ਏਜੰਸੀ, ਨਵੀਂ ਦਿੱਲੀ : ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਵਿੱਚ ਸੁਪਰੀਮ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਭੇਜਿਆ ਹੈ। ਦਰਅਸਲ, ਸੰਜੇ ਸਿੰਘ ਨੇ ਆਪਣੀ ਗ੍ਰਿਫਤਾਰੀ ਨੂੰ ਲੈ ਕੇ 4 ਨਵੰਬਰ ਨੂੰ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਇਸ ਤੋਂ ਪਹਿਲਾਂ 20 ਅਕਤੂਬਰ ਨੂੰ ਦਿੱਲੀ ਹਾਈ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ।
Supreme Court issues notice to ED on Sanjay Singh’s plea against Delhi High Court order rejecting his plea challenging his remand and arrest in the alleged liquor irregularities case. pic.twitter.com/JhrXQzRAj2
— ANI (@ANI) November 20, 2023
ਉਸ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਦਿੱਲੀ ਹਾਈ ਕੋਰਟ ਨੇ ਕਿਹਾ ਸੀ ਕਿ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਕਾਨੂੰਨ ਮੁਤਾਬਕ ਹੈ। ਉਹ ਕਾਨੂੰਨ ਤੋਂ ਉਪਰ ਨਹੀਂ ਹੈ। ਸ਼ੁਰੂਆਤੀ ਜਾਂਚ ਵਿੱਚ ਦਖਲ ਦੇਣ ਦੀ ਲੋੜ ਨਹੀਂ ਹੈ। ਇਸ ਤੋਂ ਬਾਅਦ ਸੰਜੇ ਸਿੰਘ ਨੇ ਆਪਣੀ ਗ੍ਰਿਫਤਾਰੀ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।
4 ਅਕਤੂਬਰ ਨੂੰ ਕੀਤਾ ਗਿਆ ਸੀ ਗ੍ਰਿਫਤਾਰ
ਸੰਜੇ ਸਿੰਘ ਨੂੰ ਈਡੀ ਨੇ 4 ਅਕਤੂਬਰ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਨਿਆਂਇਕ ਹਿਰਾਸਤ ਵਿੱਚ ਹੈ। ਈਡੀ ਨੇ ਇਸ ਮਾਮਲੇ ‘ਚ ਚਾਰਜਸ਼ੀਟ ਦਾਇਰ ਕੀਤੀ ਹੈ, ਜਿਸ ‘ਚ ਸੰਜੇ ਸਿੰਘ ‘ਤੇ 82 ਲੱਖ ਰੁਪਏ ਦਾ ਚੰਦਾ ਲੈਣ ਦਾ ਦੋਸ਼ ਲਗਾਇਆ ਗਿਆ ਹੈ।


