ਏਐੱਨਆਈ, ਨਵੀਂ ਦਿੱਲੀ : ਦੇਸ਼ ‘ਚ ਇਕ ਦਿਨ ਪਹਿਲਾਂ ਕੋਰੋਨਾ ਦੇ ਮਾਮਲਿਆਂ ਵਿਚ ਕਮੀ ਦਰਜ ਕੀਤੀ ਗਈ ਸੀ ਪਰ ਅੱਜ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ ਵਿਚ ਵਾਧਾ ਦਰਜ ਕੀਤਾ ਗਿਆ ਹੈ। ਦੇਸ਼ ‘ਚ ਇਕ ਦਿਨ ਵਿਚ 602 ਨਵੇਂ ਮਾਮਲੇ ਸਾਹਮਣੇ ਆਏ ਹਨ।

ਦੇਸ਼ ਵਿਚ ਮਿਲੇ 602 ਮਾਮਲੇ

ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 602 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂਕਿ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿਚ ਕੋਵਿਡ-19 ਦੇ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 4,440 ਤੱਕ ਪਹੁੰਚ ਗਈ ਹੈ।

ਇਕ ਦਿਨ ਪਹਿਲਾਂ ਕੋਰੋਨਾ ਦੇ ਮਾਮਲੇ ਸਨ ਘਟੇ

ਜ਼ਿਕਰਯੋਗ ਹੈ ਕਿ ਇਕ ਦਿਨ ਪਹਿਲਾਂ ਯਾਨੀ 2 ਜਨਵਰੀ ਨੂੰ 573 ਨਵੇਂ ਮਾਮਲੇ ਸਾਹਮਣੇ ਆਏ ਸਨ, ਜਦੋਂਕਿ ਦੋ ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ 1 ਜਨਵਰੀ ਨੂੰ ਦੇਸ਼ ਵਿਚ 636 ਨਵੇਂ ਮਾਮਲੇ ਸਾਹਮਣੇ ਆਏ ਸਨ ਤੇ ਕੋਰੋਨਾ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ।