ਡਿਜੀਟਲ ਡੈਸਕ, ਨਵੀਂ ਦਿੱਲੀ : ਦਿੱਲੀ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਸਾਬਕਾ ਉਪ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ਖ਼ਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਤਾਜ਼ਾ ਮਾਮਲੇ ‘ਚ ‘ਆਪ’ ਨੇਤਾ ਪੇਸ਼ੀ ਲਈ ਅੱਜ ਰਾਊਜ਼ ਐਵੇਨਿਊ ਕੋਰਟ ਪਹੁੰਚੇ ਹਨ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਦੀ ਇਹ ਪੇਸ਼ੀ ਈਡੀ ਦੇ ਮੁੱਖ ਕੇਸ ਨਾਲ ਸਬੰਧਿਤ ਹੈ। ਉਸ ‘ਤੇ ਦਿੱਲੀ ਆਬਕਾਰੀ ਨੀਤੀ ‘ਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦਾ ਦੋਸ਼ ਹੈ।

ਸੀਬੀਆਈ ਨੇ 26 ਫਰਵਰੀ ਨੂੰ ਸਿਸੋਦੀਆ ਨੂੰ ਕੀਤਾ ਸੀ ਗ੍ਰਿਫ਼ਤਾਰ

ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਇਸ ਸਾਲ 26 ਫਰਵਰੀ ਨੂੰ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ਵਿਚ ਕਥਿਤ ਭੂਮਿਕਾ ਲਈ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ 9 ਮਾਰਚ ਨੂੰ ਸਿਸੋਦੀਆ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਲੰਬੀ ਪੁੱਛਗਿੱਛ ਤੋਂ ਬਾਅਦ ਰਾਜਧਾਨੀ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ‘ਆਪ’ ਆਗੂ ਜਾਂਚ ਏਜੰਸੀਆਂ ਦੀ ਹਿਰਾਸਤ ਵਿਚ ਹੈ।