ਏਐੱਨਆਈ, ਨਵੀਂ ਦਿੱਲੀ : ਆਬਕਾਰੀ ਨੀਤੀ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ‘ਆਪ’ ਆਗੂ ਸੰਜੇ ਸਿੰਘ ਨੇ ਜਾਂਚ ਏਜੰਸੀ ਖ਼ਿਲਾਫ਼ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਸ ਨੇ ਟ੍ਰਾਇਲ ਕੋਰਟ ਵੱਲੋਂ ਈਡੀ ਨੂੰ ਦਿੱਤੇ ਰਿਮਾਂਡ ਨੂੰ ਵੀ ਚੁਣੌਤੀ ਦਿੱਤੀ ਹੈ। ਦਿੱਲੀ ਹਾਈ ਕੋਰਟ ਅੱਜ ਸੰਜੇ ਸਿੰਘ ਦੀ ਇਸ ਪਟੀਸ਼ਨ ‘ਤੇ ਸੁਣਵਾਈ ਕਰੇਗੀ।

ਜਾਂਚ ‘ਚ ਸਹਿਯੋਗ ਨਹੀਂ ਦੇ ਰਹੇ ‘ਆਪ’ ਆਗੂ : ਈਡੀ

ਮੰਗਲਵਾਰ ਨੂੰ ਈਡੀ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਰੋਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਨ੍ਹਾਂ ਦਾ ਰਿਮਾਂਡ ਤਿੰਨ ਦਿਨਾਂ ਲਈ ਵਧਾ ਦਿੱਤਾ। ਈਡੀ ਨੇ ਅਦਾਲਤ ਨੂੰ ਦੱਸਿਆ ਕਿ ‘ਆਪ’ ਆਗੂ ਜਾਂਚ ‘ਚ ਸਹਿਯੋਗ ਨਹੀਂ ਕਰ ਰਹੇ ਹਨ। ਏਜੰਸੀ ਨੇ ਇਹ ਵੀ ਕਿਹਾ ਕਿ ਸੰਜੇ ਸਿੰਘ ਦਾ ਸਾਥੀ ਸਰਵੇਸ਼ ਮਿਸ਼ਰਾ ਵੀ ਜਾਂਚ ਵਿਚ ਸਹਿਯੋਗ ਨਹੀਂ ਕਰ ਰਿਹਾ।