Skip to content
Tuesday, October 27, 2026 8°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਬਠਿੰਡਾ ਦੇ ਪਿੰਡ ਡੂੰਮਵਾਲੀ ‘ਚ ਕੰਧਾਂ ‘ਤੇ ਲਿਖਿਆ ‘ਚਿੱਟਾ ਹੀ ਚਿੱਟਾ’: ਕੇਵਲ ਢਿੱਲੋਂ ਨੇ ‘ਆਪ’ ਸਰਕਾਰ ਨੂੰ ਘੇਰਿਆ

By Admin Published 1 min read
ਬਠਿੰਡਾ ਦੇ ਪਿੰਡ ਡੂੰਮਵਾਲੀ ‘ਚ ਕੰਧਾਂ ‘ਤੇ ਲਿਖਿਆ ‘ਚਿੱਟਾ ਹੀ ਚਿੱਟਾ’: ਕੇਵਲ ਢਿੱਲੋਂ ਨੇ ‘ਆਪ’ ਸਰਕਾਰ ਨੂੰ ਘੇਰਿਆ
ਸੰਕੇਤਕ ਤਸਵੀਰ

ਬਠਿੰਡਾ:-ਬਠਿੰਡਾ ਜ਼ਿਲ੍ਹੇ ਦੇ ਪਿੰਡ ਡੂੰਮਵਾਲੀ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਿਆ ਹੈ। ਭਾਜਪਾ ਦੇ ਸੂਬਾ ਪ੍ਰਧਾਨ

ਕੇਵਲ ਸਿੰਘ ਢਿੱਲੋਂ ਨੇ ਆਪਣੇ ਐਕਸ (ਯ) ਹੈਂਡਲ 'ਤੇ ਪਿੰਡ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ 'ਤੇ ਸਵਾਲ

ਚੁੱਕੇ ਹਨ।ਢਿੱਲੋਂ ਵੱਲੋਂ ਸਾਂਝੀਆਂ ਕੀਤੀਆਂ ਤਸਵੀਰਾਂ ਵਿੱਚ ਘਰਾਂ ਦੀਆਂ ਕੰਧਾਂ 'ਤੇ 'ਚਿੱਟਾ ਹੀ ਚਿੱਟਾ' ਲਿਖਿਆ ਦਿਖਾਈ ਦੇਣ ਦਾ ਹਵਾਲਾ ਦਿੰਦਿਆਂ ਭਾਜਪਾ ਨੇ ਦਾਅਵਾ ਕੀਤਾ

ਹੈ ਕਿ ਪਿੰਡ ਵਿੱਚ ਨਸ਼ਿਆਂ ਦੀ ਸਮੱਸਿਆ ਬਰਕਰਾਰ ਹੈ। ਪੋਸਟ ਵਿੱਚ ਨਸ਼ਿਆਂ ਕਾਰਨ ਆਪਣੇ ਜਵਾਨ ਪੁੱਤਾਂ ਨੂੰ ਗੁਆਉਣ ਵਾਲੀਆਂ ਮਾਵਾਂ ਦੇ ਦੁੱਖ ਦਾ ਜ਼ਿਕਰ ਕਰਦਿਆਂ

ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਤੇ ਸਵਾਲ ਉਠਾਏ ਗਏ ਹਨ।ਭਾਜਪਾ ਨੇ ਦੋਸ਼ ਲਾਇਆ ਹੈ ਕਿ ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਦੇਣ ਵਾਲੀ ਆਮ

ਆਦਮੀ ਪਾਰਟੀ ਦੀ ਸਰਕਾਰ ਆਪਣੇ ਕਾਰਜਕਾਲ ਦੌਰਾਨ ਇਸ ਟੀਚੇ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ। ਪਾਰਟੀ ਨੇ ਇਸ ਮੁੱਦੇ ਨੂੰ ਪੰਜਾਬ ਵਿੱਚ ਨਸ਼ਿਆਂ ਦੀ ਉਪਲਬਧਤਾ

ਅਤੇ ਸਰਕਾਰ ਦੀ ਕਾਰਵਾਈ ਨਾਲ ਜੋੜਦਿਆਂ ਸੂਬਾ ਸਰਕਾਰ ਦੀ ਆਲੋਚਨਾ ਕੀਤੀ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp