ਏਐੱਨਆਈ, ਨਵੀਂ ਦਿੱਲੀ : ਦਿੱਲੀ ਆਬਕਾਰੀ ਘੁਟਾਲਾ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਦੋਸ਼ੀ ਠਹਿਰਾਏ ਗਏ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸ਼ੁੱਕਰਵਾਰ ਨੂੰ ਵੀ ਅਦਾਲਤ ਤੋਂ ਰਾਹਤ ਨਹੀਂ ਮਿਲੀ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਉਸ ਦੀ ਨਿਆਇਕ ਹਿਰਾਸਤ 19 ਜਨਵਰੀ ਤੱਕ ਵਧਾ ਦਿੱਤੀ ਹੈ। ਇਸ ਤਰ੍ਹਾਂ ਸਿਸੋਦੀਆ ਨਾ ਸਿਰਫ ਨਵਾਂ ਸਾਲ ਸਗੋਂ ਸਾਲ ਦਾ ਪਹਿਲਾ ਤਿਉਹਾਰ ਮਕਰ ਸੰਕ੍ਰਾਂਤੀ ਵੀ ਜੇਲ੍ਹ ‘ਚ ਮਨਾਉਣਗੇ।