ਓਟਾਵਾ: ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਕੈਨੇਡਾ ਦੇ ਵੈਨਕੂਵਰ ’ਚ ਵ੍ਹਾਈਟ ਰਾਕ ਏਰੀਆ ਸਥਿਤ ਘਰ ’ਤੇ ਫਾਇਰਿੰਗ ਕੀਤੀ ਗਈ ਹੈ ਤੇ ਇਸ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਹੈ। ਲਾਰੈਂਸ ਬਿਸ਼ਨੋਈ ਨੇ ਫੇਸਬੁੱਕ ’ਤੇ ਇਕ ਪੋਸਟ ਦੇ ਜ਼ਰੀਏ ਦਾਅਵਾ ਕੀਤਾ ਹੈ ਕਿ ਇਹ ਗੋਲ਼ੀਬਾਰੀ ਉਸ ਨੇ ਕਰਵਾਈ ਹੈ। ਉਸ ਨੇ ਅੱਗੇ ਲਿਖਿਆ ਕਿ ਇਹ ਫਾਇਰਿੰਗ ਸਲਮਾਨ ਖ਼ਾਨ ਲਈ ਵੀ ਸੰਦੇਸ਼ ਹੈ। ਉਸ (ਸਲਮਨ) ਨੂੰ ਵਹਿਮ ਹੈ ਕਿ ਦਾਊਦ ਉਸ ਦੀ ਮਦਦ ਕਰ ਦੇਵੇਗਾ, ਪਰ ਉਸ ਨੂੰ ਕੋਈ ਨਹੀਂ ਬਚਾ ਸਕਦਾ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


