ਆਨਲਾਈਨ ਡੈਸਕ, ਨਵੀਂ ਦਿੱਲੀ : ਚੱਕਰਵਾਤ ‘ਮਿਚੌਂਗ’ ਅੱਜ (05-12-23) ਦੱਖਣੀ ਆਂਧਰਾ ਪ੍ਰਦੇਸ਼ ਤੇ ਉੱਤਰੀ ਤਾਮਿਲਨਾਡੂ ਦੇ ਤੱਟਾਂ ਨਾਲ ਟਕਰਾ ਸਕਦਾ ਹੈ। ਇਸ ਦੌਰਾਨ 90 ਤੋਂ 110 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

ਤਾਮਿਲਨਾਡੂ ਤੇ ਆਂਧਰਾ ਪ੍ਰਦੇਸ਼ ‘ਚ ਕਈ ਥਾਵਾਂ ‘ਤੇ ਭਾਰੀ ਬਾਰਿਸ਼ ਹੋ ਰਹੀ ਹੈ। ਚੇਨਈ ਹਵਾਈ ਅੱਡੇ ਦਾ ਰਨਵੇ ’ਤੇ ਪਾਣੀ ਭਰ ਗਿਆ ਹੈ। ਚੇਨਈ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਲਗਭਗ 70 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। 33 ਉਡਾਣਾਂ ਨੂੰ ਚੇਨਈ ਤੋਂ ਬੈਂਗਲੁਰੂ ਵੱਲ ਮੋੜ ਦਿੱਤਾ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਸੋਮਵਾਰ ਦੁਪਹਿਰ 2.30 ਵਜੇ ਮਿਚੌਂਗ ਚੇਨਈ ਤੋਂ ਲਗਭਗ 100 ਕਿਲੋਮੀਟਰ ਉੱਤਰ-ਪੂਰਬ ਤੇ ਨੇਲੋਰ ਤੋਂ 120 ਕਿਲੋਮੀਟਰ ਦੱਖਣ-ਪੂਰਬ ਵੱਲ ਕੇਂਦਰਿਤ ਸੀ। ਤੂਫਾਨ 5 ਦਸੰਬਰ ਦੀ ਸਵੇਰ ਨੂੰ ਬਾਪਟਲਾ ਨੇੜੇ ਨੇਲੋਰ ਅਤੇ ਮਛਲੀਪਟਨਮ ਨੂੰ ਪਾਰ ਕਰਨ ਦੀ ਸੰਭਾਵਨਾ ਹੈ।

ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮਿਲੇ ਸੀਐਮ ਸਟਾਲਿਨ

ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਚੱਕਰਵਾਤ ਪ੍ਰਭਾਵਿਤ ਇਲਾਕਿਆਂ ਦਾ ਮੁਆਇਨਾ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਨਾਲ ਹੀ ਉਨ੍ਹਾਂ ਨੇ ਚੱਕਰਵਾਤ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੀ ਵੰਡੀ।

ਤੂਫਾਨ ਕਾਰਨ ਅੱਠ ਲੋਕਾਂ ਦੀ ਮੌਤ: ਚੇਨਈ ਪੁਲਿਸ

ਚੱਕਰਵਾਤ ਕਾਰਨ ਚੇਨਈ ਵਿੱਚ ਹੁਣ ਤੱਕ ਅੱਠ ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੇਨਈ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ।

ਗਜਪਤੀ ਜ਼ਿਲ੍ਹੇ ਦੇ ਸਾਰੇ ਸਕੂਲ ਬੰਦ

ਚੱਕਰਵਾਤੀ ਤੂਫਾਨ ਮਿਚੌਂਗ ਓਡੀਸ਼ਾ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਭਾਰੀ ਮੀਂਹ ਦੇ ਮੱਦੇਨਜ਼ਰ ਗਜਪਤੀ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਅੱਪਰ, ਪ੍ਰਾਇਮਰੀ, ਹਾਈ ਸਕੂਲ ਤੇ ਆਂਗਣਵਾੜੀ ਕੇਂਦਰਾਂ ਨੂੰ 6 ਦਸੰਬਰ ਤੱਕ ਬੰਦ ਰੱਖਿਆ ਗਿਆ ਹੈ।

ਨੇਲੋਰ ਤੇ ਮਛਲੀਪਟਨਮ ਵਿਚਕਾਰ ਟਕਰਾਏਗਾ ਤੂਫਾਨ

ਮੰਗਲਵਾਰ ਨੂੰ ਆਂਧਰਾ ਪ੍ਰਦੇਸ਼ ਦੇ ਨੇਲੋਰ ਤੇ ਮਛਲੀਪਟਨਮ ਵਿਚਕਾਰ ਪਹੁੰਚਣ ਦੀ ਉਮੀਦ ਹੈ। ਭਾਰਤ ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।

ਸ਼ਾਹ ਨੇ ਸੀਐਮ ਸਟਾਲਿਨ ਨਾਲ ਕੀਤੀ ਗੱਲਬਾਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਭਾਵਿਤ ਰਾਜਾਂ ਨੂੰ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਸ਼ਾਹ ਨੇ ਸੋਮਵਾਰ ਨੂੰ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ ਐਸ ਜਗਨ ਮੋਹਨ ਰੈਡੀ ਅਤੇ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਵਾਮੀ ਨਾਲ ਫੋਨ ‘ਤੇ ਗੱਲ ਕੀਤੀ। ਸ਼ਾਹ ਨੇ ਕਿਹਾ ਕਿ ਐਨਡੀਆਰਐਫ ਦੀ ਲੋੜੀਂਦੀ ਤੈਨਾਤੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਵਾਧੂ ਟੀਮਾਂ ਵੀ ਮਦਦ ਲਈ ਤਿਆਰ ਹਨ।

ਹੜ੍ਹ ਕਾਰਨ 15000 ਲੋਕ ਹੋਏ ਬੇਘਰ

ਚੇਨਈ ਦੇ ਕਈ ਨੀਵੇਂ ਇਲਾਕਿਆਂ ‘ਚ ਹੜ੍ਹ ਦਾ ਖ਼ਤਰਾ ਹੈ। ਅਵਾੜੀ, ਤੰਬਰਮ ਖੇਤਰਾਂ ਤੋਂ ਲਗਭਗ 15,000 ਲੋਕਾਂ ਨੂੰ ਕੱਢ ਕੇ ਰਾਹਤ ਕੈਂਪਾਂ ਵਿੱਚ ਰੱਖਿਆ ਗਿਆ ਹੈ। ਚੇਨਈ ਵਿੱਚ 200 ਰਾਹਤ ਕੈਂਪ ਅਤੇ ਹੋਰ ਬਾਹਰੀ ਇਲਾਕਿਆਂ ਵਿੱਚ 100 ਤੋਂ ਵੱਧ ਰਾਹਤ ਕੈਂਪ ਸਥਾਪਤ ਕੀਤੇ ਗਏ ਹਨ।

ਚੱਕਰਵਾਤ ਕਾਰਨ ਕਈ ਟਰੇਨਾਂ ਰੱਦ