ਆਨਲਾਈਨ ਡੈਸਕ, ਨਵੀਂ ਦਿੱਲੀ : ਦੇਸ਼ ਵਿੱਚ ਕੋਵਿਡ-19 ਦੇ ਨਵੇਂ ਵੇਰੀਐਂਟ JN.1 ਦੇ ਮਾਮਲੇ ਵਧ ਕੇ 1,378 ਹੋ ਗਏ ਹਨ। ਸ਼ੁੱਕਰਵਾਰ ਨੂੰ ਮਨੀਪੁਰ ‘ਚ JN.1 ਦਾ ਪਹਿਲਾ ਮਰੀਜ਼ ਪਾਇਆ ਗਿਆ ਜਿਸ ਤੋਂ ਬਾਅਦ ਮਨੀਪੁਰ ਦੇਸ਼ ਦਾ ਅਜਿਹਾ ਤਾਜ਼ਾ ਸੂਬਾ ਬਣ ਗਿਆ ਜਿੱਥੇ JN.1 ਦੇ ਮਾਮਲੇ ਸਾਹਮਣੇ ਆਏ ਹਨ।

ਸਭ ਤੋਂ ਵੱਧ ਮਾਮਲੇ ਮਹਾਰਾਸ਼ਟਰ ’ਚ ਦਰਜ

ਭਾਰਤੀ SARS-CoV-2 ਜੀਨੋਮਿਕਸ ਕੰਸੋਰਟੀਅਮ (INSACOG) ਦੇ ਅੰਕੜਿਆਂ ਅਨੁਸਾਰ, ਮਹਾਰਾਸ਼ਟਰ ਵਿੱਚ JN.1 ਵੇਰੀਐਂਟ ਦੇ ਸਭ ਤੋਂ ਵੱਧ 320 ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ ਤੋਂ ਬਾਅਦ ਕਰਨਾਟਕ ਦੂਜਾ ਰਾਜ ਹੈ ਜਿੱਥੇ ਜੇਐੱਨ.1 ਦੇ 234 ਮਾਮਲੇ ਸਾਹਮਣੇ ਆਏ ਹਨ।

ਸੂਬਾ ਸਰਕਾਰਾਂ ਨੂੰ ਹਦਾਇਤਾਂ ਜਾਰੀ

ਦੇਸ਼ ਵਿੱਚ ਕੋਵਿਡ ਦੇ ਕੇਸਾਂ ਦੀ ਗਿਣਤੀ ਵਿੱਚ ਲਗਾਤਾਰ ਵਾਧੇ ਅਤੇ JN.1 ਵੇਰੀਐਂਟ ਦਾ ਪਤਾ ਲਗਾਉਣ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਰਾਜਾਂ ਨੂੰ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਸੀ।

ਜ਼ਿਲ੍ਹਾ ਵਾਰ ਸਥਿਤੀ ਦਾ ਪਤਾ ਲਗਾਉਣ ‘ਤੇ ਜ਼ੋਰ

ਇਸ ਤੋਂ ਇਲਾਵਾ ਸਾਰੀਆਂ ਸਿਹਤ ਸਹੂਲਤਾਂ ਨੂੰ ਕੋਵਿਡ ਕੇਸਾਂ ਦੀ ਵੱਧ ਰਹੀ ਗਿਣਤੀ ਦਾ ਛੇਤੀ ਪਤਾ ਲਗਾਉਣ ਲਈ ਇਨਫਲੂਐਂਜ਼ਾ ਵਰਗੀ ਬਿਮਾਰੀ ILI ਅਤੇ SARI ਦੇ ਜ਼ਿਲ੍ਹਾ ਪੱਧਰੀ ਮਾਮਲਿਆਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਕੇਸਾਂ ਸਬੰਧੀ ਰਿਪੋਰਟ ਭੇਜਣ ਲਈ ਵੀ ਕਿਹਾ।