਨ ਹੈਕ ਕੀਤਾ ਅਤੇ ਫਿਰ ਉਸਦੇ ਬੈਂਕ ਖਾਤੇ ਵਿੱਚੋਂ 9,94,000 ਰੁਪਏ ਆਪਣੇ ਖਾਤੇ ਵਿੱਚ ਟਰਾਂਸਫਰ ਕਰ ਲਏ।

ਬਠਿੰਡਾ ਪੁਲਿਸ ਨੇ ਦੋਵਾਂ ਪੀੜਤਾਂ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਸਾਈਬਰ ਵਿੰਗ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾ ਸਕੇ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp