Covid 19 Cases in India : ਪੀਟੀਆਈ, ਨਵੀਂ ਦਿੱਲੀ : ਦੇਸ਼ ‘ਚ ਸਰਦੀਆਂ ਦੀ ਆਮਦ ਦੇ ਨਾਲ ਹੀ ਕੋਰੋਨਾ ਦੇ ਮਾਮਲਿਆਂ ਨੇ ਇਕ ਵਾਰ ਫਿਰ ਜ਼ੋਰ ਫੜ ਲਿਆ ਹੈ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਐਤਵਾਰ ਨੂੰ ਭਾਰਤ ‘ਚ 335 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅੱਜ ਦੇਸ਼ ਵਿੱਚ ਕੋਵਿਡ-19 ਦੇ 335 ਨਵੇਂ ਮਾਮਲੇ ਸਾਹਮਣੇ ਆਏ। ਇਸ ਦੇ ਨਾਲ ਹੀ ਦੇਸ਼ ਵਿਚ ਸਰਗਰਮ ਮਾਮਲਿਆਂ ਦੀ ਗਿਣਤੀ 1,701 ਹੋ ਗਈ ਹੈ।

ਐਤਵਾਰ ਸਵੇਰੇ 8 ਵਜੇ ਤਕ ਦੇ ਅੰਕੜਿਆਂ ਅਨੁਸਾਰ ਭਾਰਤ ਵਿਚ ਕੋਵਿਡ -19 ਦੇ ਮਾਮਲੇ ਵੱਧ ਕੇ 4 ਕਰੋੜ 50 ਲੱਖ 4 ਹਜ਼ਾਰ 816 ਹੋ ਗਏ ਹਨ ਜਦੋਂਕਿ ਦੇਸ਼ ਵਿਚ ਕੋਰੋਨਾ ਕਾਰਨ 5 ਲੱਖ 33 ਹਜ਼ਾਰ 316 ਲੋਕਾਂ ਦੀ ਮੌਤ ਹੋ ਗਈ ਹੈ।

ਇਸ ਤੋਂ ਇਲਾਵਾ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਵਧੀ ਹੈ। ਦੇਸ਼ ਵਿਚ 4 ਕਰੋੜ 44 ਲੱਖ 69 ਹਜ਼ਾਰ 799 ਮਰੀਜ਼ਾਂ ਨੇ ਕੋਰੋਨਾ ਨੂੰ ਹਰਾਇਆ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਰਿਕਵਰੀ ਦਰ 98.81 ਪ੍ਰਤੀਸ਼ਤ ਤਕ ਪਹੁੰਚ ਗਈ ਹੈ।

ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿਚ ਹੁਣ ਤਕ ਕੋਵਿਡ-19 ਵੈਕਸੀਨ ਦੀਆਂ 220.67 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।