ਏਜੰਸੀ, ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਸਿਹਤ ਮੰਤਰਾਲੇ ਅਨੁਸਾਰ ਭਾਰਤ ਵਿਚ ਅੱਜ ਫਿਰ ਤੋਂ 636 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ।

ਵਧੇ ਹਨ ਐਕਟਿਵ ਕੇਸ

ਜ਼ਿਕਰਯੋਗ ਹੈ ਕਿ ਕੱਲ੍ਹ ਕੋਰੋਨਾ ਦੇ 841 ਮਾਮਲੇ ਸਾਹਮਣੇ ਆਏ ਸਨ ਪਰ ਐਕਟਿਵ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਐਕਟਿਵ ਕੇਸ ਹੁਣ ਵੱਧ ਕੇ 4,394 ਹੋ ਗਏ ਹਨ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿਚ ਤਿੰਨ ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਹ ਮੌਤਾਂ ਕੇਰਲ ਵਿਚ ਦੋ ਅਤੇ ਤਾਮਿਲਨਾਡੂ ਵਿੱਚ ਇਕ ਮੌਤ ਦਰਜ ਕੀਤੀ ਗਈ ਹੈ।