ਪੀਟੀਆਈ, ਨਵੀਂ ਦਿੱਲੀ : ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 628 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਕੇਸ ਕੋਵਿਡ-19 ਦੇ ਸਬ-ਵੇਰੀਐਂਟ J.1 ਦੇ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 628 ਨਵੇਂ ਕੋਵਿਡ -19 ਕੇਸਾਂ ਵਿਚ ਵਾਧਾ ਦਰਜ ਕੀਤਾ ਗਿਆ ਹੈ, ਜਦੋਂਕਿ ਐਕਟਿਵ ਕਰੋਨਾ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ 4054 ਤੱਕ ਪਹੁੰਚ ਗਈ ਹੈ।

ਸੋਮਵਾਰ ਸਵੇਰੇ 8 ਵਜੇ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਕੇਰਲ ਵਿਚ ਪਿਛਲੇ 24 ਘੰਟਿਆਂ ਵਿਚ ਇਕ ਨਵੀਂ ਮੌਤ ਨਾਲ ਮੌਤਾਂ ਦੀ ਕੁੱਲ ਗਿਣਤੀ 5,33,334 (5.33 ਲੱਖ) ਦਰਜ ਕੀਤੀ ਗਈ ਹੈ। ਦੇਸ਼ ਵਿਚ ਇਸ ਸਮੇਂ ਕੋਵਿਡ ਦੇ ਕੇਸਾਂ ਦੀ ਗਿਣਤੀ 4,50,09,248 (4.50 ਕਰੋੜ) ਹੈ।

ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,44,71,860 (4.44 ਕਰੋੜ) ਹੋ ਗਈ ਹੈ, ਜਦੋਂਕਿ ਰਾਸ਼ਟਰੀ ਰਿਕਵਰੀ ਦਰ 98.81 ਫ਼ੀਸਦੀ ਹੈ। ਕੇਸਾਂ ਦੀ ਮੌਤ ਦਰ 1.19 ਫ਼ੀਸਦੀ ਹੈ। ਮੰਤਰਾਲੇ ਦੀ ਵੈੱਬਸਾਈਟ ਅਨੁਸਾਰ ਕੋਵਿਡ ਵੈਕਸੀਨ ਦੀਆਂ 220.67 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।